17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਮਾਈਨਿੰਗ ਕੇਸ 'ਚ ਵਿਧਾਇਕ ਪਠਾਣਮਾਜਰਾ ਨੂੰ ਭੇਜਿਆ ਚਾਰ ਦਿਨਾ ਪੁਲਿਸ ਰਿਮਾਂਡ 'ਤੇ <br/>

ਅਜੀਤ ਡੈਸਕ 08-05-2026

ਪਟਿਆਲਾ, 7 ਮਈ (ਮਨਦੀਪ ਸਿੰਘ ਖਰੌੜ)-ਜਬਰ ਜਨਾਹ ਦੇ ਕੇਸ ਦਾ ਸਾਹਮਣਾ ਕਰ ਰਹੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ ਪਟਿਆਲਾ ਜਿਲ੍ਹਾ ਦੇ ਥਾਣਾ ਜ਼ੁਲਕਾਂ 'ਚ ਹੋਏ ਮਾਈਨਿੰਗ ਦੇ ਕੇਸ 'ਚ ਅੱਜ ਉਨ੍ਹਾਂ ਨੂੰ ਪੁਲਿਸ ਦੀ ਸਖ਼ਤ ਸੁਰੱਖਿਆ ਹੇਠ ਬਠਿੰਡਾ ਜੇਲ੍ਹ ਤੋਂ ਸਥਾਨਕ ਅਦਾਲਤ 'ਚ ਪੇਸ਼ ਕੀਤਾ ਗਿਆ | ਜਿਥੇ ਮਾਣਯੋਗ ਅਦਾਲਤ ਨੇ ਪਠਾਣਮਾਜਰਾ ਨੂੰ 4 ਦਿਨਾ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ | ਪਟਿਆਲਾ ਪੁਲਿਸ ਵਲੋਂ 11 ਮਈ ਨੂੰ ਵਿਧਾਇਕ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ | ਰਿਮਾਂਡ 'ਤੇ ਭੇਜੇ ਜਾਣ ਤੋਂ ਪਹਿਲਾਂ ਵਿਧਾਇਕ ਦਾ ਮਾਤਾ ਕੁਸ਼ੱਲਿਆ ਹਸਪਤਾਲ ਵਿਚ ਮੈਡੀਕਲ ਕਰਵਾਇਆ ਗਿਆ | ਇਸ ਕੇਸ ਦੀ ਸੁਣਵਾਈ ਦੌਰਾਨ ਦੋਨਾਂ ਧਿਰਾਂ ਦੇ ਵਕੀਲਾਂ ਵਲੋਂ ਆਪਣੇ ਆਪਣੇ ਵਿਸਥਾਰਪੁੂਰਵਕ ਪੱਖ ਉਪਰੰਤ ਮਾਣਯੋਗ ਅਦਾਲਤ ਵਲੋਂ 4 ਦਿਨਾ ਪੁਲਿਸ ਨੂੰ ਰਿਮਾਂਡ ਦੇ ਦਿੱਤਾ ਹੈ | ਸਾਲ 2025 ਵਿਚ ਥਾਣਾ ਜੁਲਕਾਂ ਪੁਲਿਸ ਵਲੋਂ ਵਿਧਾਇਕ ਪਠਾਣਮਾਜਰਾ ਦੇ ਖਿਲਾਫ ਕੇਸ ਦਰਜ ਕੀਤਾ ਗਿਆ ਸੀ | ਇਸ ਕੇਸ ਵਿਚ 20 ਅਪ੍ਰੈਲ ਨੂੰ ਮਾਣਯੋਗ ਅਦਾਲਤ ਰਾਹੀਂ ਵਿਧਾਇਕ ਨੇ ਆਤਮਸਮਰਪਣ ਕਰ ਦਿੱਤਾ | ਜ਼ਿਕਰਯੋਗ ਹੈ ਕਿ ਵਿਧਾਇਕ ਪਠਾਣਮਾਜਰਾ ਖ਼ਿਲਾਫ਼ 1 ਸਤੰਬਰ 2025 ਨੂੰ ਇਕ ਔਰਤ ਦੀ ਸ਼ਿਕਾਇਤ 'ਤੇ ਜਬਰ ਜਨਾਹ ਦਾ ਕੇਸ ਦਰਜ ਕੀਤਾ ਗਿਆ ਸੀ | ਬਾਅਦ 'ਚ ਅਦਾਲਤ ਵਲੋਂ ਪਠਾਣਮਾਜਰਾ ਨੂੰ ਭਗੌੜਾ ਕਰਾਰ ਦਿੱਤਾ ਗਿਆ ਸੀ ਤੇ 7 ਮਹੀਨੇ ਦੇ ਵਕਫ਼ੇ ਤੋਂ ਬਾਅਦ ਪੁਲਿਸ ਵਲੋਂ ਵਿਧਾਇਕ ਨੂੰ ਗਵਾਲੀਅਰ ਤੋਂ ਗਿ੍ਫ਼ਤਾਰ ਕਰ ਲਿਆ ਗਿਆ ਸੀ |

ਪਿਛਲੀ ਖ਼ਬਰ ਭਾਜਪਾ ਸੂਬੇ ਦੀ ਅਮਨ-ਸ਼ਾਂਤੀ ਤੇ ਫਿਰਕੂ ਸਦਭਾਵਨਾ ਲਈ ਖਤਰਾ-ਭਗਵੰਤ ਮਾਨ ਅਗਲੀ ਖ਼ਬਰ ਕਿਸਾਨਾਂ ਨੂੰ ਨਕਲੀ ਤੇ ਮਿਆਦ ਪੁੱਗੇ ਖੇਤੀ ਉਤਪਾਦ ਵੇਚਣ ਵਾਲੇ ਬਖ਼ਸ਼ੇ ਨਹੀਂ ਜਾਣਗੇ-ਗੁਰਮੀਤ ਸਿੰਘ ਖੁੱਡੀਆਂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।