28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਦਲ ਖ਼ਾਲਸਾ ਵਲੋਂ ਜਥੇਦਾਰ ਗੜਗੱਜ ਨੂੰ ਪੱਤਰ ਲਿਖ ਕੇ ਪਾਵਨ ਸਰੂਪ ਅਪਮਾਨ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਲਈ ਸਾਂਝੀ ਕੌਮੀ ਰਾਇ ਬਣਾਉਣ ਦੀ ਅਪੀਲ <br/>

ਅਜੀਤ ਡੈਸਕ 02-04-2026

ਅੰਮਿ੍ਤਸਰ, 1 ਅਪ੍ਰੈਲ (ਜਸਵੰਤ ਸਿੰਘ ਜੱਸ)-ਸਿੱਖ ਜਥੇਬੰਦੀ ਦਲ ਖ਼ਾਲਸਾ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਪੰਜਾਬ ਸਰਕਾਰ ਵਲੋਂ ਪਾਵਨ ਸਰੂਪਾਂ ਦੇ ਅਪਮਾਨ ਮਾਮਲਿਆਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਖ਼ਾਲਸਾਈ ਰਵਾਇਤਾਂ ਅਨੁਸਾਰ ਸਜ਼ਾਵਾਂ ਦੇਣ ਲਈ ਸਾਂਝੀ ਕੌਮੀ ਰਾਇ ਬਣਾਉਣ ਦੀ ਕੀਤੀ ਅਪੀਲ ਕੀਤੀ ਹੈ | ਜਥੇਬੰਦੀ ਦੇ ਸਕੱਤਰ ਜਨਰਲ ਕੰਵਰਪਾਲ ਸਿੰਘ ਤੇ ਕਾਰਜਕਾਰੀ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜਥੇਦਾਰ ਨੂੰ ਲਿਖੇ ਖ਼ਤ ਵਿਚ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੇ ਅਪਮਾਨ, ਕਾਨੂੰਨ ਅਤੇ ਸਜ਼ਾ ਮੁੱਦੇ 'ਤੇ ਪੰਥ ਅੰਦਰ ਚਲ ਰਹੀ ਦੁਬਿਧਾ ਅਤੇ ਵੱਖ-ਵੱਖ ਰਾਵਾਂ ਦੇ ਮੱਦੇਨਜ਼ਰ ਇਕ ਸਾਂਝੀ ਕੌਮੀ ਰਾਏ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜਾਗਤ ਜੋਤ ਸਦੀਵੀਂ ਗੁਰੂ ਹਨ, ਜਿਨ੍ਹਾਂ ਦੀ ਨਾ ਤਾਂ ਕੋਈ ਬਰਾਬਰੀ ਹੈ ਤੇ ਨਾ ਹੀ ਸ਼ਬਦ-ਗੁਰੂ ਦੇ ਅਧਿਆਤਮਕ ਤੇ ਰੂਹਾਨੀ ਵਜੂਦ ਨੂੰ ਕੋਈ ਖ਼ਤਰਾ ਹੈ | ਸਾਡਾ ਜਥੇਦਾਰ ਨੂੰ ਪੱਤਰ ਲਿਖਣ ਦਾ ਇਹੀ ਮਨੋਰਥ ਹੈ ਕਿ ਉਹ ਨਿਰਪੱਖ ਹੋ ਕੇ ਸਿੱਖੀ ਦੇ ਦਿ੍ਸ਼ਟੀਕੋਣ ਤੋਂ ਫ਼ੈਸਲਾ ਲੈਣ ਅਤੇ ਯਕੀਨੀ ਬਣਾਉਣ ਕਿ ਇਹ ਮੁੱਦਾ ਸਿਆਸਤ ਦੀ ਭੇਟ ਨਾ ਚੜ੍ਹੇ | ਸ਼੍ਰੋਮਣੀ ਕਮੇਟੀ ਵਲੋਂ 6 ਅਪ੍ਰੈਲ ਨੂੰ ਸੱਦੇ ਪੰਥਕ ਜਥੇਬੰਦੀਆਂ ਦੇ ਇਕੱਠ ਅਤੇ ਕਮੇਟੀ ਦੇ ਕੰਮਕਾਜ 'ਤੇ ਟਿੱਪਣੀ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖਾਂ ਦੀ ਇਹ ਨੁਮਾਇੰਦਾ ਸੰਸਥਾ ਵੀ ਧੜਿਆਂ ਦੀ ਰਾਜਨੀਤੀ ਤੋਂ ਬਾਹਰ ਨਹੀਂ ਨਿਕਲ ਸਕੀ | ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਅਜੇ ਤੱਕ ਉਨ੍ਹਾਂ ਦੀ ਜਥੇਬੰਦੀ ਨੂੰ 6 ਅਪ੍ਰੈਲ ਦੀ ਪੰਥਕ ਇਕੱਤਰਤਾ ਲਈ ਕੋਈ ਸੱਦਾ ਨਹੀਂ ਮਿਲਿਆ | ਇਸ ਮੌਕੇ ਪਰਮਜੀਤ ਸਿੰਘ ਟਾਂਡਾ, ਮਾਸਟਰ ਕੁਲਵੰਤ ਸਿੰਘ ਫੇਰੂਮਾਨ ਆਦਿ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਬੇਅਦਬੀ 'ਤੇ ਸਖ਼ਤ ਕਾਨੂੰਨ ਲਿਆਉਣ ਦੀ ਯੋਜਨਾ 'ਆਪ' ਦੀ ਵੋਟ-ਬੈਂਕ ਰਣਨੀਤੀ-ਕੇਂਦਰੀ ਸਿੰਘ ਸਭਾ <br/> ਅਗਲੀ ਖ਼ਬਰ ਵਿਸਾਖੀ ਮੌਕੇ ਪਾਕਿ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਦੀ ਰਵਾਨਗੀ ਤੇ ਵਾਪਸੀ ਦੀਆਂ ਮਿਤੀਆਂ ਨੂੰ ਲੈ ਕੇ ਦੁਚਿੱਤੀ ਬ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।