24-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਭਗਵੰਤ ਮਾਨ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਅੱਜ ਦਿਖਾਉਣਗੇ ਹਰੀ ਝੰਡੀ-ਚੀਮਾ <br/>

ਅਜੀਤ ਡੈਸਕ 06-04-2026

ਚੰਡੀਗੜ੍ਹ, 5 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿਚ ਆਧੁਨਿਕ, ਕੁਸ਼ਲ ਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ | ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈੱਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ | ਪੀ.ਆਰ.ਟੀ.ਸੀ. ਦੀ ਆਧੁਨਿਕੀਕਰਨ ਮੁਹਿੰਮ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਕੁੱਲ 100 ਮਿਡੀ ਅਤੇ 309 ਸਾਧਾਰਨ ਬੱਸਾਂ ਦੀ ਖਰੀਦ ਲਈ ਲਗਭਗ 125 ਕਰੋੜ ਰੁਪਏ ਦਾ ਪੂੰਜੀਗਤ ਨਿਵੇਸ਼ ਕਰ ਰਹੀ ਹੈ, ਜਿਨ੍ਹਾਂ ਨੂੰ ਪੜਾਅਵਾਰ ਢੰਗ ਨਾਲ ਬੇੜੇ ਵਿਚ ਸ਼ਾਮਿਲ ਕੀਤਾ ਜਾਵੇਗਾ | ਜਨਤਕ ਟਰਾਂਸਪੋਰਟ ਦੀ ਵੱਧ ਰਹੀ ਮੰਗ ਨੂੰ ਤੇਜ਼ੀ ਨਾਲ ਪੂਰਾ ਕਰਨ ਅਤੇ ਕਾਰਪੋਰੇਸ਼ਨ ਦੀ ਸੰਚਾਲਨ ਸਮਰਥਾ ਨੂੰ ਹੋਰ ਵਧਾਉਣ ਲਈ, ਪੀ.ਆਰ.ਟੀ.ਸੀ. ਕਿਲੋਮੀਟਰ ਸਕੀਮ ਤਹਿਤ 254 ਵਾਧੂ ਸਾਧਾਰਨ ਬੱਸਾਂ ਵੀ ਪਾਈਆਂ ਜਾਣਗੀਆਂ | ਟਰਾਂਸਪੋਰਟ ਦੇ ਵਿਕਾਸ ਬਾਰੇ ਵਿਆਪਕ ਰੂਪਰੇਖਾ 'ਤੇ ਚਾਨਣਾ ਪਾਉਂਦਿਆਂ, ਵਿੱਤ ਮੰਤਰੀ ਨੇ ਪਨਬੱਸ ਲਈ ਇੱਕ ਅਭਿਲਾਸ਼ੀ ਵਿਸਥਾਰ ਯੋਜਨਾ ਵੀ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਪਨਬੱਸ ਦੇ ਬੇੜੇ ਵਿਚ ਕੁੱਲ 606 ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ | ਇਸ ਵਿਆਪਕ ਯੋਜਨਾ ਵਿਚ 387 ਨਵੀਆਂ ਬੱਸਾਂ ਸ਼ਾਮਿਲ ਹਨ, ਜਿਨ੍ਹਾਂ ਨੂੰ ਸਿੱਧੇ ਤੌਰ 'ਤੇ ਬੇੜੇ ਵਿਚ ਸ਼ਾਮਿਲ ਕੀਤਾ ਜਾਵੇਗਾ | ਇਸ ਤੋਂ ਇਲਾਵਾ, ਕਿਲੋਮੀਟਰ ਸਕੀਮ ਤਹਿਤ, ਪਨਬੱਸ 19 ਵੋਲਵੋ ਬੱਸਾਂ, 100 ਐਚ.ਵੀ.ਏ.ਸੀ. ਬੱਸਾਂ ਅਤੇ 100 ਸਾਧਾਰਨ ਬੱਸਾਂ ਸ਼ਾਮਲ ਕਰੇਗੀ | ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, ''ਪੀ.ਆਰ.ਟੀ.ਸੀ. ਅਤੇ ਪਨਬੱਸ ਦੇ ਬੇੜੇ ਵਿਚ ਇੱਕ ਹਜ਼ਾਰ ਤੋਂ ਵੱਧ ਨਵੀਆਂ ਅਤੇ ਕਿਲੋਮੀਟਰ ਸਕੀਮ ਵਾਲੀਆਂ ਬੱਸਾਂ ਨੂੰ ਸ਼ਾਮਿਲ ਕਰਕੇ, ਸੂਬਾ ਸਰਕਾਰ ਪੰਜਾਬ ਦੇ ਆਵਾਜਾਈ ਪ੍ਰਬੰਧ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਸਰਗਰਮੀ ਨਾਲ ਤਿਆਰ ਕਰ ਰਹੀ ਹੈ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨਾ ਸਿਰਫ਼ ਬਿਹਤਰ ਸੰਪਰਕ ਰਾਹੀਂ ਆਰਥਿਕ ਵਿਕਾਸ ਨੂੰ ਸੁਵਿਧਾਜਨਕ ਬਣਾਉਣਾ ਹੈ, ਬਲਕਿ ਪੰਜਾਬ ਭਰ ਵਿਚ ਯਾਤਰੀਆਂ ਦੇ ਆਰਾਮ ਅਤੇ ਸੜਕ ਸੁਰੱਖਿਆ ਨੂੰ ਵੀ ਤਰਜੀਹ ਦੇਣਾ ਹੈ |

ਪਿਛਲੀ ਖ਼ਬਰ ਪਠਾਣਮਾਜਰਾ ਦੇ ਰਿਮਾਂਡ 'ਚ ਵਾਧਾ ਅਗਲੀ ਖ਼ਬਰ ਪੰਜਾਬ ਸਰਕਾਰ ਦੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ-ਡਾ. ਬਲਬੀਰ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।