08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਪੰਜਾਬ ਤੇ ਹਰਿਆਣਾ 'ਚ ਭਾਰੀ ਤਪਸ਼ ਤੋਂ ਅਜੇ ਰਾਹਤ

ਅਜੀਤ ਡੈਸਕ 09-05-2026

ਅਗਲੇ ਹਫ਼ਤੇ ਕਈ ਇਲਾਕਿਆਂ 'ਚ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਅੰਮਿ੍ਤਸਰ, 8 ਮਈ (ਹਰਮਿੰਦਰ ਸਿੰਘ)-ਪੰਜਾਬ ਅਤੇ ਹਰਿਆਣਾ 'ਚ ਪਿਛਲੇ ਦਿਨਾਂ ਵਿਚ ਕਈ ਇਲਾਕਿਆਂ 'ਚ ਮੀਂਹ ਪੈਣ, ਤੇਜ਼ ਹਵਾਵਾਂ ਚੱਲਣ ਕਾਰਨ ਤਾਪਮਾਨ 'ਚ ਵੱਡੀ ਤਬਦੀਲੀ ਦੇਖੀ ਗਈ ਜੋ ਅਜੇ ਵੀ ਬਰਕਰਾਰ ਹੈ | ਇਨ੍ਹਾਂ ਦੋਵੇਂ ਸੂਬਿਆਂ 'ਚ ਆਮ ਨਾਲੋਂ 3 ਤੋਂ 6 ਡਿਗਰੀ ਸੈਲਸੀਅਸ ਤੱਕ ਤਾਪਮਾਨ ਘੱਟ ਚਲ ਰਿਹਾ ਹੈ | ਮੌਸਮ ਵਿਭਾਗ ਵਲੋਂ ਐਤਵਾਰ ਤੱਕ ਆਮ ਤੌਰ 'ਤੇ ਮੌਸਮ ਖੁਸ਼ਕ ਰਹਿਣ ਅਤੇ ਇਸ ਤੋਂ ਬਾਅਦ ਅਗਲੇ ਹਫ਼ਤੇ ਕਈ ਇਲਾਕਿਆਂ 'ਚ ਮੀਂਹ ਪੈਣ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ | ਪਿਛਲੇ 24 ਘੰਟਿਆਂ ਵਿਚ ਪੰਜਾਬ ਦੇ ਬਠਿੰਡਾ 'ਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 38.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ | ਰੂਪਨਗਰ 'ਚ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਮਾਨ 16.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਸੂਬੇ ਵਿਚ ਸਭ ਤੋਂ ਘੱਟ ਸੀ | ਇਸੇ ਦੌਰਾਨ ਅੰਮਿ੍ਤਸਰ 'ਚ ਵੱਧ ਤੋਂ ਵੱਧ ਤਾਪਮਾਨ 33.6 ਡਿਗਰੀ ਸੈਲਸੀਅਸ ਰਿਹਾ | ਹਰਿਆਣਾ ਦਾ ਸਿਰਸਾ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 39.6 ਡਿਗਰੀ ਸੈਲਸੀਅਸ ਨਾਲ ਸੂਬੇ 'ਚ ਸਭ ਤੋਂ ਗਰਮ ਰਿਹਾ ਅਤੇ ਰਾਤ ਦੇ ਸਮੇਂ ਰੋਹਤਕ 18.0 ਡਿਗਰੀ ਸੈਲਸੀਅਸ ਤਾਪਮਾਨ ਤੱਕ ਸੀਮਿਤ ਰਿਹਾ | ਚੰਡੀਗੜ੍ਹ ਵਿਚ ਦਿਨ ਦੇ ਸਮੇਂ ਵੱਧ ਤੋਂ ਵੱਧ ਤਾਪਮਾਨ 33.0 ਡਿਗਰੀ ਸੈਲਸੀਅਸ ਅਤੇ ਰਾਤ ਦੇ ਸਮੇਂ ਘੱਟ ਤੋਂ ਘੱਟ ਤਾਪਮਾਨ 20.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ |

ਪਿਛਲੀ ਖ਼ਬਰ ਨੌਜਵਾਨ ਨੇ ਐਲੀਵੇਟਿਡ ਰੋਡ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਵਿਭਾਗ ਨੇ ਫਰਜ਼ੀ ਬਿਲਿੰਗ ਦੇ ਵੱਡੇ ਗਰੋਹ ਦਾ ਪਰਦਾਫਾਸ਼ ਕੀਤਾ-ਹਰਪਾਲ ਸਿੰਘ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।