10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਸਰਹੱਦ ਪਾਰ ਤੋਂ ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵੱਡੇ ਗਰੋਹ ਦਾ ਪਰਦਾਫਾਸ਼,3 ਕਾਬੂ

ਅਜੀਤ ਡੈਸਕ 15-04-2026

ਅੰਮਿ੍ਤਸਰ, 14 ਅਪ੍ਰੈਲ (ਰੇਸ਼ਮ ਸਿੰਘ)-ਸਰਹੱਦ ਪਾਰ ਤੋਂ ਗ਼ੈਰ ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਵੱਡੇ ਗਰੋਹ ਦਾ ਅੰਮਿ੍ਤਸਰ 'ਚ ਪਰਦਾਫਾਸ਼ ਹੋਇਆ ਹੈ ਜਦੋਂ ਕਿ ਅੰਮਿ੍ਤਸਰ ਕਮਿਸ਼ਨਰੇਟ ਪੁਲਿਸ ਨੇ ਤਿੰਨ ਤਸਕਰਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 6 ਅਤਿ-ਆਧੁਨਿਕ ਪਿਸਤੌਲਾਂ ਦੀ ਡਰੋਨ ਰਾਹੀਂ ਆਈ ਖੇਪ ਬਰਾਮਦ ਕਰ ਲਈ ਗਈ ਹੈ | ਇਹ ਪ੍ਰਗਟਾਵਾ ਪੱਤਰਕਾਰ ਸੰਮੇਲਨ 'ਚ ਕਰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤਾ | ਉਨ੍ਹਾਂ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਤਰਨਤਾਰਨ ਦੇ ਪਿੰਡ ਕਾਜੀਕੋਟ ਦੇ ਵਸਨੀਕ ਮੰਗਲ ਸਿੰਘ ਉਰਫ ਮੰਗਾ (30), ਛੇਹਰਟਾ ਵਿਚ ਆਰਚਿਡ ਵੈਲੀ ਦੇ ਵਸਨੀਕ ਪ੍ਰਣਵ ਸ਼ਰਮਾ ਉਰਫ ਲੱਡੂ (24) ਗੁਰੂ ਨਾਨਕ ਐਵੇਨਿਊ ਦੇ ਵਸਨੀਕ ਗੌਰਵ ਰਾਣਾ (25) ਵਜੋਂ ਹੋਈ ਹੈ | ਬਰਾਮਦ ਕੀਤੇ ਗਏ ਪਿਸਤੌਲਾਂ ਵਿਚ ਦੋ ਚੀਨ ਦੇ ਬਣੇ .30 ਬੋਰ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਪਿਸਤੌਲ ਸ਼ਾਮਿਲ ਹਨ | ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿਚ ਸਨ | ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਇੱਕ ਨਿਸ਼ਾਨਾਬੱਧ ਕਾਰਵਾਈ ਦੌਰਾਨ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ਼ ਮੰਗਾ ਨੂੰ ਗਿ੍ਫ਼ਤਾਰ ਕੀਤਾ ਤੇ ਉਸ ਦੇ ਕਬਜ਼ੇ ਵਿਚੋਂ ਇੱਕ .30 ਬੋਰ ਪਿਸਤੌਲ ਬਰਾਮਦ ਕੀਤਾ | ਉਸ ਦੇ ਖੁਲਾਸੇ 'ਤੇ, ਦੋ ਹੋਰਾਂ ਪ੍ਰਣਵ ਸ਼ਰਮਾ ਉਰਫ਼ ਲੱਡੂ ਅਤੇ ਗੌਰਵ ਰਾਣਾ ਨੂੰ ਗਿ੍ਫ਼ਤਾਰ ਕੀਤਾ ਗਿਆ, ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ | ਇਸ ਸਬੰਧੀ ਥਾਣਾ ਛਾਉਣੀ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸ ਮੌਕੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਏ.ਡੀ.ਸੀ.ਪੀ. ਜੇ.ਐੱਸ. ਸੰਧੂ, ਏ.ਸੀ.ਪੀ. ਹਰਮਿੰਦਰ ਸਿੰਘ ਤੇ ਇੰਸ: ਅਮੋਲਕਦੀਪ ਸਿੰਘ ਇੰਚਾਰਜ਼ ਸੀ.ਆਈ.ਏ. ਵੀ ਹਾਜ਼ਰ ਸਨ |

ਪਿਛਲੀ ਖ਼ਬਰ ਲਹਿੰਦੇ ਪੰਜਾਬ ਦੇ ਸਰਕਾਰੀ ਹਸਪਤਾਲ 'ਚ ਇਕ ਹੀ ਸਰਿੰਜ ਨਾਲ ਕਈ ਬੱਚਿਆਂ ਨੂੰ ਲਗਾਇਆ ਟੀਕਾ ਅਗਲੀ ਖ਼ਬਰ ਭੋਗ 'ਤੇ ਵਿਸ਼ੇਸ਼-ਸਵ. ਬਲਬੀਰ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।