ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ)-ਬੰਬ ਧਮਾਕਿਆਂ ਨੂੰ ਲੈ ਕੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਮਾਨ ਸਰਕਾਰ 'ਤੇ ਹਮਲਾ ਕਰਦਿਆਂ ਕਿਹਾ ਕਿ ਸਰਕਾਰ ਦੀ ਨਾਕਾਮੀ ਕਾਰਨ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ | ਉਨ੍ਹਾਂ ਮੁੱਖ ਮੰਤਰੀ ਵਲੋਂ ਧਮਾਕਿਆਂ ਸਬੰਧੀ ਦਿੱਤੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਗੈਰ-ਜ਼ਿੰਮੇਵਾਰ ਅਤੇ ਬੇਤੁਕੇ ਬਿਆਨ ਹਾਲਾਤ ਨੂੰ ਹੋਰ ਗੰਭੀਰ ਬਣਾ ਸਕਦੇ ਹਨ | ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ ਅਤੇ ਇਸ ਤਰ੍ਹਾਂ ਦੀ ਬਿਆਨਬਾਜ਼ੀ ਨਾਲ ਗਲਤ ਸੰਦੇਸ਼ ਜਾਂਦਾ ਹੈ |