25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅੰਮਿ੍ਤਸਰ ਪੁਲਿਸ ਨੇ 4 ਕਿਲੋ ਤੋਂ ਵਧੇਰੇ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਕੀਤਾ ਕਾਬੂ

ਅਜੀਤ ਡੈਸਕ 06-04-2026

ਅੰਮਿ੍ਤਸਰ, 5 ਅਪ੍ਰੈਲ (ਹਰਮਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਵਲੋਂ ਇਕ ਗੁਪਤ ਇਤਲਾਹ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਿਲ ਦੋ ਮੁਲਜ਼ਮਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਕੋਲੋਂ 4 ਕਿੱਲੋ ਤੋਂ ਵਧੇਰੇ ਮਾਤਰਾ 'ਚ ਹੈਰੋਇਨ ਬਰਾਮਦ ਕੀਤੀ ਹੈ | ਜਿਨ੍ਹਾਂ ਦੇ ਖ਼ਿਲਾਫ਼ ਪੁਲਿਸ ਵਲੋਂ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਕ ਗੁਪਤ ਸੂਚਨਾ ਦੇ ਅਧਾਰ 'ਤੇ ਜ਼ਿਲ੍ਹਾ ਪੁਲਿਸ ਵਲੋਂ ਤੁਰੰਤ ਹਰਕਤ 'ਚ ਆਉਂਦੇ ਹੋਏ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਜਿਨ੍ਹਾਂ ਦੀ ਪਹਿਚਾਣ ਆਤਿਸ਼ ਸੁਮਨ ਵਾਸੀ ਪਲਾਹੀ ਗੇਟ ਫ਼ਗਵਾੜਾ ਤੇ ਸਵਿੰਦਰ ਸਿੰਘ ਬੋਪਾਰਾਏ ਕਲਾ ਵਜੋਂ ਹੋਈ ਹੈ | ਇਨ੍ਹਾਂ ਦੇ ਕਬਜੇ 'ਚੋਂ ਪੁਲਿਸ ਨੂੰ 4 ਕਿੱਲੋ 130 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ | ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਕਿ ਇਹ ਗਿ੍ਫਤਾਰ ਕੀਤੇ ਗਏ ਮੁਲਜ਼ਮਾਂ ਦੇ ਯੂਰਪ ਅਧਾਰਤ ਤਸਕਰਾਂ ਨਾਲ ਸਿੱਧੇ ਸੰਬੰਧ ਸਨ | ਇਹ ਨੈੱਟਵਰਕ ਯੂਰਪ ਆਧਾਰਿਤ ਹੈਾਡਲਰਾਂ ਅਤੇ ਜੇਲ੍ਹ 'ਚ ਬੰਦ ਤਸਕਰਾਂ ਦੁਆਰਾ ਸਾਂਝੇ ਤੌਰ 'ਤੇ ਚਲਾਇਆ ਜਾ ਰਿਹਾ ਸੀ |

ਪਿਛਲੀ ਖ਼ਬਰ ਵੇਣੂਗੋਪਾਲ ਨੇ ਝੂਠੇ ਦੋਸ਼ਾਂ ਨੂੰ ਲੈ ਕੇ ਹਰਿਆਣਾ ਦੇ ਵਿਅਕਤੀ ਵਿਰੁੱਧ ਮਾਣਹਾਨੀ ਦਾ ਮੁਕੱਦਮਾ ਕੀਤਾ ਅਗਲੀ ਖ਼ਬਰ ਮੁੱਖ ਮੰਤਰੀ ਨੇ 'ਆਪ' ਦੇ ਜ਼ਿਲ੍ਹਾ ਕਾਰਜਕਰਤਾ ਸੰਮੇਲਨ ਰਾਹੀਂ ਸੁਣੀਆਂ ਪਾਰਟੀ ਆਗੂਆਂ ਤੇ ਵਲੰਟੀਅਰਾਂ ਦੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।