20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

'ਮੋਤੀਆਂ ਦੀ ਮਾਲਾ' ਗਾਇਬ ਹੋਣ ਦੇ ਮਾਮਲੇ 'ਚ ਵਧੀਕ ਮੁੱਖ ਗ੍ਰੰਥੀ ਤੇ ਕਥਾਵਾਚਕ ਮੁਅੱਤਲ

ਅਜੀਤ ਡੈਸਕ 07-05-2026
ਅੰਮਿ੍ਤਸਰ, 6 ਮਈ (ਜਸਵੰਤ ਸਿੰਘ ਜੱਸ)-ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਕਿਸੇ ਸ਼ਰਧਾਲੂ ਵਲੋਂ ਪਾਲਕੀ ਸਾਹਿਬ 'ਤੇ ਲਗਾਉਣ ਲਈ ਸ਼ਰਧਾ ਸਹਿਤ ਭੇਟ ਕੀਤੀ ਕੀਮਤੀ ਮੋਤੀਆਂ ਦੀ ਮਾਲਾ ਦੇ ਗਾਇਬ ਹੋਣ ਸੰਬੰਧੀ ਚੱਲ ਰਹੇ ਵਿਵਾਦ ਦੌਰਾਨ ਤਖ਼ਤ ਸਾਹਿਬ ਪ੍ਰਬੰਧਕ ਕਮੇਟੀ ਵਲੋਂ ਵਧੀਕ ਮੁੱਖ ਗ੍ਰੰਥੀ ਭਾਈ ਗੁਰਦਿਆਲ ਸਿੰਘ ਅਤੇ ਕਥਾਵਾਚਕ ਭਾਈ ਸੁਖਦੇਵ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ | ਇਸ ਸੰਬੰਧੀ ਅਕਾਲੀ ਦਲ (ਬ) ਨਾਲ ਸੰਬੰਧਿਤ ਇਕ ਆਗੂ ਸੁਖਜੀਤ ਸਿੰਘ ਬਘੌਰਾ ਵਲੋਂ ਅੱਜ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਪੱਤਰ ਲਿਖ ਕੇ ਇਸ ਮਾਮਲੇ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਪ੍ਰਬੰਧਕ ਕਮੇਟੀ ਵਲੋਂ ਮੁਅੱਤਲ ਕੀਤੇ ਵਧੀਕ ਮੁੱਖ ਗ੍ਰੰਥੀ ਤੇ ਕਥਾਵਾਚਕ ਦੀਆਂ ਸੇਵਾਵਾਂ ਖਤਮ ਕਰਨ ਅਤੇ ਉਨ੍ਹਾਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰਾਉਣ ਦੀ ਅਪੀਲ ਕੀਤੀ ਹੈ |

ਪਿਛਲੀ ਖ਼ਬਰ ਨਸ਼ਾ ਛਡਾਓ ਤੇ ਮੁੜ ਵਸੇਬਾ ਕੇਂਦਰ 'ਚੋਂ 9 ਮਰੀਜ਼ ਭੱਜੇ ਅਗਲੀ ਖ਼ਬਰ ਰਾਜ ਗੀਤਕਾਰ ਚੰਨ ਗੁਰਾਇਆ ਵਾਲਾ ਨੂੰ ਅੰਤਿਮ ਵਿਦਾਇਗੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।