20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਭਾਈ ਮੰਡ ਤੇ ਭਾਈ ਮੋਹਕਮ ਸਿੰਘ ਨੇ 'ਸਤਿਕਾਰ ਸੋਧ ਐਕਟ' ਦਾ ਕੀਤਾ ਸਵਾਗਤ <br/>

ਅਜੀਤ ਡੈਸਕ 07-05-2026
ਅੰਮਿ੍ਤਸਰ, 6 ਮਈ (ਜਸਵੰਤ ਸਿੰਘ ਜੱਸ)-ਸਰਬੱਤ ਖਾਲਸਾ ਵਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਅਤੇ ਪੰਥਕ ਆਗੂ ਭਾਈ ਮੋਹਕਮ ਸਿੰਘ ਨੇ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦਾ ਸਵਾਗਤ ਕਰਦਿਆਂ ਇਸ ਦਾ ਵਿਰੋਧ ਕਰਨ ਵਾਲਿਆਂ ਦੀ ਕਰੜੀ ਆਲੋਚਨਾ ਕੀਤੀ ਹੈ | ਅੱਜ ਸ਼ਾਮ ਇਥੇ ਭਾਈ ਸਖੀਰਾ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਭਾਈ ਮੰਡ ਨੇ ਖ਼ਾਲਸਾ ਪੰਥ ਨੂੰ ਅਪੀਲ ਕੀਤੀ ਕਿ ਰਾਜਨੀਤਕ ਧੜੇਬੰਦੀਆਂ ਤੋਂ ਉੱਪਰ ਉੱਠ ਕੇ ਸਰਕਾਰ ਵਲੋਂ ਕੀਤੇ ਗਏ ਫੈਸਲੇ ਦਾ ਸਾਥ ਦਿੱਤਾ ਜਾਵੇ | ਭਾਈ ਮੋਹਕਮ ਸਿੰਘ ਨੇ ਕਿਹਾ ਕਿ ਕੇਵਲ ਅਕਾਲੀ ਦਲ ਦੀ ਇਕ ਵਿਧਾਇਕਾ ਨੂੰ ਛੱਡ ਕੇ ਸਾਰੇ ਵਿਧਾਇਕਾਂ ਨੇ ਸਤਿਕਾਰ ਸੋਧ ਐਕਟ ਨੂੰ ਪਾਸ ਕਰਨ ਲਈ ਆਪਣੀ ਸਹਿਮਤੀ ਦਿੱਤੀ ਹੈ | ਇਸ ਮੌਕੇ ਭਾਈ ਜਰਨੈਲ ਸਿੰੰਘ ਸਖੀਰਾ, ਸਤਨਾਮ ਸਿੰਘ ਮਨਾਵਾਂ ਤੇ ਪਰਮਜੀਤ ਸਿੰੰਘ ਜਿੱਜੇਆਣੀ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਅਮਰੀਕਾ ਪਿਸ਼ਾਵਰ 'ਚ ਬੰਦ ਕਰੇਗਾ ਕੌਂਸਲੇਟ, ਸੁਰੱਖਿਆ ਚਿੰਤਾਵਾਂ ਕਾਰਨ ਲਿਆ ਫ਼ੈਸਲਾ <br/> ਅਗਲੀ ਖ਼ਬਰ 'ਆਪ੍ਰੇਸ਼ਨ ਸੰਧੂਰ' ਦਾ ਇਕ ਸਾਲ ਭਾਰਤ ਤੇ ਪਾਕਿਸਤਾਨ ਵਿਚਕਾਰ ਅਗਲਾ ਟਕਰਾਅ ਹੋਵੇਗਾ ਹੋਰ ਵੀ ਖ਼ਤਰਨਾਕ ਕੀ ਦਰਿਆਈ ਪਾਣੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।