28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਕੈਬਨਿਟ ਮੰਤਰੀ ਮੁੰਡੀਆਂ ਨੇ ਮਾਨ ਸਰਕਾਰ ਦੀਆਂ ਰਿਕਾਰਡਤੋੜ ਉਪਲਬਧੀਆਂ ਗਿਣਾਈਆਂ <br/>

ਅਜੀਤ ਡੈਸਕ 02-04-2026

ਭਾਮੀਆਂ ਕਲਾਂ/ਕੋਹਾੜਾ/ ਸਾਹਨੇਵਾਲ, 1 ਅਪ੍ਰੈਲ (ਜਤਿੰਦਰ ਭੰਬੀ, ਸੰਦੀਪ ਸਿੰਘ ਕੋਹਾੜਾ, ਹਨੀ ਚਾਠਲੀ, ਅਮਰਜੀਤ ਮੰਗਲੀ)- ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਖ਼ਾਸੀ ਕਲਾਂ ਦੀ ਦਾਣਾ ਮੰਡੀ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ ਵਿਸ਼ਾਲ ਰੈਲੀ ਕਰਵਾਈ ਗਈ, ਜਿਸ ਵਿਚ ਪਹੁੰਚੇ ਹਜ਼ਾਰਾਂ ਦੀ ਗਿਣਤੀ 'ਚ ਲੋਕਾਂ ਨੇ ਮਾਨ ਸਰਕਾਰ ਦੀ ਹੁਣ ਤੱਕ ਦੀ ਚੰਗੀ ਕਾਰਜਸ਼ੈਲੀ ਉਪਰ ਮੋਹਰ ਲਗਾਈ | ਰੈਲੀ ਨੂੰ ਸੰਬੋਧਨ ਕਰਨ ਲਈ 'ਆਪ' ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵਿਸ਼ੇਸ਼ ਤੌਰ 'ਤੇ ਪੁੱਜੇ | ਇਸ ਮੌਕੇ ਠਾਠਾ ਮਾਰਦੇ ਇਕੱਠ ਨੂੰ ਦੇਖ ਕੇ ਸਿਸੋਦੀਆ ਗੱਦ ਗੱਦ ਹੋ ਉਠੇ | ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਜਿਵੇਂ ਹੀ ਮਨੀਸ਼ ਸਿਸੋਦੀਆ ਨੂੰ ਪੰਡਾਲ ਵਿਚ ਲੈ ਕੇ ਪਹੁੰਚੇ ਤਾਂ ਸ਼ਾਮਿਲ ਹਜ਼ਾਰਾਂ ਲੋਕਾਂ ਦੇ ਇਕੱਠ ਨੇ ਆਮ ਆਦਮੀ ਪਾਰਟੀ ਦੇ ਨਾਅਰਿਆਂ ਨਾਲ ਭਰਵਾਂ ਸਵਾਗਤ ਕੀਤਾ | ਕੈਬਨਿਟ ਮੰਤਰੀ ਮੁੰਡੀਆਂ ਅਤੇ ਮਨੀਸ਼ ਸਿਸੋਦੀਆ ਨੇ ਸਾਂਝੇ ਤੌਰ 'ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਇਕ ਸੁਰ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਦਾ ਮਕਸਦ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਲੋਕਾਂ ਦੀ ਜ਼ਿੰਦਗੀ ਵਿਚ ਅਸਲ ਬਦਲਾਅ ਲਿਆਉਣਾ ਹੈ | ਮੁੰਡੀਆਂ ਅਤੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਦਿੱਲੀ ਵਿਚ ਸ਼ੁਰੂ ਹੋਈ ਇਮਾਨਦਾਰੀ ਦੀ ਰਾਜਨੀਤੀ ਹੁਣ ਪੰਜਾਬ ਵਿਚ ਵੀ ਮਜ਼ਬੂਤੀ ਨਾਲ ਅੱਗੇ ਵਧ ਰਹੀ ਹੈ ਅਤੇ ਲੋਕ ਇਸ ਨੂੰ ਪੂਰਾ ਸਮਰਥਨ ਦੇ ਰਹੇ ਹਨ | ਦੋਵੇਂ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੋਚ ਤੇ ਨੀਤੀਆਂ ਨੇ ਰਾਜਨੀਤੀ ਨੂੰ ਨਵੀਂ ਦਿਸ਼ਾ ਦਿੱਤੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਇਮਾਨਦਾਰ ਅਤੇ ਵਿਕਾਸ ਪਸੰਦ ਰਾਜਨੀਤੀ ਦਾ ਸਾਥ ਦੇਣ ਤਾਂ ਜੋ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਹੋਰ ਅੱਗੇ ਲਿਆਂਦਾ ਜਾ ਸਕੇ | ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਉਹ ਆਪਣੇ ਸਾਹਨੇਵਾਲ ਹਲਕੇ ਦੇ ਲੋਕਾਂ ਨੂੰ ਆਪਣੇ ਪਰਿਵਾਰ ਵਾਂਗ ਸਮਝਦੇ ਹਨ ਅਤੇ ਹਮੇਸ਼ਾ ਉਨ੍ਹਾਂ ਦੀ ਸੇਵਾ ਲਈ ਤਿਆਰ ਰਹਿੰਦੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਇੱਛਾ ਸੀ ਕਿ ਆਪਣੀ ਬੇਟੀ ਦੇ ਜਨਮ ਦਿਨ 'ਤੇ ਲੋਕਾਂ ਲਈ ਕੁੱਝ ਭਲਾਈ ਦਾ ਕੰਮ ਕੀਤਾ ਜਾਵੇ, ਜਿਸ ਤਹਿਤ ਸਪੋਰਟਸ ਕਿੱਟਾਂ ਅਤੇ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਨੇ ਇਹ ਵਿਚਾਰ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨਾਲ ਸਾਂਝਾ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਹ ਖੁਦ ਵੀ ਇਸ ਇਤਿਹਾਸਕ ਪਲ ਦੇ ਗਵਾਹ ਬਣਨ ਲਈ ਸਾਹਨੇਵਾਲ ਆ ਰਹੇ ਹਨ | ਮਨੀਸ਼ ਸਿਸੋਦੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿਚ ਉਹ ਕੰਮ ਕਰ ਦਿੱਤੇ ਹਨ ਜੋ ਪਿਛਲੀਆਂ ਸਰਕਾਰਾਂ ਸੋਚ ਵੀ ਨਹੀਂ ਸਕਦੀਆਂ ਸਨ | ਇਸ ਮੌਕੇ ਪੰਜਾਬ ਜੈਨਕੋ ਦੇ ਚੇਅਰਮੈਨ ਨਵਜੋਤ ਸਿੰਘ ਜਰਗ, 'ਆਪ' ਦੇ ਜ਼ਿਲ੍ਹਾ ਪ੍ਰਧਾਨ ਲੁਧਿਆਣਾ ਦਿਹਾਤੀ-2 ਦਰਸ਼ਨ ਸਿੰਘ ਕੋਹਲੀ, ਕਰਮਜੀਤ ਸਿੰਘ ਗਰੇਵਾਲ, ਕੌਂਸਲਰ ਜਸਪਾਲ ਸਿੰਘ ਗਰੇਵਾਲ, ਮਾਰਕੀਟ ਕਮੇਟੀ ਸਾਹਨੇਵਾਲ ਦੇ ਚੇਅਰਮੈਨ ਹੇਮਰਾਜ ਰਾਜ਼ੀ, ਚੇਅਰਮੈਨ ਬਲਾਕ ਸੰਮਤੀ ਕੂੰਮਕਲਾਂ ਗੁਰਪ੍ਰੀਤ ਸਿੰਘ ਗੋਪੀ, ਚੇਅਰਮੈਨ ਬਲਾਕ ਸੰਮਤੀ ਲੁਧਿਆਣਾ-2 ਦਰਸ਼ਨ ਸਿੰਘ ਮਾਹਲਾ, ਜਸਪ੍ਰੀਤ ਸਿੰਘ ਪੰਧੇਰ, ਮਨਜਿੰਦਰ ਸਿੰਘ ਭੋਲਾ, ਇਕਬਾਲ ਸਿੰਘ ਜੰਡਾਲੀ, ਸਾਬਕਾ ਕੌਂਸਲਰ ਸੁਰਜੀਤ ਰਾਏ, ਤੇਜਿੰਦਰ ਸਿੰਘ ਮਿੱਠੂ, ਰਛਪਾਲ ਸਿੰਘ ਪੀ.ਏ. ਤੋਂ ਇਲਾਵਾ ਬਲਾਕਾਂ ਦੇ ਪ੍ਰਧਾਨ, ਵਾਰਡਾਂ ਦੇ ਕੌਂਸਲਰ, ਪਿੰਡਾਂ ਦੇ ਸਰਪੰਚ-ਪੰਚ ਅਤੇ ਵੱਡੀ ਗਿਣਤੀ ਹਲਕਾ ਸਾਹਨੇਵਾਲ ਦੇ ਨਿਵਾਸੀ ਮੌਜੂਦ ਸਨ |

ਪਿਛਲੀ ਖ਼ਬਰ ਮਜੀਠੀਆ ਵਲੋਂ ਪੀੜਤ ਦਲਿਤ ਪਰਿਵਾਰ ਨਾਲ ਮੁਲਾਕਾਤ, ਨਾਲ ਖੜ੍ਹਨ ਦਾ ਦਿੱਤਾ ਭਰੋਸਾ <br/> ਅਗਲੀ ਖ਼ਬਰ — ਭਗਵੰਤ ਮਾਨ ਸਰਕਾਰ ਦੀ 'ਰੋਜ਼ਗਾਰ ਕ੍ਰਾਂਤੀ' — ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।