18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-04-2026

ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨੇ ਮਰਦਮਸ਼ੁਮਾਰੀ ਲਈ ਸਵੈ-ਗਣਨਾ ਪ੍ਰਕਿਰਿਆ 'ਚ ਲਿਆ ਹਿੱਸਾ

ਅਜੀਤ ਡੈਸਕ 02-04-2026
ਨਵੀਂ ਦਿੱਲੀ, 1 ਅਪ੍ਰੈਲ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਭਾਰਤ ਦੇ ਮਰਦਮਸ਼ੁਮਾਰੀ ਇਤਿਹਾਸ 'ਚ ਪਹਿਲੀ ਵਾਰ ਸ਼ੁਰੂ ਹੋਈ ਸਵੈ-ਗਣਨਾ ਪ੍ਰਕਿਰਿਆ 'ਚ ਹਿੱਸਾ ਲਿਆ। ਇਹ ਪ੍ਰਕਿਰਿਆ ਨਵੀਂ ਦਿੱਲੀ ਅਤੇ ਸੱਤ ਹੋਰ ਰਾਜਾਂ ਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ 'ਚ ਸ਼ੁਰੂ ਹੋਈ ਹੈ, ਜਿਸ 'ਚ ਨਾਗਰਿਕਾਂ ਨੂੰ ਇਕ ਵਿਸ਼ੇਸ਼ ਵੈਬ ਪੋਰਟਲ ਜ਼ਰੀਆ ਆਪਣੀ ਜਾਣਕਾਰੀ ਜਮ੍ਹਾਂ ਕਰਾਉਣ ਦਾ ਵਿਕਲਪ ਦਿੱਤਾ ਗਿਆ ਹੈ। ਰਾਸ਼ਟਰਪਤੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਮਰਦਮਸ਼ੁਮਾਰੀ 2027 ਲਈ ਸਵੈ-ਗਣਨਾ ਪ੍ਰਕਿਰਿਆ 'ਚ ਹਿੱਸਾ ਲਿਆ। ਉਨ੍ਹਾਂ ਦੇ ਦਫ਼ਤਰ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ ਕਿ ਮੁਰਮੂ ਨੇ ਗ੍ਰਹਿ ਸਕੱਤਰ ਗੋਵਿੰਦ ਮੋਹਨ, ਭਾਰਤ ਦੇ ਰਜਿਸਟਰਾਰ ਜਨਰਲ ਅਤੇ ਜਨਗਣਨਾ ਕਮਿਸ਼ਨਰ ਮ੍ਰਿਤੁੰਜੈ ਕੁਮਾਰ ਨਾਰਾਇਣ ਅਤੇ ਹੋਰ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ 'ਚ ਪੋਰਟਲ (se.census.{ov.}n) 'ਤੇ ਆਪਣੇ ਘਰ ਦਾ ਵੇਰਵਾ ਖੁਦ ਦਰਜ ਕਰਵਾਇਆ। ਪ੍ਰਧਾਨ ਮੰਤਰੀ ਮੋਦੀ ਨੇ ਅਧਿਕਾਰੀਆਂ ਦੀ ਮੌਜੂਦਗੀ 'ਚ ਆਪਣੇ ਸਵੈ-ਗਣਨਾ ਨਾਲ ਜੁੜੀ ਜਾਣਕਾਰੀ ਭਰੀ। ਉਨ੍ਹਾਂ 'ਐਕਸ' 'ਤੇ ਕਿਹਾ ਕਿ ਮੈਂ ਆਪਣੀ ਸਵੈ-ਗਣਨਾ ਪੂਰੀ ਕਰ ਲਈ ਹੈ। ਅੱਜ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਦੀ ਸ਼ੁਰੂਆਤ ਹੋਈ ਹੈ, ਜਿਸ 'ਚ ਘਰਾਂ ਦੀ ਸੂਚੀ ਬਣਾਉਣ ਅਤੇ ਰਿਹਾਇਸ਼ ਕਾਰਜਾਂ ਨਾਲ ਜੁੜੇ ਕੰਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਮੈਂ ਭਾਰਤ ਦੇ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੇ ਘਰ ਪਰਿਵਾਰ ਦੀ ਜਾਣਕਾਰੀ ਖੁਦ ਦਰਜ ਕਰਨ ਅਤੇ ਜਨਗਣਨਾ ਪ੍ਰਕਿਰਿਆ 'ਚ ਹਿੱਸਾ ਲੈਣ। ਉਪ ਰਾਸ਼ਟਰਪਤੀ ਸੀ.ਪੀ. ਰਾਧਾਕ੍ਰਿਸ਼ਨਨ ਨੇ ਵੀ ਉਪ ਰਾਸ਼ਟਰਪਤੀ ਭਵਨ ਵਿਖੇ ਸਵੈ-ਗਣਨਾ ਫਾਰਮ ਆਨਲਾਈਨ ਜਮ੍ਹਾਂ ਕਰਵਾਇਆ। ਉਪ ਰਾਸ਼ਟਰਪਤੀ ਸਕੱਤਰੇਤ ਨੇ ਰਾਧਾਕ੍ਰਿਸ਼ਨਨ ਦੁਆਰਾ ਫਾਰਮ ਭਰਨ ਦਾ ਇਕ ਛੋਟਾ ਵੀਡੀਓ ਵੀ ਸਾਂਝਾ ਕੀਤਾ। ਇਹ ਮਰਦਮਸ਼ੁਮਾਰੀ ਪਹਿਲੀ ਵਾਰ ਡਿਜੀਟਲ ਮੋਡ 'ਚ ਕੀਤੀ ਜਾ ਰਹੀ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਪਣੀ ਜਾਣਕਾਰੀ ਅਨਲਾਈਨ ਜਮ੍ਹਾਂ ਕਰਵਾਈ।
ਪਿਛਲੀ ਖ਼ਬਰ ਪਿ੍ੰ. ਪ੍ਰਵੇਸ਼ ਕੌਰ ਭੁੱਲਰ ਨੂੰ ਸੇਵਾ ਮੁਕਤੀ 'ਤੇ ਦਿੱਤੀ ਨਿੱਘੀ ਵਿਦਾਇਗੀ ਅਗਲੀ ਖ਼ਬਰ ਪੱਛਮੀ ਏਸ਼ੀਆ ਟਕਰਾਅ-ਪ੍ਰਧਾਨ ਮੰਤਰੀ ਵਲੋਂ ਆਮ ਲੋਕਾਂ ਦੀਆਂ ਜ਼ਰੂਰੀ ਲੋੜਾਂ ਦਾ ਜਾਇਜ਼ਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।