11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-04-2026

ਵਿਸਾਖੀ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਨੇ ਕੀਤੀ ਤਲਵੰਡੀ ਸਾਬੋ ਵਿਖੇ ਕਾਨਫਰੰਸ <br/>

ਅਜੀਤ ਡੈਸਕ 15-04-2026

ਤਲਵੰਡੀ ਸਾਬੋ, 14 ਅਪ੍ਰੈਲ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)-ਵਿਸਾਖੀ ਜੋੜ ਮੇਲੇ ਮੌਕੇ ਹੋਰਨਾਂ ਰਾਜਸੀ ਧਿਰਾਂ ਵਾਂਗ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਵੀ ਇਕ ਰਾਜਸੀ ਕਾਨਫਰੰਸ ਕੀਤੀ ਗਈ ਜਿਸ 'ਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਾਬਕਾ ਸੰਸਦ ਮੈਂਬਰ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਦੌਰਾਨ ਕੇਂਦਰ ਅਤੇ ਪੰਜਾਬ ਸਰਕਾਰ ਉੱਪਰ ਸਿੱਖ ਮਸਲਿਆਂ ਨੂੰ ਅਣਗੌਲੇ ਕਰਨ ਦਾ ਦੋਸ਼ ਲਾਇਆ ਗਿਆ | ਆਪਣੇ ਸੰਬੋਧਨ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਗਾਇਆ ਕਿ ਅੱਜ ਵੀ ਸਿੱਖਾਂ ਤੇ ਹੋਰ ਘੱਟ ਗਿਣਤੀਆਂ ਨਾਲ ਬੇਇਨਸਾਫੀ ਹੋ ਰਹੀ ਹੈ ਤੇ ਦੇਸ਼-ਵਿਦੇਸ਼ ਵਿਚ ਸਿੱਖ ਆਗੂਆਂ ਦੇ ਕਤਲਾਂ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ | ਉਨ੍ਹਾਂ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਏਜੰਸੀਆਂ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸਿੱਖ ਵਿਰੋਧੀ ਰਵੱਈਆ ਅਪਣਾਉਂਦੀ ਆ ਰਹੀ ਹੈ ਤੇ ਸੰਸਦ ਵਿਚ ਵੀ ਸਿੱਖ ਵਿਰੋਧੀ ਕਾਨੂੰਨ ਪਾਸ ਕੀਤੇ ਜਾ ਰਹੇ ਹਨ | ਸ. ਮਾਨ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ, ਚੰਡੀਗੜ੍ਹ, ਪੰਜਾਬੀ ਇਲਾਕਿਆਂ, ਕੈਦੀਆਂ ਦੀ ਰਿਹਾਈ ਤੇ ਆਰਥਿਕ ਹੱਕਾਂ ਸਮੇਤ ਕਈ ਮਸਲਿਆਂ 'ਤੇ ਪੰਜਾਬ ਨਾਲ ਵਿਤਕਰਾ ਹੋ ਰਿਹਾ ਹੈ | ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਹੁਸੈਨੀਵਾਲਾ ਤੇ ਸੁਲੇਮਾਨਕੀ ਬਾਰਡਰ ਖਲਵਾਉਣ ਲਈ ਅਗਲਾ ਪ੍ਰੋਗਰਾਮ ਜਲਦੀ ਉਲੀਕਿਆ ਜਾਵੇਗਾ | ਉਨ੍ਹਾਂ ਇਸ ਮੌਕੇ ਪੰਥਕ ਏਕਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਪੰਥਕ ਏਕਤਾ ਨਾਲ ਹੀ ਖਾਲਸਾ ਪੰਥ ਦੇ ਹਿੱਤਾਂ ਦੀ ਰੱਖਿਆ ਕੀਤੀ ਜਾ ਸਕਦੀ ਹੈ | ਇਸ ਮੌਕੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਈਮਾਨ ਸਿੰਘ ਮਾਨ, ਡਾ: ਹਰਜਿੰਦਰ ਸਿੰਘ ਜੱਖੂ ਸਮੇਤ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ ਜਦੋਂਕਿ ਇਸ ਮੌਕੇ ਪ੍ਰੋ: ਮੋਹਿੰਦਰਪਾਲ ਸਿੰਘ, ਹਰਪਾਲ ਸਿੰਘ ਬਲੇਰ, ਮਾਸਟਰ ਕਰਨੈਲ ਸਿੰਘ ਨਾਰੀਕੇ, ਕੁਲਦੀਪ ਸਿੰਘ ਭਾਗੋਵਾਲ, ਗੁਰਜੰਟ ਸਿੰਘ ਕੱਟੂ, ਬਹਾਦਰ ਸਿੰਘ ਭਸੌੜ, ਹਰਭਜਨ ਸਿੰਘ ਕਸ਼ਮੀਰੀ, ਬਲਰਾਜ ਸਿੰਘ ਖਾਲਸਾ, ਤੇਜਿੰਦਰ ਸਿੰਘ ਦਿਓਲ, ਗੁਰਨੈਬ ਸਿੰਘ ਰਾਮਪੁਰਾ, ਬੀਬੀ ਰਾਜਿੰਦਰ ਕੌਰ ਜੈਤੋ, ਪਰਮਿੰਦਰ ਸਿੰਘ ਬਾਲਿਆਂਵਾਲੀ, ਗੁਰਚਰਨ ਸਿੰਘ ਭੁੱਲਰ, ਐਡਵੋਕੇਟ ਜਗਮੀਤ ਸਿੰਘ, ਹਰਦੇਵ ਸਿੰਘ ਪੱਪੂ, ਦਰਸ਼ਨ ਸਿੰਘ ਮੰਡੇਰ, ਸਿਮਰਜੋਤ ਸਿੰਘ ਖਾਲਸਾ, ਗੁਰਚਰਨ ਸਿੰਘ ਕੋਟਲੀ, ਅਵਤਾਰ ਸਿੰਘ ਚੋਪੜਾ, ਸੁਖਦੇਵ ਸਿੰਘ ਧਰਮਸੋਤ, ਲਛਮਣ ਸਿੰਘ ਬੰਗੀ, ਉੱਜਲ ਸਿੰਘ ਮੰਡੀ ਕਲਾਂ, ਅੰਮਿ੍ਤਪਾਲ ਸਿੰਘ ਛੰਦੜਾ, ਹਰਬੰਸ ਸਿੰਘ ਸਲੇਮਪੁਰ, ਬਲਰਾਜ ਸਿੰਘ ਖਾਲਸਾ, ਤੇਜਿੰਦਰ ਸਿੰਘ ਦਿਓਲ, ਗੁਰਨੈਬ ਸਿੰਘ ਰਾਮਪੁਰਾ, ਗੁਰਬਚਨ ਸਿੰਘ ਪਵਾਰ, ਬਲਦੇਵ ਸਿੰਘ ਬੜਿੰਗ, ਗੁਰਦੀਪ ਸਿੰਘ ਢੁੱਡੀ, ਹਰਦੀਪ ਸਿੰਘ ਸਹਿਜਪੁਰਾ, ਸ਼ਿੰਗਾਰਾ ਸਿੰਘ ਬਡਲਾ, ਧਰਮ ਸਿੰਘ ਕਲੌੜ, ਬਾਬਾ ਜਸਵੀਰ ਸਿੰਘ, ਬਲਵਿੰਦਰ ਸਿੰਘ ਖੰਨਾ, ਸੁਖਜੀਤ ਕੌਰ ਡਰੋਲੀ, ਜਸਬੀਰ ਸਿੰਘ ਬਚੜੇ, ਮਨਜੀਤ ਸਿੰਘ ਰੇਰੂ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਨੋਇਡਾ ਦੀਆਂ ਸੜਕਾਂ 'ਤੇ ਜੋ ਹੋਇਆ, ਉਹ ਇਸ ਦੇਸ਼ ਦੇ ਮਜ਼ਦੂਰਾਂ ਦੀ ਆਖਰੀ ਚੀਕ ਸੀ-ਰਾਹੁਲ ਗਾਂਧੀ <br/> ਅਗਲੀ ਖ਼ਬਰ ਲਹਿੰਦੇ ਪੰਜਾਬ ਦੇ ਸਰਕਾਰੀ ਹਸਪਤਾਲ 'ਚ ਇਕ ਹੀ ਸਰਿੰਜ ਨਾਲ ਕਈ ਬੱਚਿਆਂ ਨੂੰ ਲਗਾਇਆ ਟੀਕਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।