28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

328 ਪਵਿੱਤਰ ਸਰੂਪਾਂ ਦੇ ਮਾਮਲੇ 'ਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਸਕੱਤਰ ਨੂੰ ਮਿਲੀ ਜ਼ਮਾਨਤ <br/>

ਅਜੀਤ ਡੈਸਕ 02-04-2026
ਚੰਡੀਗੜ੍ਹ, 1 ਅਪ੍ਰੈਲ (ਪ੍ਰੋ. ਅਵਤਾਰ ਸਿੰਘ)–ਪਵਿੱਤਰ ਗ੍ਰੰਥਾਂ ਨਾਲ ਸਬੰਧਿਤ ਇਕ ਸੰਵੇਦਨਸ਼ੀਲ ਮਾਮਲੇ ਵਿਚ ਅਹਿਮ ਰਾਹਤ ਦਿੰਦੇ ਹੋਏ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸ਼੍ਰੋਮਣੀ ਕਮੇਟੀ ਦੇ ਇਕ ਸਾਬਕਾ ਸਕੱਤਰ ਨੂੰ ਅਗਾਊਾ ਜ਼ਮਾਨਤ ਦੇ ਦਿੱਤੀ ਹੈ | ਗੁਰੂ ਗ੍ਰੰਥ ਸਾਹਿਬ ਦੇ 328 ਪਵਿੱਤਰ ਸਰੂਪਾਂ ਨਾਲ ਸਬੰਧਿਤ ਮਾਮਲੇ 'ਚ ਹਾਈ ਕੋਰਟ ਨੇ ਆਪਣੇ ਹੁਕਮ ਵਿਚ ਕਿਹਾ ਕਿ ਮੁਹੱਈਆ ਰਿਕਾਰਡਾਂ ਦੇ ਆਧਾਰ 'ਤੇ ਪਹਿਲੀ ਨਜ਼ਰੇ ਇਹ ਨਹੀਂ ਕਿਹਾ ਜਾ ਸਕਦਾ ਕਿ ਦੋਸ਼ੀ ਨੇ ਕੋਈ ਗਬਨ ਜਾਂ ਦੁਰਵਰਤੋਂ ਕੀਤੀ ਹੈ | ਅਦਾਲਤ ਨੇ ਇਹ ਵੀ ਜ਼ਿਕਰ ਕੀਤਾ ਕਿ ਐਫ.ਆਈ.ਆਰ. ਦਰਜ ਕਰਨ ਵਿਚ ਦੇਰੀ ਮਾਮਲੇ ਦੀ ਗੰਭੀਰਤਾ 'ਤੇ ਸਵਾਲ ਖੜ੍ਹੇ ਕਰਦੀ ਹੈ | ਮਾਮਲੇ ਦੀ ਸੁਣਵਾਈ ਦੌਰਾਨ ਪਟੀਸ਼ਨਕਰਤਾ ਨੇ ਦਲੀਲ ਦਿੱਤੀ ਕਿ ਉਹ ਸਿਰਫ਼ ਪ੍ਰਸ਼ਾਸਕੀ ਫਰਜ਼ ਨਿਭਾਅ ਰਿਹਾ ਸੀ ਅਤੇ ਸਰੂਪਾਂ ਦੀ ਦੇਖਭਾਲ ਜਾਂ ਸੰਭਾਲ ਲਈ ਸਿੱਧੇ ਤੌਰ 'ਤੇ ਉਸ ਕੋਲ ਕੋਈ ਜ਼ਿੰਮੇਵਾਰੀ ਨਹੀਂ ਸੀ | ਜਾਂਚ ਵਿਚ ਅਜੇ ਤੱਕ ਕੋਈ ਠੋਸ ਸਬੂਤ ਸਾਹਮਣੇ ਨਹੀਂ ਆਇਆ ਹੈ ਜੋ ਦੋਸ਼ੀ ਦੀ ਸਿੱਧੀ ਸ਼ਮੂਲੀਅਤ ਨੂੰ ਸਾਬਤ ਕਰ ਸਕੇ | ਇਸ ਲਈ ਗਿ੍ਫਤਾਰੀ ਜ਼ਰੂਰੀ ਨਹੀਂ ਹੈ ਅਤੇ ਉਸ ਨੂੰ ਅਗਾਊਾ ਜ਼ਮਾਨਤ ਦਿੱਤੀ ਜਾ ਸਕਦੀ ਹੈ |

ਪਿਛਲੀ ਖ਼ਬਰ ਭਾਰਤ ਸਰਕਾਰ ਪਾਕਿ ਜਾਣ ਵਾਲੇ ਸ਼ਰਧਾਲੂਆਂ ਤੋਂ 200 ਰੁਪਏ ਦਾਖ਼ਲਾ ਫੀਸ ਵਸੂਲਣ ਦਾ ਪ੍ਰਸਤਾਵਿਤ ਫ਼ੈਸਲਾ ਵਾਪਸ ਲਵੇ-ਧਾਮੀ... ਅਗਲੀ ਖ਼ਬਰ ਪੰਜਾਬ 'ਚ ਕੀਟਨਾਸ਼ਕਾਂ ਦੀ ਅੰਨੇ੍ਹਵਾਹ ਵਰਤੋਂ ਸ਼ਹਿਦ ਉਤਪਾਦਨ ਦੇ ਧੰਦੇ ਨੂੰ ਮਾਰਨ ਲੱਗੀ ਡੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।