07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਨਵਾਂ ਬੇਅਦਬੀ ਕਾਨੂੰਨ ਗ੍ਰੰਥੀ ਸਿੰਘਾਂ ਲਈ ਘਾਤਕ-ਛਾਜਲਾ <br/>

ਅਜੀਤ ਡੈਸਕ 09-05-2026

ਸੁਨਾਮ ਊਧਮ ਸਿੰਘ ਵਾਲਾ (ਸੰਗਰੂਰ), 8 ਮਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ)- ਆਲ ਇੰਡੀਆ ਗ੍ਰੰਥੀ ਰਾਗੀ ਪ੍ਰਚਾਰਕ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਜਗਮੇਲ ਸਿੰਘ ਛਾਜਲਾ ਨੇ ਸੂਬਾ ਸਰਕਾਰ ਵਲੋਂ ਪਾਸ ਕੀਤੇ ਬੇਅਦਬੀ ਕਾਨੂੰਨ ਨੂੰ ਗ੍ਰੰਥੀ ਸਿੰਘਾਂ ਲਈ ਬੇਹੱਦ ਘਾਤਕ ਦੱਸਿਆ ਹੈ | ਉਨ੍ਹਾਂ ਕਿਹਾ ਕਿ ਗ੍ਰੰਥੀ ਸਿੰਘ ਕਾਨੂੰਨੀ ਪੇਚੀਦਗੀਆਂ ਵਿਚ ਉਲਝਣ ਦੀ ਥਾਂ ਡਿਊਟੀ ਛੱਡਣ ਲਈ ਮਜ਼ਬੂਰ ਹੋ ਜਾਣਗੇ | ਵੀਰਵਾਰ ਨੂੰ ਸੁਨਾਮ ਵਿਖੇ ਮੀਟਿੰਗ ਕਰਨ ਉਪਰੰਤ ਭਾਈ ਛਾਜਲਾ ਨੇ ਆਖਿਆ ਕਿ ਪਾਸ ਕੀਤੇ ਨਵੇਂ ਕਾਨੂੰਨ 'ਚ ਆਖਿਆ ਗਿਆ ਹੈ ਕਿ ਜੇਕਰ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਤੋਂ ਲੈ ਕੇ ਸੁਖ ਆਸਣ ਤੱਕ ਕਿਸੇ ਵੀ ਪ੍ਰਕਾਰ ਦੀ ਮਰਿਯਾਦਾ ਦੀ ਊਣਤਾਈ ਹੁੰਦੀ ਹੈ ਤਾਂ ਉਸ ਵਿਚ ਸਿੱਧੇ ਤੌਰ 'ਤੇ ਮੁੱਖ ਗ੍ਰੰਥੀ ਜਿੰਮੇਵਾਰ ਹੋਵੇਗਾ, ਜਿਸ 'ਤੇ ਨਵੇਂ ਕਾਨੂੰਨ ਮੁਤਾਬਿਕ ਪੰਜ ਸਾਲ ਦੀ ਸਜ਼ਾ ਅਤੇ ਦਸ ਲੱਖ ਰੁਪਏ ਤੱਕ ਦਾ ਜੁਰਮਾਨਾ ਹੋਵੇਗਾ | ਉਨ੍ਹਾਂ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਕਾਨੂੰਨ 'ਤੇ ਮੁੜ ਵਿਚਾਰ ਕਰਕੇ ਇਸ ਵਿਚ ਸੋਧ ਕੀਤੀ ਜਾਵੇ ਤਾਂ ਜੋ ਗ੍ਰੰਥੀ ਸਿੰਘ ਆਪਣੀ ਡਿਊਟੀ ਨਿਭਾਉਂਦੇ ਰਹਿਣ | ਇਸ ਮੌਕੇ ਭਾਈ ਸਵਰਨ ਸਿੰਘ ਮੀਤ ਪ੍ਰਧਾਨ, ਭਾਈ ਹਰਪ੍ਰੀਤ ਸਿੰਘ ਖਜ਼ਾਨਚੀ, ਭਾਈ ਸਤਨਾਮ ਸਿੰਘ, ਭਾਈ ਅਨਮੋਲ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਬਿਜਲੀ ਨਿਗਮ ਨੇ ਘੱਟ ਦਿਖਾ ਕੇ ਵੱਧ ਬਿਜਲੀ ਲੋਡ ਵਰਤਣ ਵਾਲੇ ਖਪਤਕਾਰਾਂ 'ਤੇ ਕੱਸਿਆ ਸ਼ਿਕੰਜਾ, ਕੱਟੇ ਜਾਣਗੇ ਕੁਨੈਕਸ਼ਨ,... ਅਗਲੀ ਖ਼ਬਰ ਪੰਜਾਬ ਸਪੋਰਟਸ ਯੂਨੀਵਰਸਿਟੀ 'ਚ ਨਿਯੁਕਤੀਆਂ 'ਤੇ ਘਮਸਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਸਮੇਤ ਹੋਰਨਾਂ ਨੂੰ ਜਾਰੀ ਕੀਤਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।