07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਹਲਕਾ ਖਡੂਰ ਸਾਹਿਬ ਦਾ ਇੰਚਾਰਜ ਲੱਗਣ 'ਤੇ ਬੀਬੀ ਰਮਨਦੀਪ ਕੌਰ ਵਲੋਂ ਸੁਖਬੀਰ ਦਾ ਧੰਨਵਾਦ, ਕਿਹਾ, ਅਕਾਲੀ ਵਰਕਰਾਂ ਦੇ ਸਹਿਯੋਗ ਨਾਲ ਸੀਟ ਜਿੱਤ ਕੇ ਪਾਰਟੀ ਦੀ ਝੋਲੀ 'ਚ ਪਾਵਾਂਗੀ <br/>

ਅਜੀਤ ਡੈਸਕ 09-05-2026

ਤਰਨ ਤਾਰਨ, 8 ਮਈ (ਹਰਿੰਦਰ ਸਿੰਘ)-ਪਿਛਲੇ ਦਿਨੀਂ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਬੀਬੀ ਰਮਨਦੀਪ ਕੌਰ ਸੇਰੋਂ ਨੂੰ ਹਲਕਾ ਖਡੂਰ ਸਾਹਿਬ ਸ਼ੋ੍ਰਮਣੀ ਅਕਾਲੀ ਦਲ ਦਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਅੱਜ ਉਨ੍ਹਾਂ ਨੇ ਅਵਤਾਰ ਸਿੰਘ ਬਿੱਲਾ ਸਮੇਤ ਹੋਰ ਅਕਾਲੀ ਆਗੂਆਂ ਨੂੰ ਨਾਲ ਲੈ ਕੇ ਸੁਖਬੀਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਧੰਨਵਾਦ ਕੀਤਾ | ਬੀਬੀ ਰਮਨਦੀਪ ਕੌਰ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਉਹ ਅਕਾਲੀ ਵਰਕਰਾਂ ਅਤੇ ਆਗੂਆਂ ਨੂੰ ਨਾਲ ਲੈ ਕੇ ਇਸ ਹਲਕੇ ਵਿਚ ਦਿਨ ਰਾਤ ਇਕ ਕਰਨਗੇ ਅਤੇ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਸੀਟ ਕੇ ਜਿੱਤ ਕੇ ਪਾਰਟੀ ਦੀ ਝੋਲੀ ਵਿਚ ਪਾਵਾਂਗੇ | ਇਸ ਮੌਕੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ, ਸੀਨੀਅਰ ਆਗੂ ਸਿੰਕਦਰ ਸਿੰਘ ਵਰਾਣਾ, ਬਲਾਕ ਸੰਮਤੀ ਮੈਂਬਰ ਤੇਜਿੰਦਰ ਸਿੰਘ ਪਿ੍ੰਸ, ਸੀਨੀਅਰ ਆਗੂ ਸਤਨਾਮ ਸਿੰਘ ਸੇਰੋਂ, ਤਰਸੇਮ ਸਿੰਘ ਸਰਪੰਚ ਕਿਰਤੋਵਾਲ, ਹਰਜਿੰਦਰ ਸਿੰਘ ਕਾਲਾ, ਜੰਗਸੇਰ ਸਿੰਘ ਅਤੇ ਹੋਰ ਹਾਜ਼ਰ ਸਨ |

ਪਿਛਲੀ ਖ਼ਬਰ ਸਹਿਕਾਰੀ ਬੈਂਕਾਂ ਅੱਗੇ 11 ਨੂੰ ਦਿੱਤੇ ਜਾਣਗੇ ਰੋਸ ਧਰਨੇ-ਕਾਦੀਆਂ ਅਗਲੀ ਖ਼ਬਰ ਬਿਜਲੀ ਨਿਗਮ ਨੇ ਘੱਟ ਦਿਖਾ ਕੇ ਵੱਧ ਬਿਜਲੀ ਲੋਡ ਵਰਤਣ ਵਾਲੇ ਖਪਤਕਾਰਾਂ 'ਤੇ ਕੱਸਿਆ ਸ਼ਿਕੰਜਾ, ਕੱਟੇ ਜਾਣਗੇ ਕੁਨੈਕਸ਼ਨ,...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।