18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਗਵੰਤ ਮਾਨ ਤੇ ਰਵਨੀਤ ਬਿੱਟੂ ਨੂੰ ਅੱਤਵਾਦੀ ਸੰਗਠਨ ਨੇ ਦਿੱਤੀ ਜਾਨੋਂ ਮਾਰਨ ਦੀ ਧਮਕੀ <br/>

ਅਜੀਤ ਡੈਸਕ 08-05-2026
ਜਲੰਧਰ, 7 ਮਈ (ਜਤਿੰਦਰ ਪੰਮੀ)-ਸ਼ੁਕਰਾਨਾ ਯਾਤਰਾ ਕੱਢ ਰਹੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ ਵਾਰ ਅੱਤਵਾਦੀ ਸੰਗਠਨ ਨੇ ਈਮੇਲ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ | ਉਕਤ ਅੱਤਵਾਦੀ ਸੰਗਠਨ ਵਲੋਂ ਵੀਰਵਾਰ ਨੂੰ ਵੱਖ-ਵੱਖ ਸਕੂਲਾਂ ਨੂੰ ਸਵੇਰੇ 8.35 ਵਜੇ ਬੰਬ ਨਾਲ ਉਡਾਉਣ ਦੀ ਕੀਤੀ ਗਈ ਈਮੇਲ 'ਚ ਮੁੱਖ ਮੰਤਰੀ ਦੀ ਸ਼ੁਕਰਾਨਾ ਯਾਤਰਾ ਨੂੰ ਅੰਤਿਮ ਯਾਤਰਾ ਬਣਾਉਣ ਦੀ ਧਮਕੀ ਦੇਣ ਦੇ ਨਾਲ ਹੀ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਵੀ ਮਾਰਨ ਦੀ ਧਮਕੀ ਦਿੱਤੀ ਗਈ ਹੈ | ਉਕਤ ਈਮੇਲ 'ਚ ਲਿਖਿਆ ਗਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ 7 ਤੋਂ 9 ਮਈ ਤੱਕ ਦੀ ਸ਼ੁਕਰਾਨਾ ਯਾਤਰਾ ਦੌਰਾਨ ਉਸ ਦਾ ਹਰ ਥਾਂ ਪਿੱਛਾ ਕੀਤਾ ਜਾਵੇਗਾ ਤੇ ਗ੍ਰਨੇਡ ਤੇ ਆਤਮਘਾਤੀ ਹਮਲਾ ਕੀਤਾ ਜਾਵੇਗਾ | ਇਸਦੇ ਨਾਲ ਇਸ ਅੱਤਵਾਦੀ ਸੰਗਠਨ ਨੇ ਈਮੇਲ 'ਚ ਇਹ ਵੀ ਜ਼ਿੰਮੇਵਾਰੀ ਲਈ ਹੈ ਕਿ ਉਨ੍ਹਾਂ ਨੇ ਜਲੰਧਰ ਦੇ ਬੀ.ਐਸ.ਐਫ. ਹੈੱਡਕੁਆਰਟਰ ਦੇ ਬਾਹਰ ਤੇ ਅੰਮਿ੍ਤਸਰ ਵਿਖੇ ਆਰਮੀ ਕੈਂਟ ਦੇ ਬਾਹਰ ਧਮਾਕੇ ਕਰਵਾਏ ਹਨ | ਇਸ ਤੋਂ ਇਲਾਵਾ ਈਮੇਲ 'ਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਹਰਦੀਪ ਸਿੰਘ ਨਿੱਝਰ ਦੀ ਕੈਨੇਡਾ 'ਚ ਹੱਤਿਆ ਕਰਵਾਉਣ ਲਈ ਮਾਰ ਦਿੱਤਾ ਜਾਵੇਗਾ | ਈਮੇਲ 'ਚ ਲੋਕਾਂ ਨੇ ਆਪਣੇ ਬੱਚਿਆਂ ਨੂੰ ਬਚਾ ਕੇ ਰੱਖਣ ਲਈ ਲਿਖਿਆ ਗਿਆ ਤੇ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਬੱਚਿਆਂ ਨਾਲ ਕੋਈ ਦੁਸ਼ਮਣੀ ਨਹੀਂ, ਇਸ ਲਈ ਉਹ ਆਪਣੇ ਬੱਚਿਆਂ ਨੂੰ ਸਕੂਲ ਨਾ ਭੇਜਣ |

ਪਿਛਲੀ ਖ਼ਬਰ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਿੰਦਰ ਸਿੰਘ ਤਰਨ ਤਾਰਨੀ ਦਾ ਦਿਹਾਂਤ ਅਗਲੀ ਖ਼ਬਰ ਸਾਬਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਵਿਜੀਲੈਂਸ ਬਿਊਰੋ ਦਾ ਨੋਟਿਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।