20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਸਾਬਕਾ ਵਿਧਾਇਕ ਬੱਲਮਗੜ੍ਹ ਤੇ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਾਸ਼ਾ ਭਾਜਪਾ 'ਚ ਸ਼ਾਮਿਲ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕੀਤਾ ਸਵਾਗਤ <br/>

ਅਜੀਤ ਡੈਸਕ 07-05-2026
ਸ੍ਰੀ ਮੁਕਤਸਰ ਸਾਹਿਬ, 6 ਮਈ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚੋਂ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਸੀਨੀਅਰ ਅਕਾਲੀ ਆਗੂ ਬਲਦੇਵ ਸਿੰਘ ਬੱਲਮਗੜ੍ਹ ਸਾਬਕਾ ਵਿਧਾਇਕ ਮਲੋਟ ਅਤੇ ਸ਼੍ਰੋਮਣੀ ਅਕਾਲੀ ਦਲ ਐੱਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਪਾਸ਼ਾ ਭਾਰਤੀ ਜਨਤਾ ਪਾਰਟੀ 'ਚ ਸ਼ਾਮਿਲ ਹੋ ਗਏ | ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਉਕਤ ਆਗੂਆਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਸਤਿਕਾਰ ਮਿਲੇਗਾ | ਜ਼ਿਕਰਯੋਗ ਹੈ ਕਿ ਅਨੁਸੂਚਿਤ ਜਾਤੀ ਨੈਸ਼ਨਲ ਕਮਿਸ਼ਨ ਦੇ ਸਾਬਕਾ ਚੇਅਰਮੈਨ ਤੇ ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਭਾਜਪਾ ਆਗੂ ਕੁਲਦੀਪ ਸਿੰਘ ਭੰਗੇਵਾਲਾ, ਰਣਦੀਪ ਰਾਣਾ ਕਮਰਾ ਅਤੇ ਮਾਣਕ ਬਾਵਾ ਦੀ ਪ੍ਰੇਰਨਾ ਸਦਕਾ ਬੱਲਮਗੜ੍ਹ ਪਰਿਵਾਰ ਨੇ ਭਾਜਪਾ ਵਿਚ ਸ਼ਮੂਲੀਅਤ ਕੀਤੀ ਹੈ | ਪਾਸਾ ਨੇ ਕਿਹਾ ਕਿ ਉਹ ਬਗੈਰ ਕਿਸੇ ਸ਼ਰਤ ਦੇ ਭਾਜਪਾ ਵਿਚ ਸ਼ਾਮਿਲ ਹੋਏ ਹਨ ਅਤੇ ਭਾਜਪਾ ਜੋ ਵੀ ਡਿਊਟੀ ਲਾਵੇਗੀ, ਉਸ ਨੂੰ ਮਿਹਨਤ ਅਤੇ ਲਗਨ ਨਾਲ ਨਿਭਾਇਆ ਜਾਵੇਗਾ | ਇਸ ਦੌਰਾਨ ਹੀ ਗੁਰਸੇਵਕ ਸਿੰਘ ਸਾਹਿਬਚੰਦ ਵੀ 'ਆਪ' ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋ ਗਏ |

ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਇਸਤਰੀ ਵਿੰਗ ਦੀ 31 ਮੈਂਬਰੀ ਕੋਰ ਕਮੇਟੀ ਐਲਾਨੀ ਰਾਜਨੀਤਿਕ ਪਾਰਟੀਆਂ 33 ਫ਼ੀ... ਅਗਲੀ ਖ਼ਬਰ ਭਾਜਪਾ ਦੀ ਇਤਿਹਾਸਕ ਜਿੱਤ ਨੇ ਪੰਜਾਬ 'ਚ ਸਰਕਾਰ ਬਣਾਉਣ ਦਾ ਮੁੱਢ ਬੰਨਿ੍ਹਆ-ਸੁਭਾਸ਼ ਸ਼ਰਮਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।