23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-05-2026

ਭਾਰਤ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਫਲਾਂ ਅਤੇ ਸਬਜ਼ੀਆਂ ਦੀ ਬਰਾਮਦ ਵਧਾਉਣੀ ਚਾਹੀਦੀ ਹੈ-ਸ਼ਿਵਰਾਜ ਸਿੰਘ ਚੌਹਾਨ <br/>

ਅਜੀਤ ਡੈਸਕ 08-05-2026

ਲਖਨਊ, 7 ਮਈ (ਪੀ.ਟੀ.ਆਈ.) ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚÏਹਾਨ ਨੇ ਕਿਹਾ ਕਿ ਭਾਰਤ ਨੂੰ ਕਿਸਾਨਾਂ ਦੀ ਆਮਦਨ ਵਧਾਉਣ, ਰੁਜ਼ਗਾਰ ਪੈਦਾ ਕਰਨ ਅਤੇ ਵਿਦੇਸ਼ੀ ਮੁਦਰਾ ਕਮਾਉਣ ਲਈ ਫਲਾਂ ਅਤੇ ਸਬਜ਼ੀਆਂ ਦੀ ਬਰਾਮਦ ਵਿੱਚ ਕਾਫ਼ੀ ਵਾਧਾ ਕਰਨ ਦੀ ਲੋੜ ਹੈ¢ਲਖਨਊ ਵਿੱਚ ਦੋ ਦਿਨਾ 'ਫਰੂਟ ਹੋਰਾਈਜ਼ਨ 2026' ਸਮਾਗਮ ਦÏਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚÏਹਾਨ ਨੇ ਕਿਹਾ ਕਿ ਇਹ ਸਮਾਗਮ ਫਲਾਂ ਦੇ ਉਤਪਾਦਨ ਨੂੰ ਵਧਾਉਣ, ਗੁਣਵੱਤਾ ਵਿੱਚ ਸੁਧਾਰ ਕਰਨ ਅਤੇ ਪ੍ਰੋਸੈਸਿੰਗ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ¢ਮੰਤਰੀ ਨੇ ਕਿਹਾ ਕਿ ਭਾਰਤ ਬਹੁਤ ਸਾਰੇ ਫਲਾਂ, ਖਾਸ ਕਰਕੇ ਅੰਬਾਂ ਦਾ ਇੱਕ ਪ੍ਰਮੁੱਖ ਉਤਪਾਦਕ ਹੈ¢ਉਨ੍ਹਾਂ ਕਿਹਾ ਕਿ ਸਾਡੇ ਵਲੋਂ ਪੈਦਾ ਕੀਤੇ ਜਾਣ ਵਾਲੇ ਅੰਬਾਂ ਦੀ ਮਾਤਰਾ ਅਤੇ ਗੁਣਵੱਤਾ ਦੁਨੀਆ ਵਿੱਚ ਬੇਮਿਸਾਲ ਹੈ¢ ਭਾਵੇਂ ਇਹ ਅੰਬ, ਅੰਗੂਰ, ਕੇਲੇ, ਜਾਂ ਲੀਚੀ ਹੋਣ, ਅਸੀਂ ਮੋਹਰੀ ਉਤਪਾਦਕਾਂ ਵਿੱਚੋਂ ਇੱਕ ਹਾਂ¢ ਬੇਸ਼ੱਕ, ਸਾਡੀ ਬਰਾਮਦ ਅਜੇ ਵੀ ਕਾਫ਼ੀ ਘੱਟ ਹੈ¢ਚÏਹਾਨ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਭਾਰਤੀ ਫਲ ਅਤੇ ਸਬਜ਼ੀਆਂ ਵੱਡੇ ਅੰਤਰਰਾਸ਼ਟਰੀ ਬਾਜ਼ਾਰਾਂ ਤੱਕ ਪਹੁੰਚਣ¢ਉਨ੍ਹਾਂ ਕਿਹਾ ਕਿ ਜੇਕਰ ਸਾਡੇ ਫਲ ਅਤੇ ਸਬਜ਼ੀਆਂ ਦੀ ਬਰਾਮਦ ਵਿੱਚ ਵਾਧਾ ਹੁੰਦਾ ਹੈ, ਤਾਂ ਕਿਸਾਨਾਂ ਦੀ ਆਮਦਨ ਵਧੇਗੀ, ਵਿਦੇਸ਼ੀ ਮੁਦਰਾ ਦੀ ਕਮਾਈ ਵਧੇਗੀ ਅਤੇ ਰੁਜ਼ਗਾਰ ਦੇ ਮੌਕੇ ਵੀ ਵਧਣਗੇ¢ਚÏਹਾਨ ਨੇ ਕਿਹਾ ਕਿ ਸਰਕਾਰ ਕਿਸਾਨਾਂ ਅਤੇ ਦਰਾਮਦਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲੱਭਣ ਲਈ ਕੰਮ ਕਰ ਰਹੀ ਹੈ ਅਤੇ ਅੱਗੇ ਕਿਹਾ ਕਿ ਜਦੋਂ ਕਿ ਕੁਝ ਮੁੱਦਿਆਂ ਨੂੰ ਤੁਰੰਤ ਹੱਲ ਕੀਤਾ ਜਾ ਸਕਦਾ ਹੈ, ਦੂਜਿਆਂ ਲਈ ਲੰਬੇ ਸਮੇਂ ਦੀ ਖੋਜ ਦੀ ਲੋੜ ਹੈ¢

ਪਿਛਲੀ ਖ਼ਬਰ ਰਾਜਸਥਾਨ ਦੇ ਸਾਬਕਾ ਮੰਤਰੀ ਮਹੇਸ਼ ਜੋਸ਼ੀ 900 ਕਰੋੜ ਰੁਪਏ ਦੇ ਜੇ.ਐਮ.ਐਮ. ਘੁਟਾਲੇ 'ਚ ਗਿ੍ਫ਼ਤਾਰ <br/> ਅਗਲੀ ਖ਼ਬਰ ਅਮਰੀਕੀ ਪ੍ਰਸਤਾਵ ਦੀ ਸਮੀਖਿਆ ਕਰ ਰਿਹੈ ਈਰਾਨ ਟਰੰਪ ਸਮਝੌਤੇ ਲਈ ਪਾ ਰਿਹੈ ਦਬਾਅ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।