15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਐਨ.ਆਰ.ਆਈ. ਸਭਾ ਦੀਆਂ ਚੋਣਾਂ ਜਲਦ ਕਰਵਾਈਆਂ ਜਾਣ-ਸਹੋਤਾ <br/>

ਅਜੀਤ ਡੈਸਕ 08-05-2026

ਜਲੰਧਰ, 7 ਮਈ (ਜਸਪਾਲ ਸਿੰਘ)-ਇੰਡੀਅਨ ਓਵਰਸੀਜ਼ ਕਾਂਗਰਸ ਯੂ.ਕੇ. ਤੇ ਯੂਰਪ ਦੇ ਕਨਵੀਨਰ ਦਲਜੀਤ ਸਿੰਘ ਸਹੋਤਾ ਨੇ ਐਨ. ਆਰ. ਆਈ. ਸਭਾ ਪੰਜਾਬ ਦੀਆਂ ਚੋਣਾਂ ਜਲਦ ਕਰਵਾਏ ਜਾਣ ਦੀ ਮੰਗ ਕਰਦੇ ਹੋਏ ਕਿਹਾ ਹੈ ਕਿ ਪਿਛਲੇ ਕਰੀਬ ਚਾਰ ਮਹੀਨਿਆਂ ਤੋਂ ਸਭਾ ਦੀਆਂ ਚੋਣਾਂ ਨਾ ਕਰਵਾਏ ਜਾਣ ਕਾਰਨ ਐਨ. ਆਰ. ਆਈਜ਼ 'ਚ ਸਰਕਾਰ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਭਾ ਦੀਆਂ ਚੋਣਾਂ ਨਾ ਹੋਣ ਕਾਰਨ ਐਨ. ਆਰ. ਆਈਜ਼ ਦੇ ਅਨੇਕਾਂ ਮਸਲੇ ਲਟਕੇ ਹੋਏ ਹਨ ਤੇ ਉਨ੍ਹਾਂ ਦੀ ਬਾਂਹ ਫੜ੍ਹਨ ਵਾਲਾ ਕੋਈ ਨਹੀਂ ਹੈ | ਸ. ਸਹੋਤਾ ਨੇ ਕਿਹਾ ਕਿ ਐਨ. ਆਰ. ਆਈ. ਸਭਾ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨ ਤੇ ਉਨ੍ਹਾਂ ਦਾ ਭਰੋਸਾ ਜਿੱਤਣ 'ਚ ਪੂਰੀ ਤਰ੍ਹਾਂ ਨਾਲ ਨਾਕਾਮ ਰਹੀ ਹੈ | ਜਿਸ ਕਾਰਨ ਅਜੇ ਵੀ ਵੱਡੀ ਗਿਣਤੀ ਐਨ. ਆਰ. ਆਈਜ਼ ਸੂਬੇ 'ਚ ਨਿਵੇਸ਼ ਕਰਨ ਤੋਂ ਗੁਰੇਜ਼ ਕਰ ਰਹੇ ਹਨ | ਇਸੇ ਤਰ੍ਹਾਂ ਅਨੇਕਾਂ ਪ੍ਰਵਾਸੀ ਪੰਜਾਬੀਆਂ ਦੇ ਜ਼ਮੀਨ-ਜਾਇਦਾਦ ਨਾਲ ਸੰਬੰਧਿਤ ਮਸਲੇ ਵੀ ਅਣਸੁਲਝੇ ਪਏ ਹਨ | ਦਲਜੀਤ ਸਿੰਘ ਸਹੋਤਾ, ਜੋ ਕਿ ਐਨ. ਆਰ. ਆਈ. ਕਮਿਸ਼ਨ ਦੇ ਮੈਂਬਰ ਵੀ ਰਹਿ ਚੁੱਕੇ ਹਨ ਕਿ ਨੇ ਕਿਹਾ ਕਿ ਵਿਦੇਸ਼ਾਂ 'ਚ ਬੈਠੇ ਪੰਜਾਬੀ ਅੱਜ ਵੀ ਆਪਣੇ ਪਿੰਡਾਂ ਲਈ ਕਾਫੀ ਕੁੱਝ ਕਰਨਾ ਚਾਹੁੰਦੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਇਕ ਸਾਜ਼ਗਾਰ ਮਾਹੌਲ ਦੇਣ 'ਚ ਅਸਫਲ ਰਹੀ ਹੈ |

ਪਿਛਲੀ ਖ਼ਬਰ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਪੱਟੀ ਵਿਖੇ ਕਾਂਗਰਸੀ ਆਗੂਆਂ ਨਾਲ ਨਗਰ ਕੌਂਸਲ ਚੋਣਾਂ ਸੰਬੰਧੀ ਕੀਤਾ ਵਿਚਾਰ ਵਟਾਂਦਰਾ... ਅਗਲੀ ਖ਼ਬਰ ਦੂਜੀ ਐਨ.ਐਸ.ਏ. ਨੂੰ ਚੁਣੌਤੀ ਦੇਣ ਵਾਲੀ ਭਾਈ ਅੰਮਿ੍ਤਪਾਲ ਸਿੰਘ ਦੀ ਪਟੀਸ਼ਨ ਖਾਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।