ਅੱਜ ਜਾਂਚ ਅਧਿਕਾਰੀ ਕੋਲ ਪੇਸ਼ ਹੋਣ ਦੇ ਹੁਕਮ
ਰੂਪਨਗਰ, 7 ਮਈ (ਸਤਨਾਮ ਸਿੰਘ ਸੱਤੀ)-ਵਿਜੀਲੈਂਸ ਬਿਊਰੋ ਪੰਜਾਬ ਦੀ ਰੂਪਨਗਰ ਯੂਨਿਟ ਵਲੋਂ ਆਮ ਆਦਮੀ ਪਾਰਟੀ ਤੋਂ ਸਾਬਕਾ ਵਿਧਾਇਕ ਰਹਿ ਚੁੱਕੇ ਅਮਰਜੀਤ ਸਿੰਘ ਸੰਦੋਆ ਨੂੰ ਇੱਕ ਪੁਰਾਣੇ ਮਾਮਲੇ ਵਿਚ ਪੁੱਛਗਿੱਛ ਲਈ ਨੋਟਿਸ ਜਾਰੀ ਕੀਤਾ ਗਿਆ ਹੈ | ਵਿਜੀਲੈਂਸ ਬਿਊਰੋ ਵਲੋਂ ਜਾਰੀ ਨੋਟਿਸ ਅਨੁਸਾਰ ਐਫ.ਆਈ.ਆਰ. ਨੰਬਰ 69 ਮਿਤੀ 28 ਜੂਨ 2022 ਅਧੀਨ ਧਾਰਾਵਾਂ 420, 465, 467, 468, 471, 120-ਬੀ ਆਈ.ਪੀ.ਸੀ. ਅਤੇ ਭਿ੍ਸ਼ਟਾਚਾਰ ਰੋਕੂ ਕਾਨੂੰਨ ਦੀਆਂ ਧਾਰਾਵਾਂ 7, 71, 8 ਅਤੇ 13 ਤਹਿਤ ਦਰਜ ਮਾਮਲੇ ਦੀ ਜਾਂਚ ਦੌਰਾਨ ਅਮਰਜੀਤ ਸਿੰਘ ਸੰਦੋਆ ਤੋਂ ਪੁੱਛਗਿੱਛ ਲਈ ਆਧਾਰ ਸਾਹਮਣੇ ਆਏ ਹਨ | ਨੋਟਿਸ ਵਿਚ ਉਨ੍ਹਾਂ ਨੂੰ ਮਿਤੀ 8 ਮਈ 2026 ਨੂੰ ਸਵੇਰੇ 10 ਵਜੇ ਵਿਜੀਲੈਂਸ ਬਿਊਰੋ ਯੂਨਿਟ ਰੂਪਨਗਰ, ਕੋਰਟ ਕੰਪਲੈਕਸ ਨੇੜੇ ਸਥਿਤ ਦਫ਼ਤਰ ਵਿਚ ਜਾਂਚ ਅਧਿਕਾਰੀ ਇੰਸਪੈਕਟਰ ਹਰਪ੍ਰੀਤ ਸਿੰਘ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ | ਸਿਆਸੀ ਤੌਰ 'ਤੇ ਇਹ ਮਾਮਲਾ ਇਸ ਕਰਕੇ ਵੀ ਚਰਚਾ ਵਿਚ ਹੈ ਕਿਉਂਕਿ ਅਮਰਜੀਤ ਸਿੰਘ ਸੰਦੋਆ ਰੂਪਨਗਰ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਹਿ ਚੁੱਕੇ ਹਨ, ਹਾਲਾਂਕਿ ਇਸ ਸਮੇਂ ਉਹ ਪਾਰਟੀ ਤੋਂ ਮੁਅੱਤਲ ਚੱਲ ਰਹੇ ਹਨ |
ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ ਜਾਰੀ
ਅਜੀਤ ਡੈਸਕ
08-05-2026