ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਦੁਨੀਆ ਦੇ ਕਈ ਹਿੱਸਿਆਂ ਵਿਚ ਚੱਲ ਰਹੀਆਂ ਜੰਗਾਂ ਦੇ ਦੌਰਾਨ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਕਾਰ ਜੰਗਬੰਦੀ ਦੀ ਵਿਚੋਲਗੀ ਕਰਨ ਲਈ ਚੀਨ ਕੋਸ਼ਿਸ਼ ਕਰ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਚੀਨ ਦੀ ਵਿਚੋਲਗੀ ਦੇ ਚੱਲਦਿਆਂ ਪਾਕਿ ਅਤੇ ਅਫ਼ਗਾਨਿਸਤਾਨ ਨੇ ਆਪਸ ਵਿਚ ਗੱਲਬਾਤ ਮੁੜ ਸ਼ੁਰੂ ਕਰ ਦਿੱਤੀ ਹੈ | ਪਾਕਿਸਤਾਨੀ ਅਧਿਕਾਰੀਆਂ ਨੇ ਕਿਹਾ ਕਿ ਇਹ ਕਦਮ ਮਹੀਨੇ ਭਰ ਤੋਂ ਚੱਲੇ ਆ ਰਹੇ ਟਕਰਾਅ ਨੂੰ ਰੋਕਣ ਲਈ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਚੀਨ ਦੀ ਵਿਚੋਲਗੀ ਅਤੇ ਦੋਵਾਂ ਮੁਲਕਾਂ ਵਿਚਾਲੇ ਗੱਲਬਾਤ ਦਾ ਮੁੱਖ ਉਦੇਸ਼ ਚੱਲ ਰਹੇ ਟਕਰਾਅ ਨੂੰ ਖਤਮ ਕਰਨਾ ਹੈ | ਅਧਿਕਾਰੀਆਂ ਦੇ ਅਨੁਸਾਰ ਦੋਵਾਂ ਦੇਸ਼ਾਂ ਦੇ ਪ੍ਰਤੀਨਿਧੀ ਉੱਤਰੀ ਚੀਨ ਦੇ ਸ਼ਹਿਰ ਉਰੂਮਕੀ ਵਿਚ ਮਿਲ ਰਹੇ ਹਨ |