28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

— ਭਗਵੰਤ ਮਾਨ ਸਰਕਾਰ ਦੀ 'ਰੋਜ਼ਗਾਰ ਕ੍ਰਾਂਤੀ' — ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ <br/>

ਅਜੀਤ ਡੈਸਕ 02-04-2026

ਚੰਡੀਗੜ੍ਹ, 1 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਚੱਲ ਰਹੀ 'ਰੋਜ਼ਗਾਰ ਕ੍ਰਾਂਤੀ' ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਾਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਿਲ ਕੀਤਾ | ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿਚ ਇਮਾਨਦਾਰੀ ਤੇ ਜ਼ਿੰਮੇਵਾਰੀ ਦੀ ਮਹੱਤਤਾ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ | ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਪੂਰੀ ਪ੍ਰਕਿਰਿਆ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਸਖ਼ਤੀ ਨਾਲ ਮੈਰਿਟ ਦੇ ਆਧਾਰ 'ਤੇ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਇਹ ਭਰਤੀ ਮੁਹਿੰਮ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਚਲਾਈ ਗਈ ਹੈ | ਰੋਜ਼ਗਾਰ ਪੈਦਾ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੁਣ ਤੱਕ ਹਾਸਲ ਕੀਤੀ ਗਈ ਤਰੱਕੀ ਦੇ ਪੱਧਰ ਨੂੰ ਰੇਖਾਂਕਿਤ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸੁਰੱਖਿਅਤ ਰੋਜ਼ਗਾਰ ਪ੍ਰਦਾਨ ਕਰਨ ਵਿਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ |

ਪਿਛਲੀ ਖ਼ਬਰ ਕੈਬਨਿਟ ਮੰਤਰੀ ਮੁੰਡੀਆਂ ਨੇ ਮਾਨ ਸਰਕਾਰ ਦੀਆਂ ਰਿਕਾਰਡਤੋੜ ਉਪਲਬਧੀਆਂ ਗਿਣਾਈਆਂ <br/> ਅਗਲੀ ਖ਼ਬਰ ਪੰਜਾਬ 'ਚ ਕੌਮੀ ਰਾਜਮਾਰਗਾਂ 'ਤੇ ਗੈਰਕਾਨੂੰਨੀ ਸ਼ਰਾਬ ਦੇ ਠੇਕੇ! <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।