ਤਰਨ ਤਾਰਨ, 1 ਅਪ੍ਰੈਲ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਬੀਤੀ ਰਾਤ ਹਲਕਾ ਖਡੂਰ ਸਾਹਿਬ ਦੇ ਪਿੰਡ ਵੇਈਾਪੂਈਾ 'ਚ 'ਆਪ' ਦੇ ਸਰਪੰਚ ਬਲਦੇਵ ਸਿੰਘ ਗੋਰਾ ਸਮੇਤ ਹੋਰਨਾਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ | ਮਜੀਠੀਆ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ 'ਆਪ' ਆਗੂਆਂ ਦੀ ਇਸ ਧੱਕੇਸ਼ਾਹੀ ਖਿਲਾਫ਼ ਪਰਿਵਾਰ ਨਾਲ ਖੜ੍ਹਨ ਦਾ ਭਰੋਸਾ ਦਿੰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਕ ਹੋਰ ਸਰਪੰਚ ਦਾ ਘਿਨਾਉਣਾ ਕਾਰਾ ਨੰਗਾ ਹੋ ਗਿਆ ਹੈ, ਜਿਸ ਵਿਚ ਉਸ ਨੇ ਪਿੰਡ ਦੇ ਦਲਿਤ ਭਾਈਚਾਰੇ ਦੇ ਘਰਾਂ 'ਤੇ ਹਮਲਾ ਕਰਕੇ ਅੱਗ ਲਗਾ ਦਿੱਤੀ, ਜਿਸ ਨਾਲ ਇਹ ਗੱਲ ਵੀ ਸਾਫ਼ ਹੋ ਗਈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬ ਦੇ ਦਲਿਤ ਪਰਿਵਾਰਾਂ ਨੂੰ ਸੋਚੀ ਸਮਝੀ ਸਾਜਿਸ਼ ਤਹਿਤ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ 'ਆਪ' ਦਾ ਇਹ ਸਰਪੰਚ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਦਾ ਨਜ਼ਦੀਕੀ ਹੈ | ਇਸ ਮੌਕੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ, ਨਛੱਤਰ ਸਿੰਘ ਗਿੱਲ ਸੂਬਾ ਪ੍ਰਧਾਨ ਆਈ.ਟੀ. ਵਿੰਗ, ਸਾਬਕਾ ਚੇਅ. ਗੁਰਸੇਵਕ ਸਿੰਘ ਸ਼ੇਖ, ਦਲਬੀਰ ਸਿੰਘ ਜਹਾਂਗੀਰ, ਬਲਵਿੰਦਰ ਸਿੰਘ ਵੇਈਾਪੂਈਾ ਆਦਿ ਹਾਜ਼ਰ ਸਨ |
ਮਜੀਠੀਆ ਵਲੋਂ ਪੀੜਤ ਦਲਿਤ ਪਰਿਵਾਰ ਨਾਲ ਮੁਲਾਕਾਤ, ਨਾਲ ਖੜ੍ਹਨ ਦਾ ਦਿੱਤਾ ਭਰੋਸਾ <br/>
ਅਜੀਤ ਡੈਸਕ
02-04-2026