ਚੰਡੀਗੜ੍ਹ, 6 ਮਈ (ਸੰਦੀਪ ਕੁਮਾਰ ਮਾਹਨਾ)ਪੰਜਾਬ 'ਚ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਸਿਆਸੀ ਤਕਰਾਰ ਤਿੱਖੀ ਹੋ ਗਈ ਹੈ | ਭਾਰਤੀ ਜਨਤਾ ਪਾਰਟੀ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਤੇ ਪਠਾਨਕੋਟ ਤੋਂ ਵਿਧਾਇਕ ਅਸ਼ਵਨੀ ਸ਼ਰਮਾ ਨੇ ਮੁੱਖ ਮੰਤਰੀ ਵਲੋਂ ਭਾਜਪਾ 'ਤੇ ਲਗਾਏ ਗਏ ਦੋਸ਼ਾਂ ਨੂੰ ਨਿਰਾਧਾਰ ਕਰਾਰ ਦਿੰਦਿਆਂ ਸਰਕਾਰ 'ਤੇ ਸਖ਼ਤ ਆਲੋਚਨਾ ਕੀਤੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਆਪਣੀਆਂ ਨਾਕਾਮੀਆਂ ਨੂੰ ਓਹਲੇ ਕਰਨ ਲਈ ਸਰਕਾਰ ਭਾਜਪਾ 'ਤੇ ਝੂਠੇ ਦੋਸ਼ ਮੜ੍ਹ ਰਹੀ ਹੈ, ਜੋ ਗੈਰ-ਜ਼ਿੰਮੇਵਾਰਾਨਾ ਰਵੱਈਆ ਹੈ |