ਚੰਡੀਗੜ੍ਹ, (ਸੰਦੀਪ ਕੁਮਾਰ ਮਾਹਨਾ)ਬੰਬ ਧਮਾਕਿਆਂ ਤੋਂ ਬਾਅਦ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਇਲਜ਼ਾਮਾਂ 'ਤੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਚੰਡੀਗੜ੍ਹ ਸਥਿਤ ਪਾਰਟੀ ਦੇ ਸੂਬਾਈ ਦਫ਼ਤਰ ਵਿਖੇ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਕਿ ਜੇਕਰ ਉਨ੍ਹਾਂ ਕੋਲ ਭਾਜਪਾ ਖ਼ਿਲਾਫ਼ ਕੋਈ ਸਬੂਤ ਹਨ ਤਾਂ ਤੁਰੰਤ ਕੇਸ ਦਰਜ ਕੀਤਾ ਜਾਵੇ, ਨਹੀਂ ਤਾਂ ਪੰਜਾਬ ਦੇ ਲੋਕਾਂ ਅਤੇ ਭਾਜਪਾ ਤੋਂ ਮੁਆਫ਼ੀ ਮੰਗੀ ਜਾਵੇ | ਬਿੱਟੂ ਨੇ ਕਿਹਾ ਕਿ ਡੀ.ਜੀ.ਪੀ. ਵਲੋਂ ਖਾਲਿਸਤਾਨ ਪੱਖੀ ਤੱਤਾਂ ਨੂੰ ਧਮਾਕਿਆਂ ਪਿੱਛੇ ਦੱਸਿਆ ਜਾ ਰਿਹਾ ਹੈ, ਜਦਕਿ ਮੁੱਖ ਮੰਤਰੀ ਵੱਖਰਾ ਬਿਆਨ ਦੇ ਰਹੇ ਹਨ, ਜਿਸ ਨਾਲ ਲੋਕਾਂ ਵਿਚ ਗੁੰਝਲ ਪੈਦਾ ਹੋ ਰਹੀ ਹੈ |