07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

ਅਜੀਤ ਡੈਸਕ 09-05-2026

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਇਥੋਂ ਨੇੜਲੇ ਪਿੰਡ ਕੱਲ੍ਹਾ ਦੇ ਰਹਿਣ ਵਾਲੇ ਇਕ ਨੌਜਵਾਨ ਵਲੋਂ ਕਰਜ਼ੇ ਤੋਂ ਤੰਗ ਆ ਕੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਗਈ | ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਗੋਇੰਦਵਾਲ ਦੇ ਐੱਸ.ਐੱਚ.ਓ. ਬਲਜੀਤ ਕੌਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ | ਮਿ੍ਤਕ ਦੀ ਪਛਾਣ ਦਿਲਾਵਰ ਸਿੰਘ (32) ਪੁੱਤਰ ਮਰਹੂਮ ਸੁਰਜੀਤ ਸਿੰਘ ਵਜੋਂ ਹੋਈ ਹੈ | ਦਿਲਾਵਰ ਸਿੰਘ ਦੀ ਪਤਨੀ ਰਮਨਦੀਪ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਖੇਤੀਬਾੜੀ ਦਾ ਕੰਮ ਕਰਦਾ ਸੀ, ਜੋ ਕਰਜ਼ੇ ਤੋਂ ਪ੍ਰੇਸ਼ਾਨ ਸੀ, ਜਿਸ ਦੇ ਚੱਲਦਿਆਂ ਅੱਜ ਸਵੇਰੇ ਸਾਢੇ 7 ਵਜੇ ਦੇ ਕਰੀਬ ਕਮਰੇ ਵਿਚ ਉਸ ਨੇ ਖੁਦ ਨੂੰ ਗੋਲੀ ਮਾਰ ਲਈ | ਦਿਲਾਵਰ ਸਿੰਘ ਆਪਣੇ ਪਿੱਛੇ ਪਤਨੀ ਅਤੇ 2 ਬੱਚੇ ਛੱਡ ਗਿਆ ਹੈ | ਥਾਣਾ ਮੁਖੀ ਬਲਜੀਤ ਕੌਰ ਨੇ ਦੱਸਿਆ ਕਿ ਮਿ੍ਤਕ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਘਰੇਲੂ ਨੌਕਰ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਅਗਲੀ ਖ਼ਬਰ ਫ਼ਿਰੋਜ਼ਪੁਰ ਦੇ ਨੌਜਵਾਨ ਦੀ ਮਨੀਲਾ 'ਚ ਗੋਲੀਆਂ ਮਾਰ ਕੇ ਹੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।