05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਸੰਸਦ 'ਚ ਕਾਂਗਰਸ ਤੋਂ ਵੱਖ ਬੈਠਣ ਲਈ ਡੀ.ਐਮ.ਕੇ. ਮੈਂਬਰਾਂ ਨੇ ਸਪੀਕਰ ਨੂੰ ਲਿਖੀ ਚਿੱਠੀ <br/>

ਅਜੀਤ ਡੈਸਕ 09-05-2026
ਨਵੀਂ ਦਿੱਲੀ, 8 ਮਈ (ਉਪਮਾ ਡਾਗਾ ਪਾਰਥ)-ਡੀ.ਐਮ.ਕੇ. ਸੰਸਦ ਮੈਂਬਰ ਕਨੀਮੋਝੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਚਿੱਠੀ ਲਿਖ ਕੇ ਲੋਕ ਸਭਾ 'ਚ ਆਪਣੀ ਪਾਰਟੀ ਦੇ ਮੈਂਬਰਾਂ ਦੇ ਬੈਠਣ ਦੀ ਵਿਵਸਥਾ ਬਦਲਣ ਦੀ ਅਪੀਲ ਕੀਤੀ ਹੈ | ਸਪੀਕਰ ਨੂੰ ਲਿਖੀ ਚਿੱਠੀ 'ਚ ਕਨੀਮੋਝੀ ਨੇ ਕਿਹਾ ਕਿ ਮੌਜੂਦਾ ਬਦਲੇ ਹੋਏ ਸਿਆਸੀ ਹਾਲਾਤ ਅਤੇ ਕਾਂਗਰਸ ਦੇ ਨਾਲ ਡੀ.ਐਮ.ਕੇ. ਦੇ ਗੱਠਜੋੜ ਦੇ ਖ਼ਤਮ ਹੋਣ ਤੋਂ ਬਾਅਦ ਹੁਣ ਉਨ੍ਹਾਂ ਦੇ ਮੈਂਬਰਾਂ ਦਾ ਕਾਂਗਰਸੀ ਸੰਸਦ ਮੈਂਬਰਾਂ ਦੇ ਨਾਲ ਇਕੱਠੇ ਬੈਠਣਾ ਠੀਕ ਨਹੀਂ | ਉਨ੍ਹਾਂ ਸਪੀਕਰ ਨੂੰ ਅਪੀਲ ਕੀਤੀ ਕਿ ਡੀ.ਐਮ.ਕੇ. ਲਈ ਵੱਖਰੇ ਬੈਠਣ ਦੀ ਵਿਵਸਥਾ ਕੀਤੀ ਜਾਵੇ, ਤਾਂ ਜੋ ਪਾਰਟੀ ਦੇ ਸੰਸਦ ਮੈਂਬਰ ਲੋਕ ਸਭਾ 'ਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਬਿਹਤਰ ਅਤੇ ਪ੍ਰਭਾਵੀ ਢੰਗ ਨਾਲ ਨਿਭਾਅ ਸਕਣ | ਇਹ ਚਿੱਠੀ ਤਾਮਿਲਨਾਡੂ 'ਚ ਕਾਂਰਗਸ ਵਲੋਂ ਟੀ.ਵੀ.ਕੇ. ਨੂੰ ਸਮਰਥਨ ਦੇਣ ਤੋਂ ਬਾਅਦ ਡੀ.ਐਮ.ਕੇ. ਵਲੋਂ ਲਿਖੀ ਗਈ, ਜਿਸ ਤੋਂ ਬਾਅਦ ਦੋਹਾਂ ਪਾਰਟੀਆਂ ਦੇ ਰਿਸ਼ਤੇ 'ਚ ਖਟਾਸ ਆ ਗਈ |

ਪਿਛਲੀ ਖ਼ਬਰ ਲਖੀਮਪੁਰ ਖੀਰੀ ਹਿੰਸਾ ਮਾਮਲਾ-ਸੁਪਰੀਮ ਕੋਰਟ ਨੇ ਗਵਾਹਾਂ ਨੂੰ ਪੇਸ਼ ਨਾ ਕੀਤੇ ਜਾਣ 'ਤੇ ਜਤਾਈ ਨਾਰਾਜ਼ਗੀ <br/> ਅਗਲੀ ਖ਼ਬਰ ਸੁਪਰੀਮ ਕੋਰਟ ਨੇ ਨੋਇਡਾ ਹਿੰਸਾ ਲਈ ਗਿ੍ਫ਼ਤਾਰ ਵਿਦਿਆਰਥੀ ਨੂੰ ਹਾਈ ਕੋਰਟ ਜਾਣ ਲਈ ਕਿਹਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।