09-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਬਹੁਜਨ ਸਮਾਜ ਪਾਰਟੀ ਵਲੋਂ ਪੰਜਾਬ ਸੰਭਾਲੋ ਮੁਹਿੰਮ ਤਹਿਤ ਖ਼ਾਲਸਾ ਸਾਜਨਾ ਦਿਵਸ ਮੌਕੇ ਕਾਨਫ਼ਰੰਸ <br/>

ਅਜੀਤ ਡੈਸਕ 15-04-2026

ਤਲਵੰਡੀ ਸਾਬੋ, 14 ਅਪ੍ਰੈਲ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ)-ਬਹੁਜਨ ਸਮਾਜ ਪਾਰਟੀ ਵਲੋਂ ਅੱਜ ਪੰਜਾਬ ਸੰਭਾਲੋ ਮੁਹਿੰਮ ਤਹਿਤ ਖ਼ਾਲਸਾ ਸਾਜਨਾ ਦਿਵਸ ਅਤੇ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਵਸ ਨੂੰ ਸਮਰਪਿਤ ਸਿਆਸੀ ਕਾਨਫ਼ਰੰਸ ਗੁਰਦੁਆਰਾ ਜੰਡਸਰ ਸਾਹਿਬ ਦੇ ਨਜ਼ਦੀਕ ਕੀਤੀ ਗਈ | ਜਿਸ ਦੌਰਾਨ ਮੁੱਖ ਬੁਲਾਰੇ ਵਜੋਂ ਪਹੁੰਚੇ ਨਵਾਂ ਸ਼ਹਿਰ ਤੋਂ ਵਿਧਾਇਕ ਡਾ.ਨਛੱਤਰ ਪਾਲ ਨੇ ਜਿੱਥੇ ਮੌਜੂਦਾ ਸਰਕਾਰ 'ਤੇ ਨਿਸ਼ਾਨੇ ਸਾਧੇ ਉੱਥੇ ਹੀ 2027 'ਚ ਪੰਜਾਬ ਅੰਦਰ ਬਹੁਜਨ ਸਮਾਜ ਪਾਰਟੀ ਦੀ ਸਰਕਾਰ ਬਣਾਉਣ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ | ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਨਛੱਤਰ ਪਾਲ ਨੇ ਕਿਹਾ ਕਿ ਵੱਡੇ-ਵੱਡੇ ਵਾਅਦੇ ਕਰਕੇ ਸੱਤਾ 'ਚ ਆਈ ਆਮ ਆਦਮੀ ਪਾਰਟੀ ਦੇ ਸਰਕਾਰ 'ਚ ਸੂਬੇ ਦੀ ਅਮਨ-ਕਾਨੂੰਨ ਵਿਵਸਥਾ ਦਾ ਬੁਰਾ ਹੈ | ਉਨ੍ਹਾਂ ਬੀਤੇ ਕੱਲ੍ਹ ਪੰਜਾਬ ਵਿਧਾਨ 'ਚ ਪਾਸ ਕੀਤੇ ਗਏ ਸੋਧ ਬਿੱਲ ਬਾਰੇ ਵਿਚਾਰ ਰੱਖਦਿਆਂ ਕਿਹਾ ਕਿ ਸਰਕਾਰਾਂ ਇਸ ਦੀ ਦੁਰਵਰਤੋਂ ਘੱਟ ਗਿਣਤੀਆਂ ਜਾਂ ਵਿਰੋਧੀ ਪਾਰਟੀ ਦੇ ਲੀਡਰਾਂ ਨੂੰ ਦਬਾਉਣ ਲਈ ਨਾ ਕਰ ਸਕੇ ਇਸ ਲਈ ਕਾਨੂੰਨ ਬਣਾਉਣ ਦੀ ਲੋੜ ਹੈ | ਉਨ੍ਹਾਂ ਬਹੁਜਨ ਸਮਾਜ ਪਾਰਟੀ ਦੇ ਸੰਘਰਸ਼ ਦੇ ਚੱਲਦਿਆਂ ਸਰਕਾਰ ਵਲੋਂ ਜਾਰੀ ਕੀਤੀ ਗਈ ਪੋਸਟ ਗ੍ਰੈਜੂਏਟ ਸਕਾਲਰਸ਼ਿਪ ਦੀ ਰਾਸ਼ੀ ਤੇ ਲਾਅ ਆਫ਼ਿਸ 'ਚ ਆਕਰਸ਼ਣ ਲਾਗੂ ਕਰਨ ਸਮੇਤ ਹੋਰ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਜੇਕਰ ਬਸਪਾ ਸੱਤਾ ਤੋਂ ਬਾਹਰ ਰਹਿ ਕੇ ਇਹ ਕੰਮ ਕਰਵਾ ਸਕਦੀ ਹੈ ਤੇ ਸੱਤਾ 'ਚ ਆਉਣ ਤੋਂ ਬਾਅਦ ਹਰੇਕ ਵਰਗ ਦੀ ਭਲਾਈ ਲਈ ਕੰਮ ਕੀਤੇ ਜਾਣਗੇ | ਅਖੀਰ ਉਨ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਭਨਾਂ ਨੂੰ ਇੱਕਜੁੱਟ ਹੋਣ ਅਪੀਲ ਕਰਦਿਆਂ ਵਿਸ਼ਵਾਸ ਪ੍ਰਗਟਾਇਆ ਕਿ ਬਹੁਜਨ ਸਮਾਜ ਪਾਰਟੀ 2027 ਵਿਚ ਤੇਜ਼ੀ ਦੇ ਨਾਲ ਅੱਗੇ ਵਧ ਕੇ ਸਰਕਾਰ ਬਣਾਉਣ 'ਚ ਯੋਗਦਾਨ ਪਾਏਗੀ | ਸਮਾਪਤੀ ਦੌਰਾਨ ਜਗਦੀਪ ਸਿੰਘ ਗੋਗੀ ਤਲਵੰਡੀ ਸਾਬੋ ਵਲੋਂ ਰੈਲੀ ਦੌਰਾਨ ਪਹੁੰਚੇ ਪਾਰਟੀ ਆਗੂਆਂ ਤੇ ਵਰਕਰਾਂ ਦਾ ਧੰਨਵਾਦ ਕੀਤਾ ਗਿਆ | ਇਸ ਮੌਕੇ ਕੁਲਦੀਪ ਸਿੰਘ ਸਰਦੂਲਗੜ੍ਹ ਇੰਚਾਰਜ, ਦੌਲਤ ਰਾਮ ਸੂਬਾ ਜਨਰਲ ਸਕੱਤਰ, ਜਗਦੀਪ ਸਿੰਘ ਸਕੱਤਰ ਬਸਪਾ ਪੰਜਾਬ, ਸੰਤ ਰਾਮ ਮੱਲੀਆਂ, ਮੀਨਾ ਕੁਮਾਰੀ ਸਕੱਤਰ, ਗੁਰਬਖਸ਼ ਸਿੰਘ ਸੂਬਾ ਜਨਰਲ ਸਕੱਤਰ, ਨਿੱਕਾ ਸਿੰਘ ਸਕੱਤਰ, ਡਾ. ਜੋਗਿੰਦਰ ਸਿੰਘ ਬਠਿੰਡਾ ਜ਼ਿਲ੍ਹਾ ਪ੍ਰਧਾਨ, ਸੁਰਿੰਦਰ ਸਿੰਘ ਜ਼ਿਲ੍ਹਾ ਜਨਰਲ ਸਕੱਤਰ, ਗੁਰਤੇਜ ਸਿੰਘ ਸੀਨੀਅਰ ਮੀਤ ਪ੍ਰਧਾਨ, ਨਰੇਸ਼ ਕੁਮਾਰ ਸਕੱਤਰ, ਬਿੱਲੂ ਸਿੰਘ ਜ਼ਿਲ੍ਹਾ ਕੋਆਰਡੀਨੇਟਰ, ਐਡਵੋਕੇਟ ਰਜਿੰਦਰ ਕੁਮਾਰ ਜ਼ਿਲ੍ਹਾ ਸਕੱਤਰ, ਦੁਸਹਿਰਾ ਸਿੰਘ ਜ਼ਿਲ੍ਹਾ ਸਕੱਤਰ, ਬਾਬੂ ਸਿੰਘ ਜ਼ਿਲ੍ਹਾ ਪ੍ਰਧਾਨ ਮਾਨਸਾ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਖ਼ਾਲਸੇ ਦੇ ਜਨਮ ਦਿਹਾੜੇ ਮੌਕੇ ਬਾਬਾ ਬਲਵੰਤ ਸਿੰਘ ਸੰਗੀਤ ਅਕੈਡਮੀ ਸੰਗਤ ਨੂੰ ਸਮਰਪਿਤ-ਪ੍ਰਧਾਨ ਧਾਮੀ ਤੇ ਸੰਤ ਬਾਬਾ ਗੁਰਦ... ਅਗਲੀ ਖ਼ਬਰ ਬੇਅਦਬੀ ਦੇ ਮਸਲੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ-ਫੂਲਕਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।