ਅੰਮਿ੍ਤਸਰ, 1 ਅਪ੍ਰੈਲ (ਸੁਰਿੰਦਰ ਕੋਛੜ)-ਚੀਨ ਨੇ ਇਕ ਵਾਰ ਫਿਰ ਚੀਨ ਪਾਕਿਸਤਾਨ ਆਰਥਿਕ ਗਲਿਆਰਾ (ਸੀ. ਪੀ. ਈ. ਸੀ.) ਬਾਰੇ ਪਾਕਿ ਨੂੰ ਫਿਟਕਾਰ ਲਗਾਈ ਹੈ | ਚੀਨ ਦੇ ਚਾਣਕਿਆ ਵਜੋਂ ਜਾਣੇ ਜਾਂਦੇ ਵਿਦੇਸ਼ ਮੰਤਰੀ ਵਾਂਗ ਯੀ ਨੇ ਸੀ. ਪੀ. ਈ. ਸੀ. ਪ੍ਰਾਜੈਕਟ ਅਤੇ ਗਵਾਦਰ ਬੰਦਰਗਾਹ ਦੇ ਨਿਰਮਾਣ 'ਚ ਦੇਰੀ ਬਾਰੇ ਪਾਕਿਸਤਾਨੀ ਫੀਲਡ ਮਾਰਸ਼ਲ ਜਨਰਲ ਆਸਿਮ ਮੁਨੀਰ ਨਾਲ ਇਸ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਦੋਵੇਂ ਪ੍ਰਾਜੈਕਟ ਰਣਨੀਤਕ ਅਤੇ ਵਪਾਰਕ ਦਿ੍ਸ਼ਟੀਕੋਣ ਤੋਂ ਮਹੱਤਵਪੂਰਨ ਹਨ | ਚੀਨ ਸੀ. ਪੀ. ਈ. ਸੀ. ਪ੍ਰਾਜੈਕਟ ਨੂੰ ਤੇਜ਼ ਕਰਨ ਲਈ ਪਾਕਿ 'ਤੇ ਲਗਾਤਾਰ ਦਬਾਅ ਪਾ ਰਿਹਾ ਹੈ |