17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲਾ-ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਹਾਈ ਕੋਰਟ ਨੇ ਅਗਾਊਾ ਜ਼ਮਾਨਤ 'ਤੇ ਨਹੀਂ ਦਿੱਤੀ ਰਾਹਤ

ਲਾਲਜੀਤ ਭੁੱਲਰ<br/> 08-05-2026

ਚੰਡੀਗੜ੍ਹ, 7 ਮਈ (ਸੰਦੀਪ ਕੁਮਾਰ ਮਾਹਨਾ)-ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ 'ਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਦੀਆਂ ਕਾਨੂੰਨੀ ਮੁਸ਼ਕਿਲਾਂ ਖ਼ਤਮ ਹੁੰਦੀਆਂ ਨਜ਼ਰ ਨਹੀਂ ਆ ਰਹੀਆਂ | ਹੇਠਲੀ ਅਦਾਲਤ ਵਲੋਂ ਉਨ੍ਹਾਂ ਦੀ ਅਗਾਊਾ ਜ਼ਮਾਨਤ ਪਟੀਸ਼ਨ ਰੱਦ ਕਰਨ ਤੋਂ ਬਾਅਦ, ਸੁਖਦੇਵ ਸਿੰਘ ਭੁੱਲਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ, ਪਰ ਵੀਰਵਾਰ ਨੂੰ ਹਾਈ ਕੋਰਟ ਨੇ ਵੀ ਉਨ੍ਹਾਂ ਨੂੰ ਕੋਈ ਤੁਰੰਤ ਰਾਹਤ ਨਹੀਂ ਦਿੱਤੀ | ਅਦਾਲਤ ਨੇ ਸੁਣਵਾਈ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ | ਅਹਿਮ ਗੱਲ ਇਹ ਹੈ ਕਿ ਹਾਈ ਕੋਰਟ ਨੇ ਸੁਣਵਾਈ ਦੌਰਾਨ ਨਾ ਤਾਂ ਕੋਈ ਅੰਤਰਿਮ ਸੁਰੱਖਿਆ ਦਿੱਤੀ ਤੇ ਨਾ ਹੀ ਉਨ੍ਹਾਂ ਦੀ ਗਿ੍ਫ਼ਤਾਰੀ 'ਤੇ ਰੋਕ ਲਗਾਈ | ਨਤੀਜੇ ਵਜੋਂ, ਗਿ੍ਫ਼ਤਾਰੀ ਦਾ ਖ਼ਤਰਾ ਅਜੇ ਵੀ ਸੁਖਦੇਵ ਸਿੰਘ ਭੁੱਲਰ 'ਤੇ ਮੰਡਰਾ ਰਿਹਾ ਹੈ | ਹੁਣ ਸਾਰਿਆਂ ਦੀਆਂ ਨਜ਼ਰਾਂ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਹੋਣ ਵਾਲੀ ਸੁਣਵਾਈ 'ਤੇ ਹਨ, ਜੋ ਇਹ ਨਿਰਧਾਰਤ ਕਰੇਗੀ ਕਿ ਕੀ ਸੁਖਦੇਵ ਸਿੰਘ ਭੁੱਲਰ ਨੂੰ ਗਿ੍ਫ਼ਤਾਰੀ ਤੋਂ ਰਾਹਤ ਮਿਲੇਗੀ ਜਾਂ ਕੀ ਕਾਨੂੰਨ ਆਪਣੀ ਪਕੜ ਹੋਰ ਮਜ਼ਬੂਤ ਕਰੇਗਾ |

ਪਿਛਲੀ ਖ਼ਬਰ ਫ਼ਰੀਦਕੋਟ 'ਚ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/> ਅਗਲੀ ਖ਼ਬਰ ਕੰਚਨ ਕੁਮਾਰੀ ਹੱਤਿਆਕਾਂਡ ਮਾਮਲੇ 'ਚ ਪੰਜਵੇਂ ਦੋਸ਼ੀ ਦੀ ਹੋਈ ਪਹਿਚਾਣ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।