ਅੰਮਿ੍ਤਸਰ, 7 ਮਈ (ਜਸਵੰਤ ਸਿੰਘ ਜੱਸ)-ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਬੀਤੇ ਦਿਨੀਂ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਜਾਗਤ ਜੋਤਿ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਦੇ ਸੰਬੰਧ ਵਿਚ ਜਵਾਬ ਤਲਬੀ ਲਈ ਸੱਦੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਅੱਜ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣਗੇ | ਪ੍ਰਾਪਤ ਵੇਰਵਿਆਂ ਅਨੁਸਾਰ ਜਥੇਦਾਰ ਗੜਗੱਜ ਵਲੋਂ ਬੀਤੀ 3 ਮਈ ਨੂੰ ਸੱਦੀ ਪੰਥਕ ਜਥੇਬੰਦੀਆਂ ਦੀ ਇਕੱਤਰਤਾ ਦੌਰਾਨ ਉਕਤ ਪਾਸ ਕੀਤੇ ਸੋਧ ਐਕਟ ਮਾਮਲੇ ਵਿਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੂੰ ਜਵਾਬ ਤਲਬੀ ਲਈ 8 ਮਈ ਨੂੰ ਸਵੇਰੇ 11 ਵਜੇ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜਣ ਦਾ ਆਦੇਸ਼ ਕੀਤਾ ਸੀ |