05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-05-2026

ਮੁਹਾਲੀ ਛਾਪੇਮਾਰੀ ਨੇ 'ਆਪ' ਲੀਡਰਸ਼ਿਪ ਦੇ ਮਤਭੇਦ ਕੀਤੇ ਉਜਾਗਰ-ਜਾਖੜ

ਅਜੀਤ ਡੈਸਕ 09-05-2026

ਚੰਡੀਗੜ੍ਹ, 8 ਮਈ (ਸੰਦੀਪ ਕੁਮਾਰ ਮਾਹਨਾ)-ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁਹਾਲੀ ਵਿਖੇ ਈ.ਡੀ. ਦੀ ਛਾਪੇਮਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਿਖਰਲੀ ਲੀਡਰਸ਼ਿਪ 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਇਸ ਘਟਨਾ ਨੇ ਪਾਰਟੀ ਅੰਦਰ ਚੱਲ ਰਹੇ ਮਤਭੇਦਾਂ ਨੂੰ ਖੁੱਲ੍ਹ ਕੇ ਸਾਹਮਣੇ ਲਿਆ ਦਿੱਤਾ ਹੈ। ਉਨ੍ਹਾਂ ਕਿਹਾ ਕਿ 'ਆਪ' ਪਾਰਟੀ ਆਪਣੇ ਅੰਦਰੂਨੀ ਵਿਵਾਦਾਂ ਨੂੰ ਸੰਭਾਲਣ ਵਿਚ ਅਸਫ਼ਲ ਰਹੀ ਹੈ ਅਤੇ ਹਰ ਸਿਆਸੀ ਘਟਨਾ ਲਈ ਭਾਜਪਾ ਨੂੰ ਜ਼ਿੰਮੇਵਾਰ ਠਹਿਰਾਉਣਾ ਉਸ ਦੀ ਆਦਤ ਬਣ ਚੁੱਕੀ ਹੈ। ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਜਾਖੜ ਨੇ ਕਿਹਾ ਕਿ ਈ.ਡੀ. ਦੀ ਜਾਂਚ ਅਜੇ ਜਾਰੀ ਹੈ ਅਤੇ ਜਾਂਚ ਮੁਕੰਮਲ ਹੋਣ ਤੋਂ ਬਾਅਦ ਹੀ ਅੰਤਿਮ ਸੱਚ ਸਾਹਮਣੇ ਆਵੇਗਾ, ਪਰ ਮੁਹਾਲੀ ਵਿਚ ਛਾਪਿਆਂ ਦੀ ਖ਼ਬਰ ਸਾਹਮਣੇ ਆਉਣ ਦੇ ਤੁਰੰਤ ਬਾਅਦ ਮੁੱਖ ਮੰਤਰੀ ਵਲੋਂ ਇਹ ਕਹਿਣਾ ਕਿ ਸਾਡਾ ਇਸ ਨਾਲ ਕੋਈ ਸਬੰਧ ਨਹੀਂ, ਕਈ ਗੰਭੀਰ ਸਵਾਲ ਖੜ੍ਹੇ ਕਰਦਾ ਹੈ।

 

ਪਿਛਲੀ ਖ਼ਬਰ ਜੀ. ਪੀ. ਐੱਸ. ਤੇ ਏ. ਆਈ. ਆਧਾਰਿਤ ਬੂਥਲੈੱਸ ਪ੍ਰਣਾਲੀ ਲਾਗੂ ਨਹੀਂ ਹੋਣ ਦਿਆਂਗੇ- ਸਵਰਨ ਸਿੰਘ ਬਾਠ ਅਗਲੀ ਖ਼ਬਰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤਾ ਗਿਆ ਨਸ਼ਾ ਤੇ ਸਮਾਜਿਕ-ਆਰਥਿਕ ਸਰਵੇ ਸਵਾਲਾਂ ਤੇ ਏ.ਆਈ. ਦੀਆਂ ਤੰਦਾਂ-ਤਾਣੀਆਂ 'ਚ ਉਲਝਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।