20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਮਾਂ ਨੇ ਬੱਚਿਆਂ ਸਮੇਤ ਵੇਈਾ 'ਚ ਮਾਰੀ ਛਾਲ, ਬੱਚਿਆਂ ਦੀ ਮੌਤ <br/>

ਅਜੀਤ ਡੈਸਕ 07-05-2026
ਸੁਲਤਾਨਪੁਰ ਲੋਧੀ (ਕਪੂਰਥਲਾ), 6 ਮਈ (ਨਰੇਸ਼ ਹੈਪੀ, ਥਿੰਦ)-ਸੁਲਤਾਨਪੁਰ ਲੋਧੀ ਸ਼ਹਿਰ ਵਿਚ ਅੱਜ ਇਕ ਮਾਂ ਵੱਲੋਂ ਦੁਪਹਿਰ ਕਰੀਬ 1 ਵਜੇ ਆਪਣੇ ਬੱਚਿਆਂ ਸਮੇਤ ਵੇਈਾ ਨਦੀ 'ਚ ਛਾਲ ਮਾਰ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਕੋਸ਼ਿਸ਼ ਕੀਤੀ ਗਈ | ਜਾਣਕਾਰੀ ਅਨੁਸਾਰ ਸਿਮਰਨ ਕੌਰ ਪਤਨੀ ਭਰਪੂਰ ਸਿੰਘ ਵਾਸੀ ਪਿੰਡ ਅੱਲਾਦਾਦ ਚੱਕ ਨੇ ਕਥਿਤ ਮਾਨਸਿਕ ਤਣਾਅ ਹੇਠ ਆ ਕੇ ਇਹ ਖ਼ੌਫ਼ਨਾਕ ਕਦਮ ਚੁੱਕਿਆ | ਉਸ ਨੇ ਆਪਣੇ ਪੁੱਤਰਾਂ ਵੀਰ ਪ੍ਰਤਾਪ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੂੰ ਨਾਲ ਲੈ ਕੇ ਵੇਈਾ ਨਦੀ ਵਿਚ ਛਾਲ ਮਾਰ ਦਿੱਤੀ, ਜਿਨ੍ਹਾਂ ਵਿਚੋਂ ਇੱਕ ਬੱਚੇ ਨੂੰ ਅਜੇ ਉਹ ਸਕੂਲ ਤੋਂ ਹੀ ਲੈ ਕੇ ਆਈ ਸੀ | ਉਥੋਂ ਲੰਘ ਰਹੇ ਰਾਹਗੀਰਾਂ ਨੇ ਜਦੋਂ ਇਹ ਸਭ ਕੁਝ ਦੇਖਿਆ ਤਾਂ ਤੁਰੰਤ ਡੁੱਬਦੀ ਹੋਈ ਉਕਤ ਔਰਤ (ਮਾਂ) ਨੂੰ ਤਾਂ ਬਚਾਅ ਲਿਆ ਪਰ ਬੱਚਿਆਂ ਦੀ ਜ਼ਿੰਦਗੀ ਨਹੀਂ ਬਚਾਈ ਜਾ ਸਕੀ | ਇਸ ਸਬੰਧੀ ਏ.ਐਸ.ਆਈ. ਬਲਦੇਵ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਫ਼ਿਲਹਾਲ ਪੁਲਿਸ ਵੱਲੋਂ ਦੋਵਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਦੀ ਮੌਰਚਰੀ 'ਚ ਰਖਵਾਇਆ ਗਿਆ ਹੈ ਅਤੇ ਹਰ ਪੱਖ ਤੋਂ ਮਾਮਲੇ ਨੂੰ ਵੇਖਿਆ ਜਾ ਰਿਹਾ ਹੈ | ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਘਰੇਲੂ ਝਗੜੇ ਤੋਂ ਪਰੇਸ਼ਾਨ ਸੀ ਜਿਸ ਕਰਕੇ ਉਸ ਨੇ ਇੰਨਾ ਵੱਡਾ ਕਦਮ ਚੁੱਕਿਆ | ਇਸ ਘਟਨਾ ਤੋਂ ਬਾਅਦ ਪੁਲਿਸ ਸਿਮਰਨ ਕੌਰ ਨੂੰ ਥਾਣਾ ਸੁਲਤਾਨਪੁਰ ਲੋਧੀ ਲੈ ਗਈ ਜਿੱਥੇ ਉਸ ਦੇ ਪਰਿਵਾਰਿਕ ਮੈਂਬਰ ਵੀ ਪਿੱਛੇ ਪਹੁੰਚ ਗਏ | ਐਸ.ਐਚ.ਓ. ਹਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਭਾਜਪਾ ਦੀ ਇਤਿਹਾਸਕ ਜਿੱਤ ਨੇ ਪੰਜਾਬ 'ਚ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਸੁਭਾਸ਼ ਸ਼ਰਮਾ <br/> ਅਗਲੀ ਖ਼ਬਰ ਯੂਥ ਅਕਾਲੀ ਦਲ ਵਾਰਿਸ ਪੰਜਾਬ ਦੇ ਨਵ-ਨਿਯੁਕਤ ਪ੍ਰਧਾਨ ਕਾਦੀਆਂ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।