18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਪੱਛਮੀ ਏਸ਼ੀਆ ਟਕਰਾਅ-ਪ੍ਰਧਾਨ ਮੰਤਰੀ ਵਲੋਂ ਆਮ ਲੋਕਾਂ ਦੀਆਂ ਜ਼ਰੂਰੀ ਲੋੜਾਂ ਦਾ ਜਾਇਜ਼ਾ <br/>

ਅਜੀਤ ਡੈਸਕ 02-04-2026

ਨਵੀਂ ਦਿੱਲੀ, 1 ਅਪ੍ਰੈਲ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਸੁਰੱਖਿਆ ਬਾਰੇ ਕੈਬਨਿਟ ਕਮੇਟੀ (ਸੀ.ਸੀ.ਐਸ.) ਦੀ ਇਕ ਵਿਸ਼ੇਸ਼ ਮੀਟਿੰਗ 'ਚ ਪੱਛਮੀ ਏਸ਼ੀਆ 'ਚ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ ਅਤੇ ਆਮ ਆਦਮੀ ਦੀਆਂ ਮਹੱਤਵਪੂਰਨ ਜ਼ਰੂਰਤਾਂ ਦੀ ਉਪਲਬਧਤਾ ਦਾ ਮੁਲਾਂਕਣ ਕੀਤਾ ਗਿਆ | ਪ੍ਰਧਾਨ ਮੰਤਰੀ ਦਫ਼ਤਰ ਵਲੋਂ ਜਾਰੀ ਬਿਆਨ 'ਚ ਕਿਹਾ ਗਿਆ ਕਿ ਮੀਟਿੰਗ 'ਚ ਮੋਦੀ ਨੇ ਨਾਗਰਿਕਾਂ ਨੂੰ ਜੰਗ ਦੇ ਪ੍ਰਭਾਵ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਨ ਦਾ ਸੱਦਾ ਦਿੱਤਾ | ਇਹ ਮੀਟਿੰਗ ਮੰਤਰਾਲਿਆਂ ਅਤੇ ਵਿਭਾਗਾਂ ਵਲੋਂ ਚੁੱਕੇ ਗਏ ਉਪਾਵਾਂ ਦੀ ਸਮੀਖਿਆ ਕਰਨ ਅਤੇ ਪੱਛਮੀ ਏਸ਼ੀਆ ਟਕਰਾਅ ਦੇ ਸੰਦਰਭ 'ਚ ਹੋਰ ਪਹਿਲਕਦਮੀਆਂ 'ਤੇ ਚਰਚਾ ਕਰਨ ਲਈ ਆਯੋਜਿਤ ਕੀਤੀ ਗਈ ਸੀ | ਇਹ ਇਸ ਮੁੱਦੇ 'ਤੇ ਦੂਜੀ ਵਿਸ਼ੇਸ਼ ਸੀ.ਸੀ.ਐਸ. ਮੀਟਿੰਗ ਸੀ | ਪ੍ਰਧਾਨ ਮੰਤਰੀ ਨੇ ਖਾਦਾਂ ਅਤੇ ਖਰੀਫ਼ ਤੇ ਹਾੜੀ ਦੇ ਮੌਸਮ 'ਚ ਉਨ੍ਹਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਦਾ ਜਾਇਜ਼ਾ ਲਿਆ | ਉਨ੍ਹਾਂ ਨੇ ਗਲਤ ਜਾਣਕਾਰੀ ਅਤੇ ਅਫਵਾਹਾਂ ਨੂੰ ਰੋਕਣ ਲਈ ਜਨਤਾ ਨੂੰ ਪ੍ਰਮਾਣਿਕ ??ਜਾਣਕਾਰੀ ਦਾ ਸੁਚਾਰੂ ਪ੍ਰਵਾਹ ਕਰਨ ਦੇ ਨਿਰਦੇਸ਼ ਦਿੱਤੇ | ਮੀਟਿੰਗ 'ਚ ਜ਼ਰੂਰੀ ਵਸਤੂਆਂ ਦੀਆਂ ਸਥਿਰ ਕੀਮਤਾਂ ਨੂੰ ਯਕੀਨੀ ਬਣਾਉਣ ਲਈ ਚੁੱਕੇ ਜਾ ਰਹੇ ਕਦਮਾਂ ਅਤੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਜਾਣਕਾਰੀ ਦਿੱਤੀ ਗਈ |

ਪਿਛਲੀ ਖ਼ਬਰ ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਮਰਦਮਸ਼ੁਮਾਰੀ ਲਈ ਸਵੈ-ਗਣਨਾ ਪ੍ਰਕਿਰਿਆ 'ਚ ਲਿਆ ਹਿੱਸਾ ਅਗਲੀ ਖ਼ਬਰ ਐਫ.ਸੀ.ਆਰ.ਏ. ਸੋਧ ਬਿੱਲ ਨੂੰ ਲੈ ਕੇ ਲੋਕ ਸਭਾ 'ਚ ਹੰਗਾਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।