17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਈ ਅੰਮਿ੍ਤਪਾਲ ਸਿੰਘ ਵਲੋਂ ਦੋਸ਼ ਖਾਰਜ ਕਰਨ ਦੀ ਅਰਜੀ

ਅਜੀਤ ਡੈਸਕ 08-05-2026
ਅੰਮਿ੍ਤਸਰ, 7 ਮਈ (ਰੇਸ਼ਮ ਸਿੰਘ)-ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਤੇ ਹਲਕਾ ਖ਼ਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਵਲੋਂ ਅੰਮਿ੍ਤਸਰ ਦੀ ਵਧੀਕ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਦੀ ਅਦਾਲਤ 'ਚ ਪੁਲਿਸ ਵਲੋਂ ਲਾਏ ਗਏ ਦੋਸ਼ ਖਾਰਜ ਕਰਨ ਦੀ ਅਰਜੀ ਦਿੱਤੀ ਗਈ ਹੈ ਜਿਸ 'ਤੇ ਸੁਣਵਾਈ ਲਈ ਅਦਾਲਤ ਵਲੋਂ ਅਗਲੀ ਤਾਰੀਖ 11 ਮਈ ਦੀ ਨਿਰਧਾਰਤ ਕੀਤੀ ਗਈ ਹੈ | ਇਹ ਕੇਸ ਅਜਨਾਲਾ ਵਿਖੇ ਵਾਪਰੇ ਹਿੰਸਾ ਕਾਂਡ ਦੇ ਤਿੰਨ ਸਾਲ ਪੁਰਾਣੇ ਮਾਮਲੇ ਨਾਲ ਸੰਬੰਧਿਤ ਹੈ ਜਿਸ ਦੀ ਅਜਨਾਲਾ ਥਾਣੇ ਵਿਖੇ 2023 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ | ਇਸ ਮਾਮਲੇ 'ਚ ਉਨ੍ਹਾਂ ਖਿਲਾਫ ਚਲਾਨ ਅਦਾਲਤ 'ਚ ਪੇਸ਼ ਹੋਣ ਕਾਰਨ ਉਕਤ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਦੀ ਅਦਾਲਤ 'ਚ ਇਸਦੀ ਬਕਾਇਦਾ ਸੁਣਵਾਈ ਸ਼ੁਰੂ ਹੋ ਚੁੱਕੀ ਹੈ | ਭਾਈ ਅੰਮਿ੍ਤਪਾਲ ਸਿੰਘ ਵਲੋਂ ਪੇਸ਼ ਹੋਏ ਵਕੀਲ ਰਿਤੂ ਰਾਜ ਸਿੰਘ ਸੰਧੂ ਨੇ ਦੱਸਿਆ ਕਿ ਉਨ੍ਹਾਂ ਦੇ ਮੁਵੱਕਿਲ ਖਿਲਾਫ ਲਾਏ ਦੋਸ਼ ਝੂਠੇ ਹਨ ਜਿਨ੍ਹਾਂ ਨੂੰ ਖਾਰਜ ਕਰਨ ਦੀ ਅਰਜੀ ਪਾਈ ਗਈ ਹੈ |


ਪਿਛਲੀ ਖ਼ਬਰ ਐਲਨ ਵਲੋਂ ਮੁਫ਼ਤ ਕਰੀਅਰ ਗਾਈਡੈਂਸ ਕੈਂਪ ਅਗਲੀ ਖ਼ਬਰ ਬਸਪਾ ਨੂੰ ਪੰਜਾਬ 'ਚ ਬੂਥ ਪੱਧਰ ਤੱਕ ਕੀਤਾ ਜਾਵੇਗਾ ਮਜ਼ਬੂਤ-ਰਾਮਜੀ ਗੌਤਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।