ਅੰਮ੍ਰਿਤਸਰ, 1 ਅ੍ਰਪੈਲ (ਰੇਸ਼ਮ ਸਿੰਘ)-ਵੇਅਰ ਹਾਊਸ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਚ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਸਾਬਕਾ ਮੰਤਰੀ ਤੇ 'ਆਪ' ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਨੂੰ ਅੱਜ ਅਦਾਲਤ ਵਲੋਂ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਮੌਕੇ ਸਾਬਕਾ ਮੰਤਰੀ ਭੁੱਲਰ ਦੀ ਧਰਮਪਤਨੀ ਸੁਰਿੰਦਰਪਾਲ ਕੌਰ ਤੇ ਆਪ ਦੇ ਵਰਕਰ ਵੱਡੀ ਗਿਣਤੀ 'ਚ ਅਦਾਲਤੀ ਸਮੂਹ 'ਚ ਪੁੱਜੇ ਹੋਏ ਸਨ। ਇਸ ਮੌਕੇ ਪੁਲਿਸ ਵਲੋਂ ਸੁਰਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ ਤੇ ਡੀ.ਸੀ.ਪੀ. ਜਗਜੀਤ ਸਿੰਘ ਵਾਲੀਆ ਸੁਰਖਿਆ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਸਨ।
ਭੁੱਲਰ ਨੂੰ 14 ਦਿਨ ਲਈ ਭੇਜਿਆ ਜੇਲ੍ਹ
ਅਜੀਤ ਡੈਸਕ
02-04-2026