22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਕਣਕ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਵਲੋਂ ਭਲਕੇ ਰੇਲਾਂ ਰੋਕਣ ਦਾ ਐਲਾਨ

ਅਜੀਤ ਡੈਸਕ 16-04-2026
ਅੰਮਿ੍ਤਸਰ, 15 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਨਾਲ ਕਣਕ ਅਤੇ ਹੋਰ ਫ਼ਸਲਾਂ ਦੇ ਹੋਏ ਭਾਰੀ ਨੁਕਸਾਨ ਤੋਂ ਬਾਅਦ ਕਣਕ ਦੀ ਖਰੀਦ ਸ਼ੁਰੂ ਨਾ ਹੋਣ ਦਾ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸਖ਼ਤ ਨੋਟਿਸ ਲੈਂਦੇ ਹੋਏ ਸੰਯੁਕਤ ਕਿਸਾਨ ਮੋਰਚੇ ਅਤੇ ਕਿਸਾਨ ਮਜ਼ਦੂਰ ਮੋਰਚੇ ਦੀਆਂ ਜਥੇਬੰਦੀਆਂ ਵਲੋਂ 17 ਅਪ੍ਰੈਲ ਨੂੰ 12 ਤੋਂ 3 ਵਜੇ ਤੱਕ ਸਾਰੇ ਪੰਜਾਬ 'ਚ ਰੇਲਾਂ ਦਾ ਚੱਕਾ ਜਾਮ ਕਰਨ ਦਾ ਫ਼ੈਸਲਾ ਕੀਤਾ ਹੈ | ਇਸ ਸੰਬੰਧੀ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਆਜ਼ਾਦ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਨੇ ਵੀ ਉਕਤ ਫ਼ੈਸਲੇ ਦੀ ਹਮਾਇਤ ਕੀਤੀ ਹੈ | ਉਨ੍ਹਾਂ ਕਿਹਾ ਕਿ ਜੇਕਰ ਕਣਕ ਦੇ ਖਰੀਦ ਨਿਯਮਾਂ ਵਿਚ ਢਿੱਲ ਦੇ ਕੇ ਖਰੀਦ ਤੁਰੰਤ ਸ਼ੁਰੂ ਨਾ ਕੀਤੀ ਗਈ ਤਾਂ ਇਸ ਰੇਲ ਜਾਮ ਤੋਂ ਬਾਅਦ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ |


ਪਿਛਲੀ ਖ਼ਬਰ ਲਾਂਘਾ ਤਿਆਰ ਕਰਨ ਲਈ ਸ੍ਰੀ ਹੇਮਕੁੰਟ ਸਾਹਿਬ ਲਈ ਰਵਾਨਾ ਹੋਈ ਭਾਰਤੀ ਫ਼ੌਜ ਅਗਲੀ ਖ਼ਬਰ ਪੰਜਾਬ ਸਰਕਾਰ ਨੇ ਰਾਘਵ ਚੱਢਾ ਦੀ ਜ਼ੈੱਡ-ਪਲੱਸ ਸੁਰੱਖਿਆ ਵਾਪਸ ਲਈ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।