28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕੁਲਦੀਪ ਸਿੰਘ ਨੂੰ ਮਿਲੀ ਰੈਗੂਲਰ ਜ਼ਮਾਨਤ

ਅਜੀਤ ਡੈਸਕ 02-04-2026
ਐੱਸ. ਏ. ਐੱਸ. ਨਗਰ, 1 ਅਪ੍ਰੈਲ (ਕਪਿਲ ਵਧਵਾ)-ਮੁਹਾਲੀ ਸਥਿਤ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਤੇਜ ਪ੍ਰਤਾਪ ਸਿੰਘ ਰੰਧਾਵਾ ਦੀ ਅਦਾਲਤ ਨੇ ਖ਼ਾਲਿਸਤਾਨ ਕਮਾਂਡੋ ਫੋਰਸ (ਕੇ. ਸੀ. ਐੱਫ.) ਨਾਲ ਜੁੜੇ ਹੋਣ ਦੇ ਦੋਸ਼ ਹੇਠ ਗਿ੍ਫ਼ਤਾਰ ਮੁਲਜ਼ਮ ਕੁਲਦੀਪ ਸਿੰਘ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵਲੋਂ 5 ਜਨਵਰੀ 2026 ਨੂੰ ਦਰਜ ਕੀਤੀ ਗਈ ਇਕ ਐੱਫ. ਆਈ. ਆਰ. ਦੇ ਆਧਾਰ 'ਤੇ 9 ਜਨਵਰੀ ਨੂੰ ਕੁਲਦੀਪ ਸਿੰਘ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ | ਮਾਮਲੇ ਦੀ ਤਫ਼ਤੀਸ਼ ਦੌਰਾਨ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਦੋਸ਼ ਲਗਾਇਆ ਗਿਆ ਸੀ ਕਿ ਕਰਨਬੀਰ ਸਿੰਘ ਅਤੇ ਅਵਤਾਰ ਸਿੰਘ ਨੇ ਯੂ. ਕੇ. ਅਤੇ ਜਰਮਨੀ 'ਚ ਰਹਿੰਦੇ ਕੁਲਵੰਤ ਸਿੰਘ ਉਰਫ਼ ਕਾਂਤਾ (ਮੰਨ ਸਿੰਘ) ਤੇ ਪਰਮਜੀਤ ਸਿੰਘ ਉਰਫ਼ ਪੰਮਾ ਢਿੱਲੋਂ ਨਾਲ ਸਾਜ਼ਿਸ਼ ਰਚ ਕੇ ਪੰਜਾਬ ਵਿਚ ਵੱਡੀ ਵਾਰਦਾਤ ਦੀ ਯੋਜਨਾ ਬਣਾਈ ਸੀ | ਤਫ਼ਤੀਸ਼ੀ ਅਧਿਕਾਰੀ ਵਲੋਂ ਪੇਸ਼ ਕੀਤੇ ਗਏ ਦਸਤਾਵੇਜ਼ਾਂ 'ਚ ਕੁਲਦੀਪ ਸਿੰਘ ਨੂੰ ਸਾਜ਼ਿਸ਼ ਦਾ ਹਿੱਸਾ ਦੱਸਿਆ ਗਿਆ ਸੀ, ਹਾਲਾਂਕਿ ਅਦਾਲਤ ਨੇ ਮੌਜੂਦਾ ਸਬੂਤਾਂ ਦੇ ਆਧਾਰ 'ਤੇ ਉਸ ਦੀ ਰੈਗੂਲਰ ਜ਼ਮਾਨਤ ਮਨਜ਼ੂਰ ਕਰ ਲਈ ਹੈ |

ਪਿਛਲੀ ਖ਼ਬਰ ਬੱਚਿਆਂ ਦੀ ਲੜਾਈ ਨੂੰ ਸੁਲਝਾਉਣ ਗਏ ਵਿਅਕਤੀ ਦਾ ਕਤਲ <br/> ਅਗਲੀ ਖ਼ਬਰ ਰਾਮਗੜ੍ਹੀਆ ਅਕਾਲ ਜਥੇਬੰਦੀ ਵਲੋਂ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਇੰਚਾਰਜ ਨਿਯੁਕਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।