ਜਲੰਧਰ, (ਸ਼ਿਵ)- ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਵਿਚ ਹੋਏ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਨੂੰ ਚਿੰਤਾਜਨਕ ਦੱਸਦਿਆਂ ਕਿਹਾ ਹੈ ਕਿ ਸੂਬੇ ਵਿਚ ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਰਾਕੇਟ ਲਾਂਚਰ ਚੱਲਣ ਤੋਂ ਇਲਾਵਾ ਕਈ ਵਾਰ ਗਰਨੇਡ ਚੱਲਦੇ ਦੇਖ ਚੁੱਕੇ ਹਨ ਪਰ ਸਰਕਾਰ ਵਲੋਂ ਇਸ ਮਾਮਲੇ ਵਿਚ ਪ੍ਰਭਾਵੀ ਕਾਰਵਾਈ ਨਹੀਂ ਕੀਤੀ ਗਈ ਪਰ ਮੁੱਖ ਮੰਤਰੀ ਵਲੋਂ ਭਾਜਪਾ ਬਾਰੇ ਦਿੱਤਾ ਗਿਆ ਬਿਆਨ ਗੈਰ-ਜਿੰਮੇਵਰਾਨਾ ਹੈ |