07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਘਰੇਲੂ ਨੌਕਰ ਲੱਖਾਂ ਦੀ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ

ਅਜੀਤ ਡੈਸਕ 09-05-2026
ਲੁਧਿਆਣਾ, 8 ਮਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਮਾਡਲ ਟਾਊਨ ਤੋਂ ਕਾਰੋਬਾਰੀ ਦਾ ਘਰੇਲੂ ਨੌਕਰ ਲੱਖਾਂ ਰੁਪਏ ਦੀ ਨਕਦੀ ਤੇ ਸੋਨੇ ਦੇ ਗਹਿਣੇ ਚੋਰੀ ਕਰਕੇ ਫ਼ਰਾਰ ਹੋ ਗਿਆ | ਪੁਲਿਸ ਵਲੋਂ ਇਸ ਸੰਬੰਧੀ ਲਵਨੀਸ਼ ਅਰੋੜਾ ਵਾਸੀ ਆਤਮ ਨਗਰ ਦੀ ਸ਼ਿਕਾਇਤ 'ਤੇ ਘਰੇਲੂ ਨੌਕਰ ਲਵ ਕੁਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਅਜੇ ਪਿਛਲੇ 13 ਦਿਨ ਪਹਿਲਾਂ ਹੀ ਉਨ੍ਹਾਂ ਦੇ ਘਰ ਬਤੌਰ ਨÏਕਰ ਆਇਆ ਸੀ | ਉਨ੍ਹਾਂ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਪਰਿਵਾਰ ਸਮੇਤ ਰਿਸ਼ਤੇਦਾਰਾਂ ਦੇ ਪਾਰਟੀ 'ਚ ਗਿਆ ਹੋਇਆ ਸੀ | ਕਥਿਤ ਦੋਸ਼ੀ ਘਰ 'ਚ ਇਕੱਲਾ ਸੀ | ਜਦੋਂ ਉਹ ਪਾਰਟੀ ਤੋਂ ਵਾਪਸ ਆਇਆ ਤਾਂ ਦੇਖਿਆ ਕਿ ਅਲਮਾਰੀ ਦੇ ਤਾਲੇ ਟੁੱਟੇ ਹੋਏ ਹਨ ਅਤੇ ਲਵ ਕੁਸ਼ ਫ਼ਰਾਰ ਹੈ | ਜਦੋਂ ਉਨ੍ਹਾਂ ਨੇ ਆਪਣਾ ਘਰ ਚੈਕ ਕੀਤਾ ਤਾਂ ਅਲਮਾਰੀ ਵਿਚੋਂ ਲੱਖਾਂ ਰੁਪਏ ਦੀ ਨਕਦੀ, ਸੋਨੇ ਅਤੇ ਚਾਂਦੀ ਦੇ ਗਹਿਣੇ ਚੋਰੀ ਹੋ ਚੁੱਕੇ ਸਨ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |

ਪਿਛਲੀ ਖ਼ਬਰ ਜਲੰਧਰ ਬੰਬ ਧਮਾਕੇ ਨਾਲ ਬਲਾਕੀਪੁਰ ਦੇ ਦੋ ਨੌਜਵਾਨਾਂ ਦਾ ਨਾਂਅ ਜੁੜਿਆ-ਦੋਵੇਂ ਗਿ੍ਫ਼ਤਾਰ ਅਗਲੀ ਖ਼ਬਰ ਕਰਜ਼ੇ ਤੋਂ ਪ੍ਰੇਸ਼ਾਨ ਨੌਜਵਾਨ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।