17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਫ਼ਰੀਦਕੋਟ 'ਚ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ <br/>

ਅਜੀਤ ਡੈਸਕ 08-05-2026

ਫ਼ਰੀਦਕੋਟ, 7 ਮਈ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਤਿੰਨ ਸਕੂਲ-ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਨਾਲ ਹੜਕੰਪ ਮਚ ਗਿਆ | ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਸਬੰਧਿਤ ਸਿੱਖਿਆ ਸੰਸਥਾਵਾਂ ਨੂੰ ਖ਼ਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ | ਹਾਲਾਂਕਿ ਅਜੇ ਤੱਕ ਕਿਸੇ ਵੀ ਸਕੂਲ ਜਾਂ ਕਾਲਜ ਵਿਚੋਂ ਕੋਈ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ | ਜਾਣਕਾਰੀ ਅਨੁਸਾਰ ਮੁੱਖ ਮੰਤਰੀ ਭਗਵੰਤ ਮਾਨ ਆਪਣੀ 'ਸ਼ੁਕਰਾਨਾ ਯਾਤਰਾ' ਤਹਿਤ ਅੱਜ ਫ਼ਰੀਦਕੋਟ ਅਤੇ ਕੋਟਕਪੂਰਾ ਵਿਖੇ ਪਹੁੰਚ ਰਹੇ ਹਨ | ਇਸ ਦੌਰਾਨ ਈ-ਮੇਲ ਰਾਹੀਂ ਸਾਦਿਕ ਦੇ ਸਰਕਾਰੀ ਕੰਨਿਆ ਸਕੂਲ, ਫ਼ਰੀਦਕੋਟ ਦੇ ਦਸਮੇਸ਼ ਪਬਲਿਕ ਸਕੂਲ ਅਤੇ ਦਸਮੇਸ਼ ਡੈਂਟਲ ਕਾਲਜ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ | ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿਚ ਆ ਗਈਆਂ | ਸਾਦਿਕ ਦੇ ਸਰਕਾਰੀ ਸਕੂਲ ਨੂੰ ਖਾਲੀ ਕਰਵਾ ਕੇ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਦਕਿ ਫ਼ਰੀਦਕੋਟ ਦੇ ਦੋਵੇਂ ਸਿੱਖਿਆ ਸੰਸਥਾਨਾਂ ਵਿਚ ਵੀ ਪੁਲਿਸ ਵਲੋਂ ਗਹਿਰਾਈ ਨਾਲ ਚੈਂਕਿੰਗ ਕੀਤੀ ਜਾ ਰਹੀ ਹੈ | ਡੀ.ਐਸ.ਪੀ. ਤਰਲੋਚਨ ਸਿੰਘ ਨੇ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲਿਸ ਵਲੋਂ ਤੁਰੰਤ ਸਰਚ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਵੀ ਸ਼ੱਕੀ ਜਾਂ ਪਾਬੰਦੀਸ਼ੁਦਾ ਵਸਤੂ ਬਰਾਮਦ ਨਹੀਂ ਹੋਈ |

ਪਿਛਲੀ ਖ਼ਬਰ ਭਾਰਤੀ ਸਰਹੱਦ 'ਤੇ 'ਆਪ੍ਰੇਸ਼ਨ ਸੰਧੂਰ' ਤੋਂ ਬਾਅਦ ਅਜੇ ਵੀ ਪਈ ਸੁੰਨਸਾਨ ਅਗਲੀ ਖ਼ਬਰ ਡੀ.ਐਮ. ਰੰਧਾਵਾ ਖ਼ੁਦਕੁਸ਼ੀ ਮਾਮਲਾ-ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਹਾਈ ਕੋਰਟ ਨੇ ਅਗਾਊਾ ਜ਼ਮਾਨਤ 'ਤੇ ਨਹੀਂ ਦਿੱਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।