07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-05-2026

ਯੋਗਰਾਜ ਸਿੰਘ ਵਲੋਂ ਅਗਾਊਾ ਜ਼ਮਾਨਤ ਅਰਜ਼ੀ ਦਾਖ਼ਲ

ਅਜੀਤ ਡੈਸਕ 17-05-2026
20 ਮਈ ਨੂੰ ਹੋਵੇਗੀ ਸੁਣਵਾਈ
ਚੰਡੀਗੜ੍ਹ, 16 ਮਈ (ਕਪਿਲ ਵਧਵਾ)-ਥਾਣਾ ਸੈਕਟਰ-36 ਵਿਖੇ ਦਰਜ ਐਫ. ਆਈ. ਆਰ. ਵਿਚ ਮੁਲਜ਼ਮ ਵਜੋਂ ਨਾਮਜ਼ਦ ਅਦਾਕਾਰ ਅਤੇ ਸਾਬਕਾ ਕਿ੍ਕਟ ਖਿਡਾਰੀ ਯੋਗਰਾਜ ਸਿੰਘ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਅਗਾਊਾ ਜ਼ਮਾਨਤ ਹਾਸਲ ਕਰਨ ਲਈ ਅਰਜ਼ੀ ਦਾਖ਼ਲ ਕੀਤੀ ਹੈ | ਇਸ ਅਰਜ਼ੀ 'ਤੇ ਸੁਣਵਾਈ 20 ਮਈ ਨੂੰ ਹੋਵੇਗੀ | ਜਾਣਕਾਰੀ ਅਨੁਸਾਰ ਯੋਗਰਾਜ ਸਿੰਘ ਵਲੋਂ ਸਨਿਚਰਵਾਰ ਨੂੰ ਆਪਣੇ ਵਕੀਲ ਰਾਹੀਂ ਜ਼ਿਲ੍ਹਾ ਅਦਾਲਤ ਵਿਚ ਅਗਾਊਾ ਜ਼ਮਾਨਤ ਲਈ ਪਟੀਸ਼ਨ ਦਾਖ਼ਲ ਕੀਤੀ ਗਈ | ਇਸ 'ਤੇ ਨੋਟਿਸ ਲੈਂਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਐਚ. ਐਸ. ਗਰੇਵਾਲ ਵਲੋਂ ਬੁੱਧਵਾਰ ਲਈ ਪੁਲਿਸ ਰਿਕਾਰਡ ਤਲਬ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਚੰਡੀਗੜ੍ਹ ਪੁਲਿਸ ਵਲੋਂ ਯੋਗਰਾਜ ਸਿੰਘ ਖ਼ਿਲਾਫ਼ ਬੀ. ਐਨ. ਐਸ. ਦੀ ਧਾਰਾ 79 ਅਤੇ ਆਈ. ਟੀ. ਐਕਟ ਦੀ ਧਾਰਾ 67-ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ ਹੈ ਕਿ ਹਿੰਦੀ ਭਾਸ਼ਾ ਵਿਚ ਬਣੀ ਵੈੱਬ ਸੀਰੀਜ਼ 'ਲੁਖੇ' ਵਿਚ ਯੋਗਰਾਜ ਸਿੰਘ ਵਲੋਂ ਅÏਰਤਾਂ ਪ੍ਰਤੀ ਇਤਰਾਜ਼ਯੋਗ ਸ਼ਬਦਾਵਲੀ ਵਰਤੀ ਗਈ |

ਪਿਛਲੀ ਖ਼ਬਰ 'ਆਪ' ਵਲੋਂ ਪੰਜਾਬ 'ਚ ਐਸ.ਆਈ.ਆਰ. ਦੌਰਾਨ ਇਕ ਵੀ ਯੋਗ ਵੋਟ ਹਟਾਉਣ ਨਹੀਂ ਦਿੱਤੀ ਜਾਵੇਗੀ-ਮੁੱਖ ਮੰਤਰੀ <br/> ਅਗਲੀ ਖ਼ਬਰ 'ਧਰਮਿੰਦਰ ਪ੍ਰਧਾਨ ਨੂੰ ਬਰਖਾਸਤ ਕਰੋ' ਰਾਹੁਲ ਨੇ ਪ੍ਰਧਾਨ ਮੰਤਰੀ ਨੂੰ ਕਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।