ਚੰਡੀਗੜ੍ਹ, (ਵਿਕਰਮਜੀਤ ਸਿੰਘ ਮਾਨ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਅਤੇ ਅੰਮਿ੍ਤਸਰ ਵਿਚ ਹੋਏ ਬੰਬ ਧਮਾਕਿਆਂ ਦੀ ਸਖ਼ਤ ਨਿੰਦਾ ਕਰਦਿਆਂ ਸੂਬੇ ਵਿਚ ਮੁਸ਼ਕਿਲ ਨਾਲ ਬਣੀ ਸ਼ਾਂਤੀ ਨੂੰ ਖਤਰੇ ਤੋਂ ਸੁਚੇਤ ਕੀਤਾ ਹੈ | ਉਨ੍ਹਾਂ ਨੇ ਕਾਨੂੰਨ-ਵਿਵਸਥਾ ਕਾਇਮ ਰੱਖਣ ਵਿਚ ਪੂਰੀ ਤਰ੍ਹਾਂ ਨਾਕਾਮ ਰਹਿਣ ਲਈ 'ਆਪ' ਸਰਕਾਰ ਦੀ ਨਿਖੇਧੀ ਕੀਤੀ | ਵੜਿੰਗ ਨੇ ਮੁੱਖ ਮੰਤਰੀ ਦੇ ਇਸ ਬਿਆਨ ਦਾ ਹਵਾਲਾ ਦਿੰਦਿਆਂ ਕਿ ਇਹ ਧਮਾਕੇ ਭਾਰਤੀ ਜਨਤਾ ਪਾਰਟੀ ਵਲੋਂ ਕਰਵਾਏ ਗਏ ਹਨ, ਪੁੱਛਿਆ ਕਿ ਜੇਕਰ ਇਨ੍ਹਾਂ ਨੂੰ ਪਤਾ ਹੈ ਕਿ ਇਸ ਦੇ ਪਿੱਛੇ ਕੌਣ ਹੈ, ਤਾਂ ਇਹ ਕਾਰਵਾਈ ਕਿਉਂ ਨਹੀਂ ਕਰ ਰਹੇ ਹਨ |