08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੂੰ ਹਾਈ ਕੋਰਟ ਤੋਂ ਰਾਹਤ ਸੋਮਵਾਰ ਤੱਕ ਪੰਜਾਬ ਸਰਕਾਰ ਨਹੀਂ ਕਰੇਗੀ ਕੋਈ ਕਾਰਵਾਈ <br/>

ਅਜੀਤ ਡੈਸਕ 09-05-2026

ਚੰਡੀਗੜ੍ਹ, 8 ਮਈ (ਸੰਦੀਪ ਕੁਮਾਰ ਮਾਹਨਾ)-ਆਮ ਆਦਮੀ ਪਾਰਟੀ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਪੰਜਾਬ ਵਿਚ ਦਰਜ ਕਥਿਤ ਅਪਰਾਧਿਕ ਮਾਮਲਿਆਂ ਸਬੰਧੀ ਦਾਇਰ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਨੂੰ ਅੰਸ਼ਿਕ ਰਾਹਤ ਦਿੱਤੀ ਹੈ | ਅਦਾਲਤ ਨੇ ਪਾਠਕ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਸੋਮਵਾਰ ਤੱਕ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਸ ਸਮੇਂ ਤੱਕ ਉਨ੍ਹਾਂ ਖ਼ਿਲਾਫ਼ ਕਿਸੇ ਵੀ ਅਪਰਾਧਿਕ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ | ਸੰਦੀਪ ਪਾਠਕ ਨੇ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ, ਪੰਜਾਬ ਪੁਲਿਸ ਅਤੇ ਸੰਬੰਧਤ ਏਜੰਸੀਆਂ ਤੋਂ ਇਹ ਪੂਰੀ ਜਾਣਕਾਰੀ ਮੰਗੀ ਹੈ ਕਿ ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਕਿਹੜੇ-ਕਿਹੜੇ ਥਾਣਿਆਂ ਵਿਚ, ਕਿਸ ਤਰੀਕ ਨੂੰ, ਕਿਹੜੀਆਂ ਧਾਰਾਵਾਂ ਹੇਠਾਂ ਅਤੇ ਕੁੱਲ ਕਿੰਨੀਆਂ ਐਫ. ਆਈ. ਆਰ. ਦਰਜ ਕੀਤੀਆਂ ਗਈਆਂ ਹਨ | ਪਟੀਸ਼ਨ ਵਿਚ ਇਹ ਮੰਗ ਵੀ ਕੀਤੀ ਕਿ ਜੇ ਪੰਜਾਬ ਸਰਕਾਰ ਜਾਂ ਪੰਜਾਬ ਪੁਲਿਸ ਉਨ੍ਹਾਂ ਖ਼ਿਲਾਫ਼ ਦਰਜ ਕਿਸੇ ਵੀ ਐੱਫ.ਆਈ.ਆਰ. ਵਿਚ ਕੋਈ ਸਖ਼ਤ ਕਦਮ ਚੁੱਕਣਾ ਚਾਹੁੰਦੀ ਹੈ, ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ ਯੋਗ ਸਮਾਂ ਦਿੱਤਾ ਜਾਵੇ, ਤਾਂ ਜੋ ਉਹ ਕਾਨੂੰਨ ਅਨੁਸਾਰ ਆਪਣਾ ਬਚਾਅ ਕਰ ਸਕਣ | ਪੰਜਾਬ ਸਰਕਾਰ ਨੇ ਪਟੀਸ਼ਨ ਦੀ ਵੈਧਤਾ 'ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਸਿਰਫ਼ ਅਖ਼ਬਾਰਾਂ 'ਚ ਛਪੀਆਂ ਖ਼ਬਰਾਂ ਦੇ ਆਧਾਰ 'ਤੇ ਪਟੀਸ਼ਨ ਦਾਇਰ ਨਹੀਂ ਕੀਤੀ ਜਾ ਸਕਦੀ | ਜਦੋਂ ਅਦਾਲਤ ਨੇ ਪੰਜਾਬ ਸਰਕਾਰ ਤੋਂ ਐਫ.ਆਈ.ਆਰ. ਸਬੰਧੀ ਜਾਣਕਾਰੀ ਮੰਗੀ ਤਾਂ ਸਰਕਾਰ ਨੇ ਇਸ ਲਈ ਹੋਰ ਸਮਾਂ ਦੇਣ ਦੀ ਬੇਨਤੀ ਕੀਤੀ | ਅਦਾਲਤ ਨੇ ਸਰਕਾਰ ਨੂੰ ਸੋਮਵਾਰ ਤੱਕ ਦੀ ਮੋਹਲਤ ਦਿੰਦੇ ਹੋਏ ਉਦੋਂ ਤੱਕ ਸੰਦੀਪ ਪਾਠਕ ਖ਼ਿਲਾਫ਼ ਕਿਸੇ ਵੀ ਕਾਰਵਾਈ 'ਤੇ ਰੋਕ ਲਾ ਦਿੱਤੀ ਹੈ |

ਪਿਛਲੀ ਖ਼ਬਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਨੂੰ ਹਾਈ ਕੋਰਟ 'ਚ ਨਵੀਂ ਚੁਣੌਤੀ <br/> ਅਗਲੀ ਖ਼ਬਰ ਰਾਜ ਸਭਾ ਮੈਂਬਰ ਰਾਜਿੰਦਰ ਗੁਪਤਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ-'ਐਮਰਜੈਂਸੀ ਪ੍ਰਦੂਸ਼ਣ' ਦੇ ਸਬੂਤ ਨਹੀਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।