20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਵਿਅਕਤੀ ਦਾ ਚਾਕੂ ਮਾਰ ਕੇ ਕਤਲ <br/>

ਅਜੀਤ ਡੈਸਕ 07-05-2026
ਡੇਰਾਬੱਸੀ (ਮੋਹਾਲੀ), 6 ਮਈ (ਰਣਬੀਰ ਸਿੰਘ ਪੜ੍ਹੀ)-ਨੇੜਲੇ ਪਿੰਡ ਭਾਂਖਰਪੁਰ ਦੇ ਬੱਸ ਸਟੈਂਡ 'ਤੇ ਅੱਜ ਸ਼ਾਮ ਇਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਪਿੰਡ ਦੇ ਹੀ ਰਹਿਣ ਵਾਲੇ ਪਿਓ-ਪੁੱਤਰ ਨੂੰ ਹਿਰਾਸਤ 'ਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ | ਮਿ੍ਤਕ ਦੀ ਪਛਾਣ ਤਰਸੇਮ ਸਿੰਘ (52) ਵਾਸੀ ਪਿੰਡ ਭਾਂਖਰਪੁਰ ਵਜੋਂ ਹੋਈ ਹੈ | ਡੇਰਾਬੱਸੀ ਹਸਪਤਾਲ 'ਚ ਮੌਜੂਦ ਮਿ੍ਤਕ ਦੇ ਪੁੱਤਰ ਬਬਨਪ੍ਰੀਤ ਸਿੰਘ ਉਰਫ਼ ਹਨੀ ਨੇ ਦੱਸਿਆ ਕਿ ਉਸ ਦੇ ਪਿਤਾ ਆਪਣਾ ਮੋਟਰਸਾਈਕਲ ਸਰਵਿਸ ਕਰਵਾਉਣ ਲਈ ਪਿੰਡ ਦੇ ਬੱਸ ਸਟੈਂਡ ਸਥਿਤ ਮਿਸਤਰੀ ਦੀ ਦੁਕਾਨ 'ਤੇ ਗਏ ਸਨ | ਇਸੇ ਦੌਰਾਨ ਉਥੇ ਬਿਜਲੀ ਦੀ ਦੁਕਾਨ ਚਲਾਉਣ ਵਾਲੇ ਬਲਜੀਤ ਸਿੰਘ ਅਤੇ ਉਸ ਦੇ ਪਿਤਾ ਮੋਹਨ ਸਿੰਘ ਦੀ ਤਰਸੇਮ ਸਿੰਘ ਨਾਲ ਕਿਸੇ ਗੱਲ ਨੂੰ ਲੈ ਕੇ ਬਹਿਸ ਹੋ ਗਈ | ਮਾਮਲਾ ਇੰਨਾ ਵਧ ਗਿਆ ਕਿ ਪੁੱਤਰ-ਪਿਤਾ ਨੇ ਤਰਸੇਮ ਸਿੰਘ ਦੀ ਛਾਤੀ 'ਚ ਚਾਕੂ ਨਾਲ ਕਈ ਵਾਰ ਕਰ ਦਿੱਤੇ | ਪਿੰਡ ਵਾਸੀਆਂ ਅਨੁਸਾਰ ਮੁਲਜ਼ਮਾਂ ਦਾ ਮਿ੍ਤਕ ਦੇ ਭਤੀਜੇ ਨਾਲ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਪੁਰਾਣਾ ਝਗੜਾ ਚੱਲ ਰਿਹਾ ਸੀ | ਥਾਣਾ ਮੁਖੀ ਸੁਮਿਤ ਮੋਰ ਨੇ ਕਿਹਾ ਕਿ ਜਲਦ ਹੀ ਅਸਲ ਦੋਸ਼ੀਆਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ |

ਪਿਛਲੀ ਖ਼ਬਰ ਬੱਚੀ ਨੂੰ ਕੁੱਤਿਆਂ ਨੇ ਨੋਚ-ਨੋਚ ਕੇ ਮਾਰਿਆ ਅਗਲੀ ਖ਼ਬਰ ਪੈਟਰੋਲ, ਡੀਜ਼ਲ, ਘਰੇਲੂ ਗੈਸ ਦੀਆਂ ਕੀਮਤਾਂ ਨੂੰ ਕਾਬੂ ਰੱਖਣ ਲਈ ਕੇਂਦਰ ਸਰਕਾਰ ਕਸੂਤੀ ਸਥਿਤੀ 'ਚ ਅਗਲੇ ਹਫ਼ਤੇ ਭਾਅ ਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।