15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਦੂਜੀ ਐਨ.ਐਸ.ਏ. ਨੂੰ ਚੁਣੌਤੀ ਦੇਣ ਵਾਲੀ ਭਾਈ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ਖਾਰਜ <br/>

ਅਜੀਤ ਡੈਸਕ 08-05-2026

ਚੰਡੀਗੜ੍ਹ, 7 ਮਈ (ਪ੍ਰੋ. ਅਵਤਾਰ ਸਿੰਘ) - ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਵਾਰਿਸ ਪੰਜਾਬ ਦੇ ਮੁਖੀ ਭਾਈ ਅੰਮਿ੍ਤਪਾਲ ਸਿੰਘ ਨੂੰ ਇੱਕ ਵੱਡਾ ਕਾਨੂੰਨੀ ਝਟਕਾ ਦਿੰਦੇ ਹੋਏ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਵਿਰੁੱਧ ਲਗਾਏ ਗਏ ਦੂਜੇ ਰਾਸ਼ਟਰੀ ਸੁਰੱਖਿਆ ਐਕਟ (ਐਨ.ਐਸ.ਏ.) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ | ਹਾਈ ਕੋਰਟ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਜਿਸ ਦੂਸਰੇ ਐਨ.ਐਸ.ਏ. ਨੂੰ ਚੁਣੌਤੀ ਦਿੱਤੀ ਗਈ ਸੀ, ਉਸ ਦੀ ਮਿਆਦ ਅਪ੍ਰੈਲ 2025 ਤੋਂ ਪਹਿਲਾਂ ਹੀ ਖਤਮ ਹੋ ਚੁੱਕੀ ਸੀ ਅਤੇ ਉਸ ਤੋਂ ਬਾਅਦ ਤੀਜਾ ਐਨ.ਐਸ.ਏ. ਦੀ ਮਿਆਦ ਵੀ ਖਤਮ ਹੋ ਚੁੱਕੀ ਹੈ | ਅਜਿਹੇ 'ਚ ਹੁਣ ਇਸ ਪਟੀਸ਼ਨ 'ਤੇ ਵਿਚਾਰ ਕਰਨ ਲਈ ਕੋਈ ਜਾਇਜ਼ਤਾ ਜਾਂ ਕਾਨੂੰਨੀ ਆਧਾਰ ਨਹੀਂ ਬਚਿਆ ਹੈ | ਹਾਈ ਕੋਰਟ ਨੇ ਆਪਣੇ ਹੁਕਮ 'ਚ ਮੰਨਿਆ ਕਿ ਜਦੋਂ ਸਬੰਧਿਤ ਰੋਕ ਲਗਾਉਣ ਦੇ ਹੁਕਮ ਦੀ ਮਿਆਦ ਖਤਮ ਹੋ ਚੁੱਕੀ ਹੈ ਅਤੇ ਹਾਲਾਤ ਬਦਲ ਚੁੱਕੇ ਹਨ ਤਾਂ ਪੁਰਾਣੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸਿਰਫ਼ ਇਕ ਅਕਾਦਮਿਕ ਬਹਿਸ ਬਣ ਕੇ ਰਹਿ ਜਾਂਦੀ ਹੈ | ਇਸੇ ਆਧਾਰ 'ਤੇ ਅਦਾਲਤ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਲੰਬਿਤ ਪਟੀਸ਼ਨ ਨੂੰ ਬੇਅਰਥ ਕਰਾਰ ਦਿੰਦਿਆਂ ਖਾਰਜ ਕਰ ਦਿੱਤਾ |

ਪਿਛਲੀ ਖ਼ਬਰ ਐਨ.ਆਰ.ਆਈ. ਸਭਾ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ-ਸਹੋਤਾ <br/> ਅਗਲੀ ਖ਼ਬਰ ਭਾਰਤ ਦਾ ਸਰਕਾਰੀ ਅਨਾਜ ਭੰਡਾਰ 604 ਲੱਖ ਟਨ ਪਾਰ, ਬਫਰ ਮਿਆਰ ਨਾਲੋਂ ਤਿੰਨ ਗੁਣਾ ਵੱਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।