08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬੇਅਦਬੀ ਵਿਰੁੱਧ ਕਾਨੂੰਨ ਬਣਨ 'ਤੇ ਵੱਖ-ਵੱਖ ਮੰਤਰੀਆਂ ਅਤੇ ਆਗੂਆਂ ਵਲੋਂ ਧੰਨਵਾਦ <br/>

ਅਜੀਤ ਡੈਸਕ 20-04-2026
ਚੰਡੀਗੜ੍ਹ, 19 ਅਪ੍ਰੈਲ (ਅਜੀਤ ਬਿਊਰੋ)-ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਵਿਕਾਸ ਨੂੰ ਸਾਰਿਆਂ ਲਈ 'ਬੇਹੱਦ ਸ਼ੁਭ ਅਤੇ ਇਤਿਹਾਸਕ ਪਲ' ਕਰਾਰ ਦਿੱਤਾ | ਉਨ੍ਹਾਂ ਕਿਹਾ ਕਿ ਇਹ ਸਾਰਿਆਂ ਲਈ ਬਹੁਤ ਹੀ ਸ਼ੁਭ ਤੇ ਇਤਿਹਾਸਕ ਪਲ ਹੈ | ਵਿਸਾਖੀ ਦੇ ਮੌਕੇ 'ਤੇ 13 ਅਪ੍ਰੈਲ ਨੂੰ ਪਾਸ ਕੀਤਾ ਗਿਆ ਬਿੱਲ ਹੁਣ 'ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਐਕਟ, 2026' ਵਜੋਂ ਲਾਗੂ ਹੋ ਗਿਆ ਹੈ | ਮੈਂ ਨਾ ਸਿਰਫ਼ ਸਿੱਖਾਂ ਨੂੰ , ਸਗੋਂ ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ ਨੂੰ ਵਧਾਈ ਦਿੰਦਾ ਹਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਰਧਾ ਰੱਖਦੇ ਹਨ ਕਿਉਂਕਿ ਇਹ ਕਾਨੂੰਨ ਕਰੋੜਾਂ ਲੋਕਾਂ ਦੇ ਸਾਂਝੇ ਵਿਸ਼ਵਾਸ ਅਤੇ ਭਾਵਨਾਵਾਂ ਦੀ ਤਰਜਮਾਨੀ ਕਰਦਾ ਹੈ | ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਉਹ ਕਰ ਦਿਖਾਇਆ ਹੈ ਜੋ ਪਿਛਲੀਆਂ ਸਰਕਾਰਾਂ ਪੰਥਕ ਕਦਰਾਂ-ਕੀਮਤਾਂ ਦੇ ਰਾਖੇ ਹੋਣ ਦਾ ਦਾਅਵਾ ਕਰਨ ਦੇ ਬਾਵਜੂਦ ਵੀ ਹਾਸਲ ਕਰਨ ਵਿਚ ਅਸਫਲ ਰਹੀਆਂ ਸਨ | ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਕਾਨੂੰਨ ਦੀਆਂ ਸਖ਼ਤ ਵਿਵਸਥਾਵਾਂ ਬੇਅਦਬੀ ਦੀਆਂ ਘਟਨਾਵਾਂ ਨੂੰ ਪੂਰੀ ਤਰ੍ਹਾਂ ਰੋਕ ਦੇਣਗੀਆਂ | ਐਮ.ਪੀ. ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਇਹ ਕਾਨੂੰਨ ਬੇਅਦਬੀ ਵਿਰੁੱਧ ਸਖ਼ਤ ਸਜ਼ਾ ਬੇਅਦਬੀ ਕਰਨ ਵਾਲਿਆਂ ਵਿਚ ਡਰ ਪੈਦਾ ਕਰੇਗਾ ਤੇ ਇਨਸਾਫ਼ ਯਕੀਨੀ ਬਣਾਏਗਾ | 'ਆਪ' ਪੰਜਾਬ ਦੇ ਮੁੱਖ ਬੁਲਾਰੇ ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਬਿਲ ਪਾਸ ਹੋਣ 'ਤੇ ਕਿਹਾ ਕਿ ਇਹ ਕਾਨੂੰਨ ਧਾਰਮਿਕ ਸਦਭਾਵਨਾ ਦੀ ਰਾਖੀ ਕਰੇਗਾ ਅਤੇ ਸਾਰੇ ਪਵਿੱਤਰ ਗ੍ਰੰਥਾਂ ਦੀ ਮਰਿਆਦਾ ਨੂੰ ਬਹਾਲ ਰੱਖੇਗਾ | ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਤੇ ਟੂਰਿਜ਼ਮ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਇਹ ਪੰਜਾਬ ਲਈ ਇਤਿਹਾਸਕ ਦਿਨ ਹੈ ਅਤੇ ਇਹ ਕਾਨੂੰਨ ਸਾਡੀਆਂ ਧਾਰਮਿਕ ਭਾਵਨਾਵਾਂ ਅਤੇ ਗੁਰੂ ਸਾਹਿਬਾਨ ਦੀ ਸ਼ਾਨ ਨੂੰ ਬਰਕਰਾਰ ਰੱਖਣ ਦੀ ਦਿਸ਼ਾ ਵਿਚ ਇੱਕ ਵੱਡਾ ਬਦਲਾਅ ਹੈ | ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੀ ਕਿਸੇ ਵੀ ਤਰੀਕੇ ਨਾਲ ਬੇਅਦਬੀ ਹੁਣ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਆਮ ਆਦਮੀ ਪਾਰਟੀ ਨੇ ਇਹ ਸਾਬਤ ਕੀਤਾ ਹੈ ਕਿ ਉਹ ਗੁਰੂ ਸਾਹਿਬਾਨ ਦੀ ਸ਼ਾਨ ਲਈ ਸਖ਼ਤ ਤੋਂ ਸਖ਼ਤ ਕਾਨੂੰਨ ਬਣਾਉਣ ਤੋਂ ਨਹੀਂ ਝਿਜਕਦੀ | ਅੰਤ ਵਿਚ ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਨ੍ਹਾਂ ਦੀ ਪੂਰੀ ਟੀਮ ਨੂੰ ਵਧਾਈ ਦਿੱਤੀ |

ਪਿਛਲੀ ਖ਼ਬਰ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ਤੋਂ ਰੋਕ ਕੇ ਵਿਰੋਧੀ ਧਿਰ ਨੇ ਅੱਧੀ ਆਬਾਦੀ ਨਾਲ ਕੀਤੀ ਘਿਨਾਉਣੀ ਸਾਜਿਸ਼-ਖੱਟਰ ਅਗਲੀ ਖ਼ਬਰ ਤਰਨ ਤਾਰਨ ਦੇ ਪਿੰਡ ਗੰਡੀਵਿੰਡ 'ਚ ਸਾਬਕਾ ਰੋਡਵੇਜ਼ ਕਰਮਚਾਰੀ ਦੀ ਗੋਲੀਆਂ ਮਾਰ ਕੇ ਹੱਤਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।