20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

'ਆਪ੍ਰੇਸ਼ਨ ਸੰਧੂਰ' 'ਚ ਪਾਕਿ ਫ਼ੌਜ ਨੇ ਹਾਫ਼ਿਜ਼ ਸਈਦ ਤੇ ਮਸੂਦ ਅਜ਼ਹਰ ਲਈ ਲੜੀ ਲੜਾਈ <br/>

ਅਜੀਤ ਡੈਸਕ 07-05-2026
ਅੰਮਿ੍ਤਸਰ, 6 ਮਈ (ਸੁਰਿੰਦਰ ਕੋਛੜ)-ਪਾਕਿਸਤਾਨ ਨਜ਼ਰੀਆਤੀ ਪਾਰਟੀ ਦੇ ਚੇਅਰਮੈਨ ਸ਼ਹੀਰ ਹੈਦਰ ਸਿਆਲਵੀ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਮੰਨਿਆ ਹੈ ਕਿ ਪਾਕਿਸਤਾਨੀ ਫ਼ੌਜ ਨੇ ਭਾਰਤੀ ਫ਼ੌਜ ਦੇ ਆਪ੍ਰੇਸ਼ਨ ਸੰਧੂਰ 'ਚ ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਮੌਲਾਨਾ ਹਾਫ਼ਿਜ਼ ਸਈਦ ਅਤੇ ਜੈਸ਼-ਏ-ਮੁਹੰਮਦ ਦੇ ਮੁਖੀ ਮਸੂਦ ਅਜ਼ਹਰ ਲਈ ਲੜਾਈ ਲੜੀ | ਪਾਕਿ ਦੇ ਮੁਰੀਦਕੇ ਅਤੇ ਬਹਾਵਲਪੁਰ ਸ਼ਹਿਰਾਂ 'ਚ ਭਾਰਤੀ ਹਮਲਿਆਂ ਤੋਂ ਬਾਅਦ ਪਾਕਿਸਤਾਨੀ ਫ਼ੌਜ ਨੇ ਅੱਤਵਾਦੀਆਂ ਦੀਆਂ ਲਾਸ਼ਾਂ ਨੂੰ ਫ਼ੌਜੀ ਸਨਮਾਨ ਦਿੱਤੇ | ਸਿਆਲਵੀ ਦਾ ਇਹ ਬਿਆਨ ਸਾਬਤ ਕਰਦਾ ਹੈ ਕਿ ਪਾਕਿਸਤਾਨ ਹਾਫ਼ਿਜ਼ ਸਈਦ ਅਤੇ ਮਸੂਦ ਅਜ਼ਹਰ ਵਰਗੇ ਅੱਤਵਾਦੀਆਂ ਨੂੰ ਆਪਣੀ ਸੁਰੱਖਿਆ ਮੰਨਦਾ ਹੈ | ਸਿਆਲਵੀ ਨੇ ਮੰਨਿਆ ਹੈ ਕਿ ਪਾਕਿਸਤਾਨੀ ਫ਼ੌਜ ਨੇ ਪਹਿਲੀ ਵਾਰ ਮੁੰਬਈ ਹਮਲਿਆਂ ਦੇ ਸਾਜ਼ਿਸ਼ਕਾਰ ਹਾਫ਼ਿਜ਼ ਸਈਦ ਅਤੇ ਮਸੂਦ ਅਜ਼ਹਰ ਲਈ ਲੜਾਈ ਲੜੀ | ਉਸ ਨੇ ਇਹ ਵੀ ਮੰਨਿਆ ਕਿ ਭਾਰਤ ਨੇ 10 ਮਈ ਨੂੰ ਮੁਰੀਦਕੇ (ਲਸ਼ਕਰ-ਏ-ਤੋਇਬਾ ਦੇ ਹੈੱਡਕੁਆਟਰ) ਅਤੇ ਬਹਾਵਲਪੁਰ (ਜੈਸ਼-ਏ-ਮੁਹੰਮਦ ਦੇ ਹੈੱਡਕੁਆਟਰ) 'ਚ ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਸੀ | ਇਨ੍ਹਾਂ ਹਮਲਿਆਂ 'ਚ ਬਹੁਤ ਸਾਰੇ ਅੱਤਵਾਦੀ ਮਾਰੇ ਗਏ ਸਨ | ਅੱਤਵਾਦੀਆਂ ਦੇ ਅੰਤਿਮ ਜਨਾਜ਼ਿਆਂ ਦੀ ਨਮਾਜ਼ ਕਿਸੇ ਮੌਲਵੀ ਜਾਂ ਮੁਫ਼ਤੀ ਦੁਆਰਾ ਨਹੀਂ, ਸਗੋਂ ਪਾਕਿਸਤਾਨੀ ਫ਼ੌਜ ਦੇ ਇਕ ਧਾਰਮਿਕ ਅਧਿਕਾਰੀ ਦੁਆਰਾ ਪੜ੍ਹੀ ਗਈ | ਵਰਦੀ ਪਹਿਨੇ ਪਾਕਿਸਤਾਨੀ ਸੈਨਿਕਾਂ ਨੇ ਇਨ੍ਹਾਂ ਅੱਤਵਾਦੀਆਂ ਦੀਆਂ ਲਾਸ਼ਾਂ ਚੁੱਕੀਆਂ | ਲਸ਼ਕਰ-ਏ-ਤੋਇਬਾ ਵਲੋਂ ਬੁਲਾਈ ਪ੍ਰੈੱਸ ਕਾਨਫ਼ਰੰਸ 'ਚ ਅੱਤਵਾਦੀ ਸੰਗਠਨ ਜਮਾਤ-ਉਦ-ਦਾਵਾ ਦੀ ਸਿਆਸੀ ਜਮਾਤ ਪੀ. ਐੱਮ. ਐੱਲ. ਐੱਲ. (ਪਾਕਿਸਤਾਨ ਮਰਕਜ਼ੀ ਮੁਸਲਿਮ ਲੀਗ) ਦਾ ਸੂਚਨਾ ਸਕੱਤਰ ਅਤੇ ਅਮਰੀਕਾ ਦੁਆਰਾ ਨਾਮਜ਼ਦ ਅੱਤਵਾਦੀ ਡਾ: ਮੁਜ਼ਮਿਲ ਇਕਬਾਲ ਹਾਸ਼ਮੀ ਵੀ ਮੌਜੂਦ ਸੀ |

ਪਿਛਲੀ ਖ਼ਬਰ ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ ਨੂੰ ਕਾਬੂ ਰੱਖਣ ਲਈ ਕੇਂਦਰ ਸਰਕਾਰ ਕਸੂਤੀ ਸਥਿਤੀ 'ਚ ਅਗਲੇ ਹਫ਼ਤੇ ਭਾਅ ਵ... ਅਗਲੀ ਖ਼ਬਰ ਅਮਰੀਕਾ ਪਿਸ਼ਾਵਰ 'ਚ ਬੰਦ ਕਰੇਗਾ ਕੌਂਸਲੇਟ, ਸੁਰੱਖਿਆ ਚਿੰਤਾਵਾਂ ਕਾਰਨ ਲਿਆ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।