ਕਾਹਨੂੰਵਾਨ (ਬਟਾਲਾ), (ਨਿਸ਼ਾਨ ਸਿੰਘ ਚਾਹਲ)-ਮੁੱਖ ਮੰਤਰੀ ਵਲੋਂ ਰਾਜ ਅੰਦਰ ਸੰਵੇਦਨਸ਼ੀਲ ਥਾਵਾਂ ਉੱਤੇ ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦਾ ਮਾਹੌਲ ਖਰਾਬ ਕਰਨ ਅਤੇ ਪੰਜਾਬ ਵਿਚ ਵੱਖ-ਵੱਖ ਥਾਵਾਂ 'ਤੇ ਬੰਬ ਧਮਾਕੇ ਕਰਵਾਉਣ ਦੇ ਲਗਾਏ ਗਏ ਦੋਸ਼ਾਂ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਲੋਂ ਅੱਜ ਕਾਹਨੂੰਵਾਨ ਵਿਖੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਪਿਛਲੇ ਸਾਲ ਉਨ੍ਹਾਂ ਵਲੋਂ ਪੰਜਾਬ ਵਿਚ ਹੋਣ ਵਾਲੇ ਬੰਬ ਧਮਾਕਿਆਂ ਬਾਰੇ ਇਕ ਬਿਆਨ ਦਿੱਤਾ ਸੀ ਤਾਂ ਤੁਰੰਤ ਉਨ੍ਹਾਂ ਉੱਪਰ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੀ ਆਪਣੇ ਇਹ ਸੋਰਸ ਦੱਸਣ ਕਿ ਉਨ੍ਹਾਂ ਨੇ ਕਿਸ ਆਧਾਰ 'ਤੇ ਭਾਜਪਾ ਉਤੇ ਇਹ ਗੰਭੀਰ ਦੋਸ਼ ਲਗਾਏ ਹਨ |