20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕਾਦੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅਜੀਤ ਡੈਸਕ 07-05-2026

ਅੰਮਿ੍ਤਸਰ, 6 ਮਈ (ਜਸਵੰਤ ਸਿੰਘ ਜੱਸ)-ਪਿਛਲੇ ਦਿਨੀਂ ਨਿਯੁਕਤ ਕੀਤੇ ਗਏ ਯੂਥ ਅਕਾਲੀ ਦਲ 'ਵਾਰਿਸ ਪੰਜਾਬ ਦੇ' ਦੇ ਸੂਬਾਈ ਪ੍ਰਧਾਨ ਭਾਈ ਸੁਖਦੇਵ ਸਿੰਘ ਕਾਦੀਆਂ ਅੱਜ ਪਾਰਟੀ ਦੇ ਸਰਪ੍ਰਸਤ ਤੇ ਭਾਈ ਅੰਮਿ੍ਤਪਾਲ ਸਿੰਘ ਦੇ ਪਿਤਾ ਬਾਪੂ ਤਰਸੇਮ ਸਿੰਘ ਅਤੇ ਨੌਜਵਾਨ ਸਾਥੀਆਂ ਤੇ ਸੰਗਤਾਂ ਨਾਲ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ ਤੇ ਮਿਲੀ ਨਵੀਂ ਜ਼ਿੰਮੇਵਾਰੀ ਲਈ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਅੱਜ ਗੁਰੂ ਘਰ ਵਿਖੇ ਸ਼ੁਕਰਾਨਾ ਅਤੇ ਪੰਜਾਬ, ਪੰਥ ਅਤੇ ਸਮੁੱਚੀ ਨੌਜਵਾਨੀ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਆਇਆ ਹਾਂ | ਘੰਟਾ ਘਰ ਪਲਾਜ਼ਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਾਰਟੀ ਦੇ ਸੀਨੀਅਰ ਆਗੂ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਅੱਜ ਨਾਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ ਅਤੇ ਸੂਬੇ ਨੂੰ ਇਕ ਇਮਾਨਦਾਰ, ਨਿਡਰ ਅਤੇ ਪੰਥਕ ਸੋਚ ਵਾਲੀ ਨਵੀਂ ਲੀਡਰਸ਼ਿਪ ਦੀ ਲੋੜ ਹੈ | ਉਨ੍ਹਾਂ ਕਿਹਾ ਕਿ 'ਬੁੱਢੀ ਸਿਆਸਤ' ਨੇ ਪੰਜਾਬ ਨੂੰ ਨਸ਼ਿਆਂ, ਬੇਰੁਜ਼ਗਾਰੀ, ਝੂਠੇ ਮੁਕਾਬਲਿਆਂ ਅਤੇ ਨਫ਼ਰਤ ਦੀ ਰਾਜਨੀਤੀ ਵੱਲ ਧੱਕ ਦਿੱਤਾ ਹੈ, ਜਿਸ ਕਾਰਨ ਪੰਜਾਬ ਦੀ ਜਵਾਨੀ ਦਾ ਵੱਡਾ ਨੁਕਸਾਨ ਹੋਇਆ ਹੈ ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਗੁਰੂ ਸਾਹਿਬਾਨ ਦੇ ਸੰਕਲਪ ਅਨੁਸਾਰ ਅੱਗੇ ਆ ਕੇ 'ਅਸਲੀ ਪੰਜਾਬ' ਦੀ ਸਿਰਜਣਾ ਕਰੇ | ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਨੌਜਵਾਨ ਮੁੰਡੇ-ਕੁੜੀਆਂ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਜਾਵੇਗੀ | ਯੂਥ ਵਿੰਗ ਦੇ ਪ੍ਰਧਾਨ ਭਾਈ ਕਾਦੀਆਂ ਨੇ ਕਿਹਾ ਕਿ ਉਹ ਜਥੇਬੰਦੀ ਵਲੋਂ ਮਿਲੀ ਜ਼ਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਡਰਤਾ ਨਾਲ ਨਿਭਾਉਣਗੇ ਅਤੇ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ | ਇਸ ਮੌਕੇ ਭਾਈ ਅਮਰਜੀਤ ਸਿੰਘ ਵੰਨਚਿੜੀ, ਪਰਮਜੀਤ ਸਿੰਘ ਜੌਹਲ, ਰਭਜਨ ਸਿੰਘ ਤੁੜ, ਚਾਚਾ ਪ੍ਰਗਟ ਸਿੰਘ ਤੇ ਸੁਖਚੈਨ ਸਿੰਘ, ਭਾਈ ਕਾਬਲ ਸਿੰਘ, ਬੀਬੀ ਸਤਨਾਮ ਕੌਰ, ਪ੍ਰਗਟ ਸਿੰਘ ਮੀਆਂਵਿੰਡ, ਐਡਵੋਕੇਟ ਅਜੇਪਾਲ ਸਿੰਘ ਢਿੱਲੋਂ, ਮੀਡੀਆ ਇੰਚਾਰਜ ਸ਼ਮਸ਼ੇਰ ਸਿੰਘ ਪੱਧਰੀ, ਅਮਨਦੀਪ ਸਿੰਘ ਡੱਡੂਆਣਾ, ਚਮਕੌਰ ਸਿੰਘ ਧੁੰਨ, ਜੁਗਰਾਜ ਸਿੰਘ ਲਾਲਾਨੰਗਲ, ਸਰਬਜੀਤ ਸਿੰਘ ਖ਼ਾਨਪੁਰ, ਸਰਪੰਚ ਹਰਜਿੰਦਰ ਸਿੰਘ, ਜਸਕਰਨ ਸਿੰਘ ਰਿਆੜ, ਗੁਰਚਰਨ ਸਿੰਘ ਸੰਘਾ, ਦਲਜੀਤ ਸਿੰਘ ਜਵੰਦਾ, ਨਾਥਵਿੰਦਰ ਸਿੰਘ ਮਜੀਠਾ, ਪਿ੍ਥੀਪਾਲ ਸਿੰਘ ਬਟਾਲਾ, ਜਸਕਰਨ ਸਿੰਘ ਲੋਪੋਕੇ, ਦਲਜੀਤ ਸਿੰਘ ਮਿਆਦੀਆਂ, ਬਾਬਾ ਹਰਪ੍ਰੀਤ ਸਿੰਘ, ਦਯਾ ਸਿੰਘ, ਜਸਵਿੰਦਰ ਸਿੰਘ ਡਰੌਲੀ, ਬੀਬੀ ਰਾਜਵਿੰਦਰ ਕੌਰ, ਕੁਲਵੰਤ ਸਿੰਘ ਜੱਲੂਪੁਰ, ਮੇਜਰ ਸਿੰਘ ਜੱਲੂਪੁਰ, ਸਰਬਜੀਤ ਸਿੰਘ ਬੈਂਕਾ, ਸਵਰਨ ਸਿੰਘ ਗੋਲਡਨ ਆਦਿ ਸਨ |

ਪਿਛਲੀ ਖ਼ਬਰ ਮਾਂ ਨੇ ਬੱਚਿਆਂ ਸਮੇਤ ਵੇਈਾ 'ਚ ਮਾਰੀ ਛਾਲ, ਬੱਚਿਆਂ ਦੀ ਮੌਤ <br/> ਅਗਲੀ ਖ਼ਬਰ ਕੇਂਦਰ ਸਰਕਾਰ ਮੰਡੀਆਂ 'ਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ-ਕਟਾਰੂਚੱਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।